ਮਣੀਪੁਰ ਦੇ ਰਾਜਪਾਲ ਦਾ ਅਲਟੀਮੇਟਮ, 7 ਦਿਨਾਂ ’ਚ ਮੋੜੋ ਲੁੱਟੇ ਗਏ ਤੇ ਗੈਰ-ਕਾਨੂੰਨੀ ਹਥਿਆਰ
Friday, Feb 21, 2025 - 12:35 AM (IST)

ਇੰਫਾਲ, (ਅਨਸ)- ਮਣੀਪੁਰ ਦੇ ਰਾਜਪਾਲ ਅਜੈ ਕੁਮਾਰ ਭੱਲਾ ਨੇ ਹਿੰਸਾ ਪ੍ਰਭਾਵਿਤ ਸੂਬੇ ਦੇ ਲੋਕਾਂ ਨੂੰ ਲੁੱਟੇ ਗਏ ਅਤੇ ਗੈਰ-ਕਾਨੂੰਨੀ ਤੌਰ ’ਤੇ ਹਾਸਲ ਕੀਤੇ ਗਏ ਹਥਿਆਰਾਂ ਨੂੰ 7 ਦਿਨਾਂ ਦੇ ਅੰਦਰ ਸਵੈ-ਇੱਛਾ ਨਾਲ ਵਾਪਸ ਕਰਨ ਦਾ ਅਲਟੀਮੇਟਮ ਦਿੱਤਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਇਸ ਸਮੇਂ ਦੌਰਾਨ ਹਥਿਆਰ ਵਾਪਸ ਕਰਨ ਵਾਲਿਆਂ ਵਿਰੁੱਧ ਕੋਈ ਵੀ ਕਾਰਵਾਈ ਨਹੀਂ ਕੀਤੀ ਜਾਵੇਗੀ।
ਭੱਲਾ ਨੇ ਸਪਸ਼ਟ ਕੀਤਾ ਕਿ 7 ਦਿਨਾਂ ਦੀ ਮਿਆਦ ਖਤਮ ਹੋਣ ਤੋਂ ਬਾਅਦ ਅਜਿਹੇ ਹਥਿਆਰ ਰੱਖਣ ਵਾਲੇ ਲੋਕਾਂ ਵਿਰੁੱਧ ‘ਸਖ਼ਤ ਕਾਰਵਾਈ’ ਕੀਤੀ ਜਾਏਗੀ। ਉਨ੍ਹਾਂ ਕਿਹਾ ਕਿ ਮਣੀਪੁਰ ਵਿਚ ਘਾਟੀ ਅਤੇ ਪਹਾੜੀ ਦੋਵਾਂ ਖੇਤਰਾਂ ਦੇ ਲੋਕਾਂ ਨੂੰ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਪ੍ਰਭਾਵਿਤ ਕਰਨ ਵਾਲੀਆਂ ਮੰਦਭਾਗੀਆਂ ਘਟਨਾਵਾਂ ਕਾਰਨ ਪਿਛਲੇ 20 ਮਹੀਨਿਆਂ ਤੋਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।