ਭਾਰਤੀ ਹਾਕੀ ਟੀਮ ਦੇ ਮਿਡਫੀਲਡਰ ਨੂੰ ਮਣੀਪੁਰ ਸਰਕਾਰ ਦੇਵੇਗੀ 75 ਲੱਖ ਰੁਪਏ ਅਤੇ ਸਰਕਾਰੀ ਨੌਕਰੀ

Friday, Aug 06, 2021 - 04:36 PM (IST)

ਇੰਫਾਲ- ਮਣੀਪੁਰ ਦੇ ਮੁੱਖ ਮੰਤਰੀ ਐੱਨ. ਬੀਰੇਨ ਸਿੰਘ ਨੇ ਐਲਾਨ ਕੀਤਾ ਹੈ ਕਿ ਟੋਕੀਓ ਓਲੰਪਿਕ 'ਚ ਕਾਂਸੀ ਤਮਗਾ ਜਿੱਤਣ ਵਾਲੀ ਭਾਰਤੀ ਪੁਰਸ਼ ਹਾਕੀ ਟੀਮ ਦੇ ਮੈਂਬਰ ਐੱਸ. ਨੀਲਕਾਂਤ ਸ਼ਰਮਾ ਨੂੰ ਪੁਰਸਕਾਰ ਵਜੋਂ 75 ਲੱਖ ਰੁਪਏ ਨਕਦ ਅਤੇ ਉਪਯੁਕਤ ਨੌਕਰੀ ਪ੍ਰਦਾਨ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਵੀਰਵਾਰ ਨੂੰ ਫੋਨ 'ਤੇ ਸ਼ਰਮਾ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਉਪਯੁਕਤ ਸਰਕਾਰੀ ਨੌਕਰੀ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਭਾਰਤੀ ਹਾਕੀ ਟੀਮ ਦੇ ਸਾਰੇ ਖਿਡਾਰੀਆਂ ਨੂੰ ਕਾਂਸੀ ਤਮਗਾ ਜਿੱਤਣ 'ਤੇ ਵਧਾਈ ਦਿੱਤੀ। ਭਾਰਤੀ ਪੁਰਸ਼ ਹਾਕੀ ਟੀਮ ਨੇ ਨਵਾਂ ਇਤਿਹਾਸ ਲਿਖਦੇ ਹੋਏ 41 ਸਾਲ ਬਾਅਦ ਓਲੰਪਿਕ 'ਚ ਤਮਗਾ ਹਾਸਲ ਕੀਤਾ। ਉਸ ਨੇ ਵੀਰਵਾਰ ਨੂੰ ਟੋਕੀਓ ਓਲੰਪਿਕ ਦੇ ਪਲੇਅ-ਆਫ ਮੈਚ 'ਚ ਜਰਮਨੀ ਨੂੰ 5-4 ਤੋਂ ਹਰਾ ਕੇ ਕਾਂਸੀ ਤਮਗਾ ਆਪਣੇ ਨਾਮ ਕੀਤਾ ਹੈ।

ਇਹ ਵੀ ਪੜ੍ਹੋ : ਕੋਰੋਨਾ ਕਾਰਨ ਦੇਸ਼ ਭਰ 'ਚ 645 ਬੱਚੇ ਹੋਏ ਅਨਾਥ

ਬੀਰੇ ਨੇ ਨੀਲਕਾਂਤ ਨੂੰ ਦੱਸਿਆ ਕਿ ਉਨ੍ਹਾਂ ਨੂੰ ਪਹਿਲਾਂ ਕੀਤੇ ਜਾ ਚੁਕੇ ਐਲਾਨ ਅਨੁਸਾਰ 75 ਲੱਖ ਰੁਪਏ ਦਾ ਨਕਦ ਪੁਰਸਕਾਰ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਵਾਅਦਾ ਕੀਤਾ ਸੀ ਕਿ ਟੋਕੀਓ ਓਲੰਪਿਕ 'ਚ ਗੋਲਡ ਤਮਗਾ ਜਿੱਤਣ ਵਾਲੇ ਮਣੀਪੁਰ ਦੇ ਖਿਡਾਰੀਆਂ ਨੂੰ 1.2 ਕਰੋੜ ਰੁਪਏ, ਚਾਂਦੀ ਦਾ ਤਮਗਾ ਜੇਤੂਆਂ ਨੂੰ 1 ਕਰੋੜ ਰੁਪਏ ਅਤੇ ਕਾਂਸੀ ਤਮਗਾ ਆਪਣੇ ਨਾਮ ਕਰਨ ਵਾਲਿਆਂ ਨੂੰ 75 ਲੱਖ ਰੁਪਏ ਦਿੱਤੇ ਜਾਣਗੇ। ਨੀਲਕਾਂਤ ਮਣੀਪੁਰ ਦੇ ਇੰਫਾਲ ਪੂਰਬੀ ਜ਼ਿਲ੍ਹੇ ਦੇ ਕੋਂਥਾ ਅਹਲੂਪ ਮਾਖਾ ਲੇਈਕਾਈ ਇਲਾਕੇ ਦੇ ਰਹਿਣ ਵਾਲੇ ਹਨ। 

ਇਹ ਵੀ ਪੜ੍ਹੋ : ਹਰਿਆਣਾ ਦੇ ਸਾਬਕਾ CM ਓਪੀ ਚੌਟਾਲਾ ਨੇ ਪਾਸ ਕੀਤੀ 12ਵੀਂ ਪਰ ਬੋਰਡ ਨੇ ਇਸ ਕਾਰਨ ਰੋਕਿਆ ਨਤੀਜਾ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News