ਮਣੀਪੁਰ ਸਰਕਾਰ ਨੇ 5 ਜ਼ਿਲ੍ਹਿਆਂ ''ਚ ਹਟਾਈ ਇੰਟਰਨੈਟ ਸੇਵਾਵਾਂ ''ਤੇ ਪਾਬੰਦੀ
Friday, Sep 13, 2024 - 01:06 PM (IST)
ਇੰਫਾਲ - ਮਣੀਪੁਰ ਸਰਕਾਰ ਨੇ ਇੰਫਾਲ ਘਾਟੀ ਦੇ ਪੰਜ ਜ਼ਿਲ੍ਹਿਆਂ ਵਿੱਚ ਹਰ ਤਰ੍ਹਾਂ ਦੀਆਂ ਇੰਟਰਨੈਟ ਸੇਵਾਵਾਂ 'ਤੇ ਅਸਥਾਈ ਪਾਬੰਦੀ ਲਗਾਉਣ ਦੇ ਤਿੰਨ ਦਿਨ ਬਾਅਦ ਕਈ ਨਿਯਮਾਂ ਅਤੇ ਸ਼ਰਤਾਂ ਨੂੰ ਪੂਰਾ ਕਰਨ 'ਤੇ ਬ੍ਰੌਡਬੈਂਡ ਸੇਵਾਵਾਂ 'ਤੇ ਪਾਬੰਦੀ ਹਟਾ ਦਿੱਤੀ ਹੈ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਸ ਗੱਲ ਦੀ ਜਾਣਕਾਰੀ ਦਿੱਤੀ। ਕਮਿਸ਼ਨਰ (ਗ੍ਰਹਿ) ਐੱਨ. ਅਸ਼ੋਕ ਕੁਮਾਰ ਨੇ ਇਕ ਨੋਟੀਫਿਕੇਸ਼ਨ ਰਾਹੀਂ ਕਿਹਾ, 'ਰਾਜ ਸਰਕਾਰ ਨੇ ਬ੍ਰੌਡਬੈਂਡ ਸੇਵਾਵਾਂ (ILL ਅਤੇ FTTH) 'ਤੇ ਲੱਗੀ ਪਾਬੰਦੀ ਨੂੰ ਹੌਲੀ-ਹੌਲੀ ਹਟਾਉਣ ਦਾ ਫ਼ੈਸਲਾ ਕੀਤਾ ਹੈ, ਬਸ਼ਰਤੇ ਨਿਯਮ ਅਤੇ ਸ਼ਰਤਾਂ ਪੂਰੀਆਂ ਹੋਣ।'
ਇਹ ਵੀ ਪੜ੍ਹੋ - ਰੂਹ ਕੰਬਾਊ ਵਾਰਦਾਤ: ਤੇਜ਼ਧਾਰ ਹਥਿਆਰ ਨਾਲ ਵੱਢ ਸੁੱਟੇ ਇੱਕੋ ਪਰਿਵਾਰ ਦੇ ਚਾਰ ਮੈਂਬਰ
ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ, "ਕੁਨੈਕਸ਼ਨ ਦੀ ਕਾਰਵਾਈ ਸਟੈਟਿਕ ਆਈਪੀ ਦੁਆਰਾ ਹੋਵੇਗੀ ਅਤੇ ਸਬੰਧਤ ਗਾਹਕ ਨੂੰ ਮੌਜੂਦਾ ਮਨਜ਼ੂਰਸ਼ੁਦਾ ਇੱਕ ਤੋਂ ਇਲਾਵਾ ਕਿਸੇ ਹੋਰ ਕੁਨੈਕਸ਼ਨ ਦੀ ਵਰਤੋਂ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।" ਨੋਟੀਫਿਕੇਸ਼ਨ ਦੇ ਅਨੁਸਾਰ, "ਕਿਸੇ ਵੀ ਰਾਊਟਰ ਤੋਂ ਵਾਈਫਾਈ / ਹੌਟਸਪੌਟ ਦੀ ਵਰਤੋਂ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਗਾਹਕ ਨੂੰ ਸੋਸ਼ਲ ਮੀਡੀਆ ਅਤੇ ਵੀਪੀਐਨ ਨੂੰ ਸਥਾਨਕ ਤੌਰ 'ਤੇ ਬਲਾਕ ਕਰਨਾ ਹੋਵੇਗਾ।" ਰਾਜ ਸਰਕਾਰ ਨੇ ਹਾਲਾਂਕਿ ਸੋਸ਼ਲ ਮੀਡੀਆ ਰਾਹੀਂ ਗ਼ਲਤ ਜਾਣਕਾਰੀ ਅਤੇ ਅਫਵਾਹਾਂ ਫੈਲਣ ਦੇ ਡਰ ਦੇ ਮੱਦੇਨਜ਼ਰ ਮੋਬਾਈਲ ਇੰਟਰਨੈਟ ਸੇਵਾਵਾਂ 'ਤੇ ਪਾਬੰਦੀ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਹੈ।
ਇਹ ਵੀ ਪੜ੍ਹੋ - 200 ਰੁਪਏ ਦੇ ਨਿਵੇਸ਼ ਨੇ 4 ਮਹੀਨਿਆਂ 'ਚ ਮਜ਼ਦੂਰ ਨੂੰ ਬਣਾਇਆ ਕਰੋੜਪਤੀ, ਜਾਣੋ ਕਿਹੜਾ ਹੈ ਕਾਰੋਬਾਰ?
ਸੂਬਾ ਸਰਕਾਰ ਅਨੁਸਾਰ ਮੋਬਾਈਲ ਇੰਟਰਨੈੱਟ ਡਾਟਾ ਸੇਵਾ ਜਾਰੀ ਰਹਿਣ ਕਾਰਨ ਅੰਦੋਲਨਕਾਰੀਆਂ ਅਤੇ ਪ੍ਰਦਰਸ਼ਨਕਾਰੀਆਂ ਦੇ ਇੱਕਜੁੱਟ ਹੋਣ ਦਾ ਖ਼ਦਸ਼ਾ ਹੈ ਅਤੇ ਇਸ ਕਾਰਨ ਜਾਨੀ-ਮਾਲੀ ਨੁਕਸਾਨ ਅਤੇ ਸਰਕਾਰੀ ਅਤੇ ਨਿੱਜੀ ਜਾਇਦਾਦ ਦਾ ਨੁਕਸਾਨ ਹੋਣ ਦਾ ਖ਼ਦਸ਼ਾ ਹੈ। ਰਾਜ ਸਰਕਾਰ ਨੇ ਅੱਤਵਾਦੀਆਂ ਦੇ ਹਮਲਿਆਂ ਨਾਲ ਨਜਿੱਠਣ ਵਿਚ ਕਥਿਤ ਤੌਰ 'ਤੇ ਅਸਫਲ ਰਹਿਣ ਵਾਲੇ ਪੁਲਸ ਡਾਇਰੈਕਟਰ ਜਨਰਲ (ਡੀਜੀਪੀ) ਅਤੇ ਸੁਰੱਖਿਆ ਸਲਾਹਕਾਰ ਨੂੰ ਹਟਾਉਣ ਦੀ ਮੰਗ ਨੂੰ ਲੈ ਕੇ ਵਿਦਿਆਰਥੀਆਂ ਦੇ ਪ੍ਰਦਰਸ਼ਨਾਂ ਕਾਰਨ 10 ਸਤੰਬਰ ਤੋਂ 15 ਸਤੰਬਰ ਤੱਕ ਬ੍ਰਾਡਬੈਂਡ ਅਤੇ ਮੋਬਾਈਲ ਡਾਟਾ ਸਮੇਤ ਇੰਟਰਨੈੱਟ ਸੇਵਾਵਾਂ ਨੂੰ ਮੁਅੱਤਲ ਕਰਨ ਦਾ ਫ਼ੈਸਲਾ ਕੀਤਾ ਸੀ। ਪ੍ਰਦਰਸ਼ਨ ਤੋਂ ਬਾਅਦ ਸੁਰੱਖਿਆ ਬਲਾਂ ਅਤੇ ਵਿਦਿਆਰਥੀਆਂ ਵਿਚਕਾਰ ਝੜਪ ਹੋਈ, ਜਿਸ ਵਿਚ ਵਿਦਿਆਰਥੀਆਂ ਅਤੇ ਪੁਲਸ ਕਰਮਚਾਰੀਆਂ ਸਮੇਤ 80 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ - ਸਾਵਧਾਨ! ਡਿਜੀਟਲ ਅਰੈਸਟ, ਕਿਤੇ ਅਗਲਾ ਨੰਬਰ ਤੁਹਾਡਾ ਤਾਂ ਨਹੀਂ? ਇੰਝ ਕਰੋ ਬਚਾਅ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8