ਸਿਸੋਦੀਆ ਤੇ ਸੰਜੇ ਸਿੰਘ ਦੀ ਨਿਆਂਇਕ ਹਿਰਾਸਤ 20 ਤੱਕ ਵਧੀ

Thursday, Jan 11, 2024 - 02:20 PM (IST)

ਸਿਸੋਦੀਆ ਤੇ ਸੰਜੇ ਸਿੰਘ ਦੀ ਨਿਆਂਇਕ ਹਿਰਾਸਤ 20 ਤੱਕ ਵਧੀ

ਨਵੀਂ ਦਿੱਲੀ, (ਅਨਸ)- ਦਿੱਲੀ ਦੀ ਇਕ ਅਦਾਲਤ ਨੇ ਬੁੱਧਵਾਰ ਨੂੰ ਇਕ ਕਥਿਤ ਆਬਕਾਰੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਆਮ ਆਦਮੀ ਪਾਰਟੀ (ਆਪ) ਦੇ ਨੇਤਾਵਾਂ ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਦੀ ਨਿਆਂਇਕ ਹਿਰਾਸਤ 20 ਜਨਵਰੀ ਤੱਕ ਵਧਾ ਦਿੱਤੀ ਹੈ।

ਵਿਸ਼ੇਸ਼ ਜੱਜ ਐੱਮ. ਕੇ. ਨਾਗਪਾਲ ਨੇ ਸਿੰਘ ਨੂੰ 12 ਜਨਵਰੀ ਨੂੰ ਰਾਜ ਸਭਾ ਲਈ ਮੁੜ ਚੁਣੇ ਜਾਣ ਦੀ ਸੂਰਤ ਵਿਚ ਆਪਣਾ ਚੋਣ ਸਰਟੀਫਿਕੇਟ ਲੈਣ ਲਈ ਰਿਟਰਨਿੰਗ ਅਫ਼ਸਰ ਕੋਲ ਪਹੁੰਚ ਕਰਨ ਦੀ ਇਜਾਜ਼ਤ ਵੀ ਦੇ ਦਿੱਤੀ। ਸੰਭਾਵਨਾ ਹੈ ਕਿ ਸੰਜੇ ਸਿੰਘ ਅਤੇ ‘ਆਪ’ ਦੇ 2 ਹੋਰ ਉਮੀਦਵਾਰ ਦਿੱਲੀ ਵਿਧਾਨ ਸਭਾ ਵਿਚ ਪਾਰਟੀ ਦਾ ਬਹੁਮਤ ਹੋਣ ਕਾਰਨ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਜਾਣਗੇ।


author

Rakesh

Content Editor

Related News