ਮਨੀਸ਼ ਕੁਮਾਰ ਗੁਪਤਾ ਅਰੁਣਾਚਲ ਪ੍ਰਦੇਸ਼ ਦੇ ਨਵੇਂ ਮੁੱਖ ਸਕੱਤਰ ਨਿਯੁਕਤ

Friday, Sep 06, 2024 - 11:31 AM (IST)

ਮਨੀਸ਼ ਕੁਮਾਰ ਗੁਪਤਾ ਅਰੁਣਾਚਲ ਪ੍ਰਦੇਸ਼ ਦੇ ਨਵੇਂ ਮੁੱਖ ਸਕੱਤਰ ਨਿਯੁਕਤ

ਈਟਾਨਗਰ (ਭਾਸ਼ਾ)- ਭਾਰਤੀ ਪ੍ਰਸ਼ਾਸਨਿਕ ਸੇਵਾ (ਆਈ.ਏ.ਐੱਸ.) ਦੇ ਸੀਨੀਅਰ ਅਧਿਕਾਰੀ ਮਨੀਸ਼ ਕੁਮਾਰ ਗੁਪਤਾ ਨੂੰ ਅਰੁਣਾਚਲ ਪ੍ਰਦੇਸ਼ ਦਾ ਨਵਾਂ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਕ ਅਧਿਕਾਰਤ ਨੋਟੀਫਿਕੇਸ਼ਨ 'ਚ ਇਹ ਜਾਣਕਾਰੀ ਦਿੱਤੀ ਗਈ। ਕੇਂਦਰੀ ਗ੍ਰਹਿ ਮੰਤਰਾਲਾ ਨੇ ਵੀਰਵਾਰ ਨੂੰ ਇਕ ਨੋਟੀਫਿਕੇਸ਼ਨ ਜਾਰੀ ਕਰ ਕੇ 1991 ਬੈਚ ਦੇ ਆਈ.ਏ.ਐੱਸ. ਅਧਿਕਾਰੀ ਗੁਪਤਾ ਨੂੰ ਤੁਰੰਤ ਪ੍ਰਭਾਵ ਤੋਂ ਅਰੁਣਾਚਲ ਪ੍ਰਦੇਸ਼ ਦਾ ਨਵਾਂ ਮੁੱਖ ਸਕੱਤਰ ਨਿਯੁਕਤ ਕੀਤੇ ਜਾਣ ਦੀ ਜਾਣਕਾਰੀ ਦਿੱਤੀ। ਉਹ ਮੌਜੂਦਾ ਮੁੱਖ ਸਕੱਤਰ ਸੀ.ਐੱਸ. ਧਰਮੇਂਦਰ ਦਾ ਸਥਾਨ ਲੈਣਗੇ।

ਮੁੱਖ ਸਕੱਤਰ ਸੀ.ਐੱਸ. ਧਰਮੇਂਦਰ ਨੂੰ ਰਾਸ਼ਟਰੀ ਰਾਜਧਾਨੀ ਟਰਾਂਸਫਰ ਕਰ ਦਿੱਤਾ ਗਿਆ ਹੈ। ਗੁਪਤਾ ਨੇ ਦਿੱਲੀ ਪ੍ਰਸ਼ਾਸਨ 'ਚ ਪ੍ਰਧਾਨ ਸਕੱਤਰ (ਗ੍ਰਹਿ) ਅਤੇ ਐਡੀਸ਼ਨਲ ਮੁੱਖ ਸਕੱਤਰ ਦੇ ਅਹੁਦੇ 'ਤੇ ਸੇਵਾਵਾਂ ਦਿੱਤੀਆਂ ਹਨ। ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਪੇਮਾ ਖਾਂਡੂ ਨੇ ਸਾਬਕਾ ਮੁੱਖ ਸਕੱਤਰ ਧਰਮੇਂਦਰ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਖਾਂਡੂ ਨੇ ਸ਼ੋਸ਼ਲ ਮੀਡੀਆ ਮੰਚ 'ਐਕਸ' 'ਤੇ ਲਿਖਿਆ,''ਅਰੁਣਾਚਲ ਪ੍ਰਦੇਸ਼ ਦੇ ਮੁੱਖ ਸਕੱਤਰ ਦੇ ਅਹੁਦੇ ਤੋਂ ਦਿੱਲੀ 'ਚ ਨਵੀਂ ਜ਼ਿੰਮੇਵਾਰੀਆਂ ਨੂੰ ਸੰਭਾਲਣ ਲਈ ਧਰਮੇਂਦਰ ਜੀ ਨੂੰ ਮੇਰੀਆਂ ਸ਼ੁੱਭਕਾਮਨਾਵਾਂ। ਅਰੁਣਾਚਲ ਪ੍ਰਦੇਸ਼ 'ਚ ਉਨ੍ਹਾਂ ਦੇ ਕਾਰਜਕਾਲ ਨੂੰ ਰਾਜ ਦੀ ਤਰੱਕੀ ਦੇ ਪ੍ਰਤੀ ਉਨ੍ਹਾਂ ਦੀ ਡੂੰਘੀ ਵਚਨਬੱਧਤਾ ਲਈ ਯਾਦ ਕੀਤਾ ਜਾਵੇਗਾ।''

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News