ਸਿਸੋਦੀਆ ਨੂੰ ਨਹੀਂ ਮਿਲੀ ਜ਼ਮਾਨਤ, 18 ਅਪ੍ਰੈਲ ਤੱਕ ਵਧੀ ਨਿਆਇਕ ਹਿਰਾਸਤ

Saturday, Apr 06, 2024 - 01:03 PM (IST)

ਸਿਸੋਦੀਆ ਨੂੰ ਨਹੀਂ ਮਿਲੀ ਜ਼ਮਾਨਤ, 18 ਅਪ੍ਰੈਲ ਤੱਕ ਵਧੀ ਨਿਆਇਕ ਹਿਰਾਸਤ

ਨਵੀਂ ਦਿੱਲੀ (ਭਾਸ਼ਾ)- ਇੱਥੇ ਦੀ ਇਕ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਘਪਲੇ ਨਾਲ ਸੰਬੰਧਤ ਮਨੀ ਲਾਂਡਰਿੰਗ ਮਾਮਲੇ 'ਚ ਆਮ ਆਦਮੀ ਪਾਰਟੀ ਨੇਤਾ ਮਨੀਸ਼ ਸਿਸੋਦੀਆ ਦੀ ਨਿਆਇਕ ਹਿਰਾਸਤ ਸ਼ਨੀਵਾਰ ਨੂੰ 18 ਅਪ੍ਰੈਲ ਤੱਕ ਵਧਾ ਦਿੱਤੀ। ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਨੇ ਪਹਿਲੇ ਦਿੱਤੀ ਗਈ ਨਿਆਇਕ ਹਿਰਾਸਤ ਦੀ ਮਿਆਦ ਖ਼ਤਮ ਹੋਣ 'ਤੇ ਅਦਾਲਤ 'ਚ ਪੇਸ਼ ਕੀਤੇ ਜਾਣ ਤੋਂ ਬਾਅਦ ਸਿਸੋਦੀਆ ਦੀ ਨਿਆਇਕ ਹਿਰਾਸਤ ਵਧਾ ਦਿੱਤੀ। ਉਨ੍ਹਾਂ ਦੀ ਪਾਰਟੀ ਦੇ ਸਹਿਯੋਗੀ ਸੰਜੇ ਸਿੰਘ, ਸਹਿ-ਦੋਸ਼ੀ, ਜਿਨ੍ਹਾਂ ਨੂੰ  ਹਾਲ ਹੀ 'ਚ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਜ਼ਮਾਨਤ ਦਿੱਤੀ ਗਈ ਸੀ, ਵੀ ਕਾਰਵਾਈ ਲਈ ਅਦਾਲਤ 'ਚ ਪੇਸ਼ ਹੋਏ। 

ਸੀ.ਬੀ.ਆਈ. ਦੇ ਨਾਲ-ਨਾਲ ਈ.ਡੀ. ਨੇ ਵੀ ਦੋਸ਼ ਲਗਾਇਆ ਹੈ ਕਿ ਦਿੱਲੀ ਆਬਕਾਰੀ ਨੀਤੀ ਨੂੰ ਸੋਧ ਕਰਦੇ ਸਮੇਂ ਬੇਨਿਯਮੀਆਂ ਕੀਤੀਆਂ ਗਈਆਂ, ਲਾਇਸੈਂਸ ਧਾਰਕਾਂ ਨੂੰ ਅਣਉੱਚਿਤ ਲਾਭ ਦਿੱਤਾ ਗਿਆ, ਲਾਇਸੈਂਸ ਫ਼ੀਸ ਮੁਆਫ਼ ਕਰ ਦਿੱਤੀ ਗਈ ਜਾਂ ਘੱਟ ਕਰ ਦਿੱਤੀ ਗਈ ਅਤੇ ਸਮਰੱਥ ਅਧਿਕਾਰੀ ਦੀ ਮਨਜ਼ੂਰੀ ਦੇ ਬਿਨਾਂ ਲਾਇਸੈਂਸ ਵਧਾ ਦਿੱਤੇ ਗਏ। ਸਿਸੋਦੀਆ ਨੂੰ ਘਪਲੇ 'ਚ ਉਨ੍ਹਾਂ ਦੀ ਭੂਮਿਕਾ ਲਈ 26 ਫਰਵਰੀ 2023 ਨੂੰ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਗ੍ਰਿਫ਼ਤਾਰ ਕੀਤਾ ਸੀ। ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ 9 ਮਾਰਚ 2023 ਨੂੰ ਸੀ.ਬੀ.ਆਈ. ਦੀ ਐੱਫ.ਆਈ.ਆਰ. ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਸਿਸੋਦੀਆ ਨੂੰ ਗ੍ਰਿਫ਼ਤਾਰ ਕੀਤਾ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News