ਦਿੱਲੀ ਆਬਕਾਰੀ ਨੀਤੀ ਮਾਮਲਾ: ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 14 ਦਿਨ ਵਧਾਈ
Tuesday, Mar 21, 2023 - 04:31 AM (IST)
ਨਵੀਂ ਦਿੱਲੀ (ਭਾਸ਼ਾ): ਕੌਮੀ ਰਾਜਧਾਨੀ ਦੀ ਇਕ ਸਥਾਨਕ ਅਦਾਲਤ ਨੇ ਆਬਕਾਰੀ ਨੀਤੀ ਨਾਲ ਸਬੰਧਤ ਮਾਮਲੇ ਵਿਚ ਸੋਮਵਾਰ ਨੂੰ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਤਿੰਨ ਅਪ੍ਰੈਲ ਤਕ ਵਧਾ ਦਿੱਤੀ। ਇਸ ਮਾਮਲੇ ਦੀ ਜਾਂਚ ਸੀ.ਬੀ.ਆਈ. ਕਰ ਰਹੀ ਹੈ। ਅਬਕਾਰੀ ਨੀਤੀ ਹੁਣ ਰੱਦ ਕਰ ਦਿੱਤੀ ਗਈ ਹੈ। ਉਹ ਅਜੇ ਸਬੰਧਤ ਮਾਮਲੇ ਵਿਚ ਈ.ਡੀ. ਦੀ ਹਿਰਾਸਤ ਵਿਚ ਹਨ।
ਇਹ ਖ਼ਬਰ ਵੀ ਪੜ੍ਹੋ - PM ਮੋਦੀ ਦੀ ਸੁਰੱਖਿਆ 'ਚ ਕੁਤਾਹੀ ਨੂੰ ਲੈ ਕੇ ਕਾਰਵਾਈ ਸ਼ੁਰੂ, ਇਨ੍ਹਾਂ ਅਫ਼ਸਰਾਂ 'ਤੇ ਡਿੱਗੇਗੀ ਗਾਜ਼
ਵਿਸ਼ੇਸ਼ ਜੱਜ ਐੱਮ.ਕੇ. ਨਾਗਪਾਲ ਨੇ ਸੀ.ਬੀ.ਆਈ. ਮਾਮਲੇ ਵਿਚ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਸਿਸੋਦੀਆ ਦੀ ਨਿਆਇਂਕ ਹਿਰਾਸਤ ਵਧਾ ਦਿੱਤੀ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਮਾਮਲੇ ਵਿਚ ਉਨ੍ਹਾਂ ਦੀ ਜ਼ਮਾਨਤ ਅਰਜ਼ੀ 'ਤੇ ਮੰਗਲਵਾਰ ਨੂੰ ਸੁਣਵਾਈ ਹੋਵੇਗੀ। ਈ.ਡੀ. ਨੇ ਸਿਸੋਦੀਆ ਨੂੰ 9 ਮਾਰਚ ਨੂੰ ਤਿਹਾੜ ਜੇਲ੍ਹ ਵਿਚ ਗ੍ਰਿਫ਼ਤਾਰ ਕੀਤਾ ਸੀ। ਸੀ.ਬੀ.ਆਈ. ਨੇ ਸਿਸੋਦੀਆ ਨੂੰ 26 ਫ਼ਰਵਰੀ ਨੂੰ ਗ੍ਰਿਫ਼ਤਾਰ ਕੀਤਾ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।