ਮਣੀਪੁਰ ਘਟਨਾ: ਪੀੜਤ ਔਰਤਾਂ ਦੇ ਪਰਿਵਾਰਾਂ ਨਾਲ ਸਵਾਤੀ ਮਾਲੀਵਾਲ ਨੇ ਕੀਤੀ ਮੁਲਾਕਾਤ

Tuesday, Jul 25, 2023 - 06:02 PM (IST)

ਮਣੀਪੁਰ ਘਟਨਾ: ਪੀੜਤ ਔਰਤਾਂ ਦੇ ਪਰਿਵਾਰਾਂ ਨਾਲ ਸਵਾਤੀ ਮਾਲੀਵਾਲ ਨੇ ਕੀਤੀ ਮੁਲਾਕਾਤ

ਇੰਫਾਲ- ਦਿੱਲੀ ਮਹਿਲਾ ਕਮਿਸ਼ਨ (DCW) ਦੀ ਪ੍ਰਧਾਨ ਸਵਾਤੀ ਮਾਲੀਵਾਲ ਨੇ ਮੰਗਲਵਾਰ ਨੂੰ ਮਣੀਪੁਰ ਦੇ ਮੁੱਖ ਮੰਤਰੀ ਬੀਰੇਨ ਸਿੰਘ ਦੇ ਅਸਤੀਫ਼ੇ ਦੀ ਮੰਗ ਕੀਤੀ ਅਤੇ ਪੁੱਛਿਆ ਕਿ ਜਦੋਂ ਉਹ ਇੰਨੀ ਦੂਰ ਆ ਕੇ ਯੌਨ ਸ਼ੋਸ਼ਣ ਦੀਆਂ ਸ਼ਿਕਾਰ ਔਰਤਾਂ ਨਾਲ ਮੁਲਾਕਾਤ ਕਰ ਸਕਦੀ ਹੈ ਤਾਂ ਮੁੱਖ ਮੰਤਰੀ ਉਨ੍ਹਾਂ ਪੀੜਤਾਂ ਨੂੰ ਕਿਉਂ ਨਹੀਂ ਮਿਲ ਸਕੇ। ਮਣੀਪੁਰ ਦੇ ਦੌਰ 'ਤੇ ਸੋਮਵਾਰ ਨੂੰ ਆਈ ਸਵਾਤੀ ਨੇ ਦਾਅਵਾ ਕੀਤਾ ਕਿ ਜਿਨ੍ਹਾਂ ਦੋ ਔਰਤਾਂ ਨੂੰ ਨਗਰ ਕਰ ਕੇ ਘੁੰਮਾਇਆ ਗਿਆ ਸੀ, ਉਨ੍ਹਾਂ ਨੇ ਦੱਸਿਆ ਕਿ ਸਰਕਾਰ ਦੇ ਕਿਸੇ ਨੁਮਾਇੰਦੇ ਨੇ ਉਨ੍ਹਾਂ ਨਾਲ ਮੁਲਾਕਾਤ ਨਹੀਂ ਕੀਤੀ ਹੈ। 

ਦਿੱਲੀ ਮਹਿਲਾ ਕਮਿਸ਼ਨ ਦੀ ਮੁਖੀ ਸਵਾਤੀ ਮਾਲੀਵਾਲ ਨੇ ਮਣੀਪੁਰ ਵਿਚ ਭੀੜ ਵੱਲੋਂ ਨਗਨ ਕੀਤੀਆਂ ਦੋ ਆਦਿਵਾਸੀ ਔਰਤਾਂ ਦੇ ਪਰਿਵਾਰਾਂ ਨਾਲ ਮੰਗਲਵਾਰ ਮੁਲਾਕਾਤ ਕੀਤੀ ਅਤੇ ਕਿਹਾ ਕਿ ਪੀੜਤਾਂ ਨੂੰ ਸੂਬਾ ਸਰਕਾਰ ਤੋਂ ਨਾ ਤਾਂ ਕੋਈ ਮੁਆਵਜ਼ਾ ਮਿਲਿਆ ਹੈ ਅਤੇ ਨਾ ਹੀ ਉਨ੍ਹਾਂ ਦੀ ‘ਕੌਂਸਲਿੰਗ’ ਕੀਤੀ ਗਈ ਹੈ। ਮਾਲੀਵਾਲ ਨੇ ਕਿਹਾ ਕਿ ਵਾਇਰਲ ਵੀਡੀਓ ਨੇ ਮੈਨੂੰ ਹਿਲਾ ਕੇ ਰੱਖ ਦਿੱਤਾ। ਮੈਂ ਕਿਸੇ ਵੀ ਕੀਮਤ ’ਤੇ ਪੀੜਤ ਔਰਤਾਂ ਨੂੰ ਮਿਲਣਾ ਚਾਹੁੰਦੀ ਸੀ। ਮੈਨੂੰ ਸਥਾਨਕ ਲੋਕਾਂ ਨੇ ਦੱਸਿਆ ਕਿ ਪੀੜਤਾਂ ਦੇ ਪਰਿਵਾਰਾਂ ਨੂੰ ਮਿਲਣਾ ਬਹੁਤ ਮੁਸ਼ਕਲ ਹੈ। ਫਿਰ ਵੀ ਮੈਂ ਭਾਰੀ ਗੋਲੀਬਾਰੀ ਦਰਮਿਆਨ ਬਿਨਾਂ ਸੁਰੱਖਿਆ ਦੇ ਉੱਥੇ ਜਾਣ ਦਾ ਫੈਸਲਾ ਕੀਤਾ ਅਤੇ ਉਨ੍ਹਾਂ ਨੂੰ ਮਿਲਣ ਵਿਚ ਕਾਮਯਾਬ ਹੋ ਗਈ। ਆਪਣੀ ਮੰਗ ਨੂੰ ਦੁਹਰਾਉਂਦੇ ਹੋਏ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮਹਿਲਾ ਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਇਰਾਨੀ ਨਾਲ ਤੁਰੰਤ ਮਣੀਪੁਰ ਦਾ ਦੌਰਾ ਕਰਨਾ ਚਾਹੀਦਾ ਹੈ।


author

Tanu

Content Editor

Related News