ਅੱਧੀ ਰਾਤ ਨੂੰ ਧਮਾਕੇ ਨਾਲ ਕੰਬਿਆ ਮਣੀਪੁਰ: ਕਾਂਗਰਸੀ ਵਿਧਾਇਕ ਦੇ ਘਰ 'ਤੇ ਸੁੱਟਿਆ ਗ੍ਰੇਨੇਡ, ਇਲਾਕੇ 'ਚ ਫੈਲੀ ਦਹਿਸ਼ਤ
Friday, Sep 04, 2026 - 12:37 AM (IST)
ਇੰਫਾਲ: ਮਣੀਪੁਰ ਦੇ ਥੌਬਲ ਜ਼ਿਲ੍ਹੇ ਵਿੱਚ ਵੀਰਵਾਰ ਰਾਤ ਨੂੰ ਕਾਂਗਰਸ ਵਿਧਾਇਕ ਦਲ (CLP) ਦੇ ਨੇਤਾ ਕੇ. ਮੇਘਚੰਦਰ ਸਿੰਘ ਦੇ ਨਿਵਾਸ ਸਥਾਨ ਦੇ ਬਾਹਰ ਇਕ ਜ਼ੋਰਦਾਰ ਧਮਾਕਾ ਹੋਣ ਨਾਲ ਹਫੜਾ-ਦਫੜੀ ਮਚ ਗਈ। ਅਣਪਛਾਤੇ ਵਿਅਕਤੀਆਂ ਵੱਲੋਂ ਉਨ੍ਹਾਂ ਦੇ ਘਰ ਦੇ ਗੇਟ ਕੋਲ ਵਿਸਫੋਟਕ ਸੁੱਟ ਕੇ ਇਹ ਧਮਾਕਾ ਕੀਤਾ ਗਿਆ। ਪੁਲਸ ਦੀ ਮੁੱਢਲੀ ਜਾਂਚ ਦੇ ਆਧਾਰ 'ਤੇ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਸ ਹਮਲੇ ਵਿੱਚ ਗ੍ਰੇਨੇਡ ਦੀ ਵਰਤੋਂ ਕੀਤੀ ਗਈ ਸੀ। ਰਾਹਤ ਦੀ ਗੱਲ ਇਹ ਰਹੀ ਕਿ ਇਸ ਘਟਨਾ ਵਿੱਚ ਕਿਸੇ ਦੇ ਜ਼ਖ਼ਮੀ ਹੋਣ ਜਾਂ ਕੋਈ ਜਾਨੀ ਨੁਕਸਾਨ ਹੋਣ ਦੀ ਖ਼ਬਰ ਨਹੀਂ ਹੈ।
ਧਮਾਕੇ ਵੇਲੇ ਘਰ 'ਚ ਮੌਜੂਦ ਨਹੀਂ ਸਨ ਵਿਧਾਇਕ ਮੇਘਚੰਦਰ
ਪੁਲਸ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਧਮਾਕੇ ਦੇ ਸਮੇਂ ਕਾਂਗਰਸੀ ਆਗੂ ਕੇ. ਮੇਘਚੰਦਰ ਆਪਣੇ ਨਿਵਾਸ ਸਥਾਨ 'ਤੇ ਮੌਜੂਦ ਨਹੀਂ ਸਨ, ਜਿਸ ਕਾਰਨ ਕੋਈ ਵੱਡਾ ਹਾਦਸਾ ਹੋਣੋਂ ਬਚ ਗਿਆ। ਪੁਲਸ ਮੁਤਾਬਕ ਇਹ ਧਮਾਕਾ ਵੀਰਵਾਰ ਰਾਤ ਕਰੀਬ 10:15 ਵਜੇ ਵਾਂਗਖੇਮ ਵਿਧਾਨ ਸਭਾ ਹਲਕੇ ਦੇ ਯਾਇਰੀਪੋਕ ਬਿਸ਼ਨੂ ਨਾਹਾ ਇਲਾਕੇ ਵਿੱਚ ਹੋਇਆ। ਇਹ ਧਮਾਕਾ ਕੇ. ਮੇਘਚੰਦਰ ਦੇ ਘਰ ਦੀ ਬਾਹਰੀ ਕੰਧ ਅਤੇ ਗੇਟ ਦੇ ਬਿਲਕੁਲ ਨੇੜੇ ਹੋਇਆ। ਧਮਾਕੇ ਦੀ ਆਵਾਜ਼ ਇੰਨੀ ਜ਼ੋਰਦਾਰ ਸੀ ਕਿ ਆਸ-ਪਾਸ ਦੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਅਤੇ ਲੋਕਾਂ ਵਿੱਚ ਹਫੜਾ-ਦਫੜੀ ਮਚ ਗਈ।
#WATCH | Imphal East, Manipur: A bomb blast was reported at around 8:15 PM near the residence of state Congress President Keisham Meghachandra Singh in Bishnunaha, Yairipok. Police reached the spot immediately and conducted a search operation. Further details are awaited.… pic.twitter.com/73PfJP68yG
— ANI (@ANI) September 3, 2026
ਸੁਰੱਖਿਆ ਬਲਾਂ ਵੱਲੋਂ ਇਲਾਕੇ 'ਚ ਤਲਾਸ਼ੀ ਮੁਹਿੰਮ ਸ਼ੁਰੂ
ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਸ ਅਤੇ ਸੁਰੱਖਿਆ ਬਲਾਂ ਦੀਆਂ ਟੀਮਾਂ ਤੁਰੰਤ ਮੌਕੇ 'ਤੇ ਪਹੁੰਚ ਗਈਆਂ। ਅਧਿਕਾਰੀਆਂ ਨੇ ਘਟਨਾ ਸਥਾਨ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਵੀ ਚਲਾਈ ਗਈ ਹੈ। ਪੁਲਸ ਫਿਲਹਾਲ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਹ ਵਿਸਫੋਟਕ ਕਿਸ ਵੱਲੋਂ ਸੁੱਟਿਆ ਗਿਆ ਸੀ ਅਤੇ ਹਮਲੇ ਵਿੱਚ ਕਿਸ ਤਰ੍ਹਾਂ ਦੇ ਹਥਿਆਰ ਜਾਂ ਵਿਸਫੋਟਕ ਦੀ ਵਰਤੋਂ ਕੀਤੀ ਗਈ ਸੀ।
ਇਹ ਵੀ ਪੜ੍ਹੋ : GDP ਅੰਕੜਿਆਂ ਨੂੰ ਲੈ ਕੇ ਜੈਰਾਮ ਰਮੇਸ਼ ਨੇ ਮੋਦੀ ਸਰਕਾਰ ਨੂੰ ਘੇਰਿਆ, ਮੰਗੇ 4 ਸਿੱਧੇ ਸਵਾਲਾਂ ਦੇ ਜਵਾਬ
ਹਮਲੇ ਦੇ ਮਕਸਦ ਬਾਰੇ ਜਾਂਚ ਜਾਰੀ
ਕੇ. ਮੇਘਚੰਦਰ ਦੇ ਜਨਸੰਪਰਕ ਅਧਿਕਾਰੀ (PRO) ਟੀ. ਇਬੋਚੌਬਾ ਨੇ ਦੱਸਿਆ ਕਿ ਫਿਲਹਾਲ ਹਮਲਾ ਕਰਨ ਵਾਲੇ ਸ਼ਰਾਰਤੀ ਅਨਸਰਾਂ ਦੀ ਪਛਾਣ ਨਹੀਂ ਹੋ ਸਕੀ ਹੈ ਅਤੇ ਨਾ ਹੀ ਹਮਲੇ ਪਿੱਛੇ ਉਨ੍ਹਾਂ ਦੇ ਮਕਸਦ ਦਾ ਪਤਾ ਲੱਗ ਸਕਿਆ ਹੈ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਘਟਨਾ ਸਥਾਨ ਤੋਂ ਅਹਿਮ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਇਲਾਕੇ ਵਿੱਚ ਸੁਰੱਖਿਆ ਪ੍ਰਬੰਧ ਵੀ ਸਖ਼ਤ ਕਰ ਦਿੱਤੇ ਗਏ ਹਨ। ਪੁਲਸ ਇਸ ਪਹਿਲੂ ਤੋਂ ਵੀ ਜਾਂਚ ਕਰ ਰਹੀ ਹੈ ਕਿ ਕੀ ਇਹ ਹਮਲਾ ਖ਼ਾਸ ਤੌਰ 'ਤੇ ਕਾਂਗਰਸੀ ਆਗੂ ਨੂੰ ਨਿਸ਼ਾਨਾ ਬਣਾਉਣ ਲਈ ਕੀਤਾ ਗਿਆ ਸੀ ਜਾਂ ਫਿਰ ਇਸ ਦੇ ਪਿੱਛੇ ਕੋਈ ਹੋਰ ਵਜ੍ਹਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
