'ਆਪ' ਦੀ ਜਿੱਤ 'ਤੇ ਬੋਲੇ ਮਨੀਸ਼ ਸਿਸੋਦੀਆ- ਦਿੱਲੀ 'ਚ ਕੰਮ ਕਰਨ ਵਾਲਿਆਂ ਦੀ ਹੋਈ ਜਿੱਤ

02/12/2020 2:17:07 PM

ਨਵੀਂ ਦਿੱਲੀ— ਦਿੱਲੀ ਵਿਧਾਨ ਸਭਾ ਚੋਣਾਂ 2020 'ਚ ਆਮ ਆਦਮੀ ਪਾਰਟੀ ਨੇ ਵੱਡੀ ਲੀਡ ਨਾਲ ਜਿੱਤ ਹਾਸਲ ਕੀਤੀ। ਪਾਰਟੀ ਦੀ ਜਿੱਤ ਤੋਂ ਬਾਅਦ ਬੁੱਧਵਾਰ ਭਾਵ ਅੱਜ ਪ੍ਰੈੱਸ ਕਾਨਫਰੰਸ ਕੀਤੀ ਗਈ। 'ਆਪ' ਨੇਤਾ ਮਨੀਸ਼ ਸਿਸੋਦੀਆ ਨੇ ਕਿਹਾ ਕਿ ਦਿੱਲੀ 'ਚ ਕੰਮ ਕਰਨ ਵਾਲਿਆਂ ਦੀ ਜਿੱਤ ਹੋਈ ਹੈ, ਕੰਮ ਨਾ ਕਰਨ ਵਾਲਿਆਂ ਦੀ ਹਾਰ। ਦਿੱਲੀ ਦੀ ਜਨਤਾ ਨੇ ਨਫਰਤ ਦੀ ਰਾਜਨੀਤੀ ਨੂੰ ਨਕਾਰਿਆ ਹੈ। ਸਰਕਾਰ ਦਾ ਕੰਮ ਲੋਕਾਂ ਦੀ ਜ਼ਿੰਦਗੀ ਨੂੰ ਬਿਹਤਰ ਕਰਨਾ ਹੈ। ਦਿੱਲੀ ਦੀ ਜਨਤਾ ਕੰਮ ਨੂੰ ਪਸੰਦ ਕਰਦੀ ਹੈ, ਰਾਜਨੀਤੀ ਦਾ ਵਿਕਾਸ ਮਾਡਲ ਸਿਰਫ ਕੇਜਰੀਵਾਲ ਕੋਲ ਹੈ। ਸਿਸੋਦੀਆ ਬੋਲੇ ਕਿ ਲੋਕਾਂ ਨੂੰ ਸਸਤੀ ਬਿਜਲੀ ਦੇਣਾ, ਪਾਣੀ ਉਪਲੱਬਧ ਕਰਾਉਣਾ ਹੀ ਅਸਲੀ ਦੇਸ਼ ਭਗਤੀ ਹੈ। ਦਿੱਲੀ ਦੇ ਲੋਕਾਂ ਨੇ ਸੰਦੇਸ਼ ਦਿੱਤਾ ਕਿ ਅਰਵਿੰਦ ਕੇਜਰੀਵਾਲ ਸਾਡਾ ਬੇਟਾ ਹੈ। 

ਇਸ ਦੇ ਨਾਲ ਹੀ ਸਿਸੋਦੀਆ ਨੇ ਕਿਹਾ ਕਿ ਵਿਧਾਇਕ ਦਲ ਦੀ ਬੈਠਕ 'ਚ ਅਰਵਿੰਦ ਕੇਜਰੀਵਾਲ ਨੂੰ ਨੇਤਾ ਚੁਣਿਆ ਗਿਆ। ਕੇਜਰੀਵਾਲ 16 ਫਰਵਰੀ ਨੂੰ ਰਾਮਲੀਲਾ ਮੈਦਾਨ 'ਚ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਕੈਬਨਿਟ ਦੇ ਸਾਰੇ ਮੰਤਰੀ ਕੇਜਰੀਵਾਲ ਨਾਲ 16 ਫਰਵਰੀ ਨੂੰ ਹੀ ਸਹੁੰ ਚੁੱਕਣਗੇ। ਅਸੀਂ ਦਿੱਲੀ ਵਾਸੀਆਂ ਨੂੰ ਸੱਦਾ ਦਿੰਦੇ ਹਾਂ ਕਿ ਵੱਡੀ ਗਿਣਤੀ 'ਚ ਸਹੁੰ ਚੁੱਕ ਸਮਾਗਮ 'ਚ ਸ਼ਾਮਲ ਹੋ ਕੇ ਆਪਣਾ ਆਸ਼ੀਰਵਾਦ ਦੇਣ।

ਮਨੀਸ਼ ਸਿਸੋਦੀਆ ਨੇ ਇਸ ਦੇ ਨਾਲ ਹੀ 'ਆਪ' ਵਿਧਾਇਕ ਦੇ ਕਾਫਿਲੇ 'ਤੇ ਹੋਈ ਗੋਲੀਬਾਰੀ ਦੀ ਘਟਨਾ 'ਤੇ ਵੀ ਆਪਣੀ ਗੱਲ ਰੱਖੀ। ਉਨ੍ਹਾਂ ਕਿਹਾ ਕਿ ਕਾਨੂੰਨ ਅਤੇ ਵਿਵਸਥਾ ਬਣਾ ਕੇ ਰੱਖਣ ਦੀ ਜ਼ਿੰਮੇਵਾਰੀ ਜਿਨ੍ਹਾਂ ਲੋਕਾਂ ਦੀ ਹੈ, ਉਨ੍ਹਾਂ ਨੂੰ ਕਾਰਵਾਈ ਕਰਨੀ ਚਾਹੀਦੀ ਹੈ। ਇੱਥੇ ਦੱਸ ਦੇਈਏ ਕਿ ਜਿੱਤ ਤੋਂ ਬਾਅਦ 'ਆਪ' ਪਾਰਟੀ ਦੀ ਜਿੱਤ ਤੋਂ ਬਾਅਦ ਵਿਧਾਇਕ ਮਹਰੌਲੀ ਤੋਂ ਨਰੇਸ਼ ਯਾਦਵ ਦੇ ਕਾਫਿਲੇ 'ਤੇ ਹਮਲਾ ਕੀਤਾ ਗਿਆ ਸੀ। ਇਸ ਹਮਲੇ 'ਚ ਵਿਧਾਇਕ ਤਾਂ ਸੁਰੱਖਿਅਤ ਬਚ ਗਏ ਪਰ ਵਰਕਰ ਦੀ ਮੌਤ ਹੋ ਗਈ। ਇਹ ਹਮਲਾ ਉਸ ਸਮੇਂ ਹੋਇਆ, ਜਦੋਂ ਉਹ ਮੰਦਰ 'ਚ ਦਰਸ਼ਨ ਕਰਨ ਮਗਰੋਂ ਪਰਤ ਰਹੇ ਸਨ।


Tanu

Content Editor

Related News