ਮਣੀਪੁਰ ਹਿੰਸਾ: CM ਬੀਰੇਨ ਸਿੰਘ ਨੇ ਗ੍ਰਹਿ ਮੰਤਰੀ ਨਾਲ ਕੀਤੀ ਮੁਲਾਕਾਤ, ਸ਼ਾਹ ਬੋਲੇ- ਜਲਦ ਕੱਸੀ ਜਾਵੇ ਹਿੰਸਾ ''ਤੇ ਨਕੇਲ

06/26/2023 3:02:34 AM

ਨੈਸ਼ਨਲ ਡੈਸਕ : ਮਣੀਪੁਰ ਹਿੰਸਾ ਨੂੰ ਲੈ ਕੇ ਵਿਰੋਧੀ ਪਾਰਟੀਆਂ ਵੱਲੋਂ ਅਸਤੀਫ਼ੇ ਦੀ ਮੰਗ ਵਿਚਾਲੇ ਮਣੀਪੁਰ ਦੇ ਮੁੱਖ ਮੰਤਰੀ ਐੱਨ ਬੀਰੇਨ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਐਤਵਾਰ ਬੀਰੇਨ ਸਿੰਘ ਨੇ ਗ੍ਰਹਿ ਮੰਤਰੀ ਨੂੰ ਮਣੀਪੁਰ ਦੀ ਤਾਜ਼ਾ ਸਥਿਤੀ ਤੋਂ ਜਾਣੂ ਕਰਵਾਇਆ।

ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੁੱਖ ਮੰਤਰੀ ਨੂੰ ਸੂਬੇ ਵਿੱਚ ਸ਼ਾਂਤੀ ਕਾਇਮ ਕਰਨ ਦੇ ਨਾਲ-ਨਾਲ ਸੂਬੇ ਦੇ ਅੰਦੋਲਨਕਾਰੀ ਮਹਿਲਾ ਸਮੂਹ-ਮੀਰਾ ਪੈਬੀਸ ਅਤੇ ਹੋਰ ਸਮਾਜਿਕ ਜਥੇਬੰਦੀਆਂ ਸਮੇਤ ਸਾਰੇ ਭਾਈਚਾਰਿਆਂ ਦੇ ਲੋਕਾਂ ਨਾਲ ਮੁੜ ਗੱਲਬਾਤ ਸ਼ੁਰੂ ਕਰਨ ਦੀ ਸਲਾਹ ਦਿੱਤੀ ਹੈ। ਦੂਜੇ ਪਾਸੇ ਹਿੰਸਾ ਦੇ ਮੱਦੇਨਜ਼ਰ ਸੂਬੇ 'ਚ 30 ਜੂਨ ਤੱਕ ਇੰਟਰਨੈੱਟ ਬੰਦ ਕਰਨ ਦਾ ਨੋਟਿਸ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ : PM ਮੋਦੀ 6 ਦਿਨਾਂ ਬਾਅਦ ਪਰਤੇ ਭਾਰਤ, ਦਿੱਲੀ ਏਅਰਪੋਰਟ 'ਤੇ ਨੱਢਾ ਸਮੇਤ ਭਾਜਪਾ ਦੇ MPs ਨੇ ਕੀਤਾ ਸਵਾਗਤ

ਗ੍ਰਹਿ ਮੰਤਰੀ ਨੇ ਮੁੱਖ ਮੰਤਰੀ ਨੂੰ ਮਣੀਪੁਰ 'ਚ ਹਿੰਸਾ 'ਤੇ ਤੁਰੰਤ ਕਾਰਵਾਈ ਕਰਨ ਲਈ ਕਿਹਾ। ਸ਼ਾਹ ਨੇ ਬੀਰੇਨ ਸਿੰਘ ਨੂੰ ਹਦਾਇਤ ਕੀਤੀ ਕਿ ਸੂਬੇ ਦੇ ਮੈਤੇਈ ਅਤੇ ਕੁਕੀ ਭਾਈਚਾਰਿਆਂ ਤੱਕ ਪਹੁੰਚਣ ਅਤੇ ਉਨ੍ਹਾਂ ਦਾ ਆਤਮ-ਵਿਸ਼ਵਾਸ ਵਧਾਉਣ ਲਈ ਹਰ ਸੰਭਵ ਯਤਨ ਕੀਤੇ ਜਾਣ ਦੀ ਲੋੜ ਹੈ। ਜ਼ਿਕਰਯੋਗ ਹੈ ਕਿ ਮੀਰਾ ਪੈਬੀਸ ਹਜ਼ਾਰਾਂ ਔਰਤਾਂ ਦਾ ਇਕ ਮਜ਼ਬੂਤ ਸੰਗਠਨ ਹੈ, ਜੋ ਮਣੀਪੁਰ ਵਿੱਚ ਵਿਰੋਧ ਪ੍ਰਦਰਸ਼ਨਾਂ ਅਤੇ ਨਾਕਾਬੰਦੀਆਂ 'ਚ ਸਰਗਰਮੀ ਨਾਲ ਹਿੱਸਾ ਲੈ ਰਹੀਆਂ ਹਨ।

ਇਹ ਵੀ ਪੜ੍ਹੋ : ਭਾਰਤੀ ਪਹਿਲਵਾਨਾਂ ਨੇ WFI ਮੁਖੀ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਖਤਮ ਕਰਨ ਦਾ ਐਲਾਨ ਕਰਦਿਆਂ ਕਹੀ ਇਹ ਗੱਲ

ਸੂਤਰਾਂ ਮੁਤਾਬਕ ਮੀਟਿੰਗ 'ਚ ਗ੍ਰਹਿ ਮੰਤਰੀ ਨੇ ਮਣੀਪੁਰ ਦੇ ਮੁੱਖ ਮੰਤਰੀ ਨੂੰ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਹਿੰਸਾ 'ਚ ਸ਼ਾਮਲ ਭਾਈਚਾਰਾ ਭਾਵੇਂ ਕੋਈ ਵੀ ਹੋਵੇ, ਦੀ ਪ੍ਰਵਾਹ ਕੀਤੇ ਬਿਨਾਂ ਹਿੰਸਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਅਤੇ ਰਾਜ ਸਰਕਾਰ ਨੂੰ ਇਸ ਪ੍ਰਤੀ ਹਮਦਰਦੀ ਵਾਲਾ ਵਤੀਰਾ ਨਹੀਂ ਦਿਖਾਉਣਾ ਚਾਹੀਦਾ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News