ਮਣੀਪੁਰ 'ਚ ਦੋ ਨੌਜਵਾਨਾਂ ਦੀ ਮੌਤ ਮਗਰੋਂ ਭਖਿਆ ਮੁੱਦਾ, CBI ਟੀਮ ਅੱਜ ਜਾਂਚ ਲਈ ਜਾਵੇਗੀ ਇੰਫਾਲ

Wednesday, Sep 27, 2023 - 11:21 AM (IST)

ਮਣੀਪੁਰ 'ਚ ਦੋ ਨੌਜਵਾਨਾਂ ਦੀ ਮੌਤ ਮਗਰੋਂ ਭਖਿਆ ਮੁੱਦਾ, CBI ਟੀਮ ਅੱਜ ਜਾਂਚ ਲਈ ਜਾਵੇਗੀ ਇੰਫਾਲ

ਇੰਫਾਲ- ਮਣੀਪੁਰ ਦੇ ਮੁੱਖ ਮੰਤਰੀ ਐੱਨ. ਬੀਰੇਨ ਸਿੰਘ ਨੇ ਕਿਹਾ ਕਿ ਸੀ. ਬੀ. ਆਈ. ਦੇ ਡਾਇਰੈਕਟਰ ਨਾਲ ਇਕ ਵਿਸ਼ੇਸ਼ ਟੀਮ, 6 ਜੁਲਾਈ ਤੋਂ ਲਾਪਤਾ ਹੋਏ ਦੋ ਨੌਜਵਾਨਾਂ ਦੇ ਕਤਲ ਮਾਮਲੇ ਦੀ ਜਾਂਚ ਕਰਨ ਲਈ ਬੁੱਧਵਾਰ ਨੂੰ ਇੰਫਾਲ ਪਹੁੰਚੇਗਾ। ਦੋਹਾਂ ਲਾਪਤਾ ਨੌਜਵਾਨਾਂ ਦੀਆਂ ਲਾਸ਼ਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਆਉਣ ਮਗਰੋਂ ਸੂਬੇ ਵਿਚ ਵਿਦਿਆਰਥੀਆਂ ਨੇ ਵਿਰੋਧ ਪ੍ਰਦਰਸ਼ਨ ਕੀਤਾ। ਇਹ ਤਸਵੀਰਾਂ ਸੋਮਵਾਰ ਨੂੰ ਸੋਸ਼ਲ ਮੀਡੀਆ 'ਤੇ ਆਈਆਂ ਸਨ। ਅਧਿਕਾਰੀਆਂ ਨੇ ਦੱਸਿਆ ਕਿ ਜੁਲਾਈ ਵਿਚ ਅਗਵਾ ਕੀਤੇ ਗਏ ਦੋ ਨੌਜਵਾਨਾਂ ਦੇ ਕਤਲ ਖਿਲਾਫ਼ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਖਦੇੜਨ ਲਈ ਪੁਲਸ ਨੇ ਮੰਗਲਵਾਰ ਨੂੰ ਇੰਫਾਲ ਘਾਟੀ ਵਿਚ ਹੰਝੂ ਗੈਸ ਦੇ ਗੋਲੇ ਛੱਡੇ ਅਤੇ ਲਾਠੀਚਾਰਜ ਕੀਤਾ, ਜਿਸ ਵਿਚ 45 ਵਿਦਿਆਰਥੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿਚ ਕਈ ਕੁੜੀਆਂ ਵੀ ਸ਼ਾਮਲ ਹਨ। 

ਇਹ ਵੀ ਪੜ੍ਹੋ-  ਦਿੱਲੀ 'ਚ ਸਨਸਨੀਖੇਜ਼ ਵਾਰਦਾਤ: ਸ਼ੋਅਰੂਮ 'ਚ ਸੰਨ੍ਹ ਲਾ ਕੇ ਚੋਰਾਂ ਨੇ ਲੁੱਟੀ 25 ਕਰੋੜ ਦੀ ਜਿਊਲਰੀ

ਮੁੱਖ ਮੰਤਰੀ ਸਿੰਘ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਪੋਸਟ ਕੀਤਾ ਕਿ ਲਾਪਤਾ ਵਿਦਿਆਰਥੀਆਂ ਦੀ ਦੁਖ਼ਦ ਮੌਤ ਬਾਰੇ ਜੋ ਨਿਰਾਸ਼ਾਜਨਕ ਖ਼ਬਰ ਆਈ ਹੈ, ਉਸ ਦੇ ਸੰਦਰਭ 'ਚ ਮੈਂ ਸੂਬੇ ਦੇ ਲੋਕਾਂ ਨੂੰ ਭਰੋਸਾ ਦਿੰਦਾ ਹਾਂ ਕਿ ਸੂਬਾ ਅਤੇ ਕੇਂਦਰ ਸਰਕਾਰ ਅਪਰਾਧੀਆਂ ਨੂੰ ਫੜ੍ਹਨ ਲਈ ਮਿਲ ਕੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਨ ਜਾਂਚ ਨੂੰ ਅੱਗੇ ਵਧਾਉਣ ਲਈ ਸੀ. ਬੀ. ਆਈ ਡਾਇਰੈਕਟਰ ਮਾਹਰ ਟੀਮ ਨਾਲ ਵਿਸ਼ੇਸ਼ ਉਡਾਣ ਰਾਹੀਂ ਇੰਫਾਲ ਆਉਣਗੇ। ਉਨ੍ਹਾਂ ਕਿਹਾ ਕਿ ਉਹ ਕਤਲ ਦੇ ਦੋਸ਼ੀਆਂ ਨੂੰ ਫੜਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਲਗਾਤਾਰ ਸੰਪਰਕ 'ਚ ਹਨ।

ਇਹ ਵੀ ਪੜ੍ਹੋ- ਲਖੀਮਪੁਰ ਖੀਰੀ ਹਿੰਸਾ ਮਾਮਲਾ: ਕੇਂਦਰੀ ਮੰਤਰੀ ਦੇ ਪੁੱਤਰ ਆਸ਼ੀਸ਼ ਨੂੰ SC ਨੇ ਦਿੱਤੀ ਰਾਹਤ

ਦੱਸ ਦੇਈਏ ਕਿ 6 ਜੁਲਾਈ ਤੋਂ ਲਾਪਤਾ ਵਿਦਿਆਰਥੀਆਂ ਦੀ ਪਛਾਣ ਫਿਜ਼ਾਮ ਹੇਮਜੀਤ (20) ਅਤੇ ਹਿਜ਼ਾਮ ਲਿੰਥੋਇੰਗਮਬੀ (17) ਵਜੋਂ ਹੋਈ ਹੈ। ਇਨ੍ਹਾਂ ਵਿਦਿਆਰਥੀਆਂ ਦੀਆਂ ਦੋ ਤਸਵੀਰਾਂ ਸੋਮਵਾਰ ਰਾਤ ਸੋਸ਼ਲ ਮੀਡੀਆ 'ਤੇ ਆਈਆਂ। ਇਨ੍ਹਾਂ 'ਚੋਂ ਇਕ ਤਸਵੀਰ 'ਚ ਵਿਦਿਆਰਥੀ ਦੋ ਹਥਿਆਰਬੰਦ ਵਿਅਕਤੀਆਂ ਨਾਲ ਨਜ਼ਰ ਆ ਰਹੇ ਹਨ ਅਤੇ ਦੂਜੀ ਤਸਵੀਰ 'ਚ ਦੋ ਲਾਸ਼ਾਂ ਨਜ਼ਰ ਆ ਰਹੀਆਂ ਹਨ। 

ਉਨ੍ਹਾਂ ਦੇ ਫ਼ੋਨ ਦੀ ਆਖਰੀ ਲੋਕੇਸ਼ਨ ਚੂਰਾਚਾਂਦਪੁਰ ਜ਼ਿਲ੍ਹੇ ਦੇ ਲਮਦਾਨ 'ਚ ਮਿਲੀ ਸੀ। ਮਣੀਪੁਰ 'ਚ ਮਈ ਦੀ ਸ਼ੁਰੂਆਤ ਤੋਂ ਹੀ ਜਾਤੀ ਹਿੰਸਾ ਜਾਰੀ ਹੈ। ਅਨੁਸੂਚਿਤ ਜਨਜਾਤੀ (ਐਸ.ਟੀ) ਦੇ ਦਰਜੇ ਦੀ ਮੇਤੇਈ ਭਾਈਚਾਰੇ ਦੀ ਮੰਗ ਦੇ ਵਿਰੋਧ 'ਚ ਪਹਾੜੀ ਜ਼ਿਲ੍ਹਿਆਂ 'ਚ 3 ਮਈ ਨੂੰ ਕਬਾਇਲੀ ਏਕਤਾ ਮਾਰਚ ਤੋਂ ਬਾਅਦ ਰਾਜ ਵਿਚ ਜਾਤੀ ਹਿੰਸਾ ਭੜਕ ਗਈ ਸੀ। ਹਿੰਸਾ ਦੀਆਂ ਘਟਨਾਵਾਂ 'ਚ ਹੁਣ ਤੱਕ 175 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਸੈਂਕੜੇ ਲੋਕ ਜ਼ਖਮੀ ਹੋ ਚੁੱਕੇ ਹਨ।

ਇਹ ਵੀ ਪੜ੍ਹੋ-  ਅਣਖ ਖ਼ਾਤਰ ਦਿੱਤੀ ਜਾ ਰਹੀ ਧੀਆਂ ਦੀ ਬਲੀ, ਕੈਥਲ 'ਚ 7 ਦਿਨਾਂ 'ਚ ਆਨਰ ਕਿਲਿੰਗ ਦਾ ਦੂਜਾ ਮਾਮਲਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Tanu

Content Editor

Related News