ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਰਾਹਤ, 31 ਮਈ ਤੱਕ ਲਈ ਵਧੀ ਨਿਆਇਕ ਹਿਰਾਸਤ

Tuesday, May 21, 2024 - 01:55 PM (IST)

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਰਾਹਤ, 31 ਮਈ ਤੱਕ ਲਈ ਵਧੀ ਨਿਆਇਕ ਹਿਰਾਸਤ

ਨਵੀਂ ਦਿੱਲੀ- ਦਿੱਲੀ ਸ਼ਰਾਬ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਰਾਹਤ ਨਹੀਂ ਮਿਲੀ ਹੈ। ਰਾਊਜ ਐਵੇਨਿਊ ਕੋਰਟ ਨੇ ਮਨੀਸ਼ ਸਿਸੋਦੀਆ ਦੀ ਨਿਆਇਕ ਹਿਰਾਸਤ 31 ਮਈ ਤੱਕ ਵਧਾ ਦਿੱਤੀ ਹੈ। ਮਨੀਸ਼ ਸਿਸੋਦੀਆ ਵੀਡੀਓ ਕਾਨਫਰੈਂਸਿੰਗ ਰਾਹੀਂ ਜੇਲ੍ਹ ਤੋਂ ਕੋਰਟ 'ਚ ਪੇਸ਼ ਹੋਏ ਸਨ। ਰਾਊਜ ਐਵੇਨਿਊ ਕੋਰਟ 'ਚ ਮਾਮਲੇ ਦੀ ਅਗਲੀ ਸੁਣਵਾਈ 31 ਮਈ ਨੂੰ ਹੋਵੇਗੀ। ਕੋਰਟ ਨੇ ਦੋਸ਼ੀਆਂ ਤੋਂ ਲਿਖਿਤ 'ਚ ਦੱਸਣ ਲਈ ਕਿਹਾ ਕਿ ਗੈਰ-ਜ਼ਰੂਰੀ ਦਸਤਾਵੇਜ਼ਾਂ ਦੀ ਜਾਂਚ ਲਈ ਕਿੰਨਾ ਸਮਾਂ ਲੱਗੇਗਾ।

ਦਿੱਲੀ ਸ਼ਰਾਬ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤਿਹਾੜ ਜੇਲ੍ਹ 'ਚ ਸਜ਼ਾ ਕੱਟ ਰਹੇ ਹਨ। ਦੱਸਣਯੋਗ ਹੈ ਕਿ ਪਿਛਲੇ ਸਾਲ 26 ਫਰਵਰੀ 2023 ਨੂੰ ਸਿਸੋਦੀਆ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਇਸ ਦੇ ਬਾਅਦ ਤੋਂ ਹੁਣ ਤੱਕ ਉਨ੍ਹਾਂ ਕੋਈ ਰਾਹਤ ਨਹੀਂ ਮਿਲੀ ਹੈ। ਰਾਊਜ ਐਵੇਨਿਊ ਕੋਰਟ ਨੇ ਇਸ ਤੋਂ ਪਹਿਲੇ ਮਨੀਸ਼ ਸਿਸੋਦੀਆ ਦੀ ਨਿਆਇਕ ਹਿਰਾਸਤ ਕਈ ਵਾਰ ਵਧਾਈ ਸੀ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News