ਦਿੱਲੀ ਸ਼ਰਾਬ ਘਪਲਾ : ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਰਾਹਤ, ਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ

Friday, Mar 31, 2023 - 05:18 PM (IST)

ਦਿੱਲੀ ਸ਼ਰਾਬ ਘਪਲਾ : ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਰਾਹਤ, ਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ

ਨੈਸ਼ਨਲ ਡੈਸਕ- ਰਾਊਜ ਐਵੇਨਿਊ ਅਦਾਲਤ ਵੱਲੋਂ ਮਨੀਸ਼ ਸਿਸੋਦੀਆ ਨੂੰ ਵੱਡਾ ਝਟਕਾ ਲੱਗਾ ਹੈ। ਦਿੱਲੀ ਸ਼ਰਾਬ ਘਪਲਾ ਮਾਮਲੇ 'ਚ ਅਦਾਲਤ ਨੇ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਕੋਰਟ ਦੇ ਫੈਸਲੇ ਤੋਂ ਬਾਅਦ ਹੁਣ ਸਿਸੋਦੀਆ ਨੂੰ ਜੇਲ੍ਹ 'ਚ ਹੀ ਰਹਿਣਾ ਪਵੇਗਾ।

ਇਹ ਵੀ ਪੜ੍ਹੋ– IAS ਅਧਿਕਾਰੀ ਦੇ ਦਾਦਾ-ਦਾਦੀ ਨੇ ਕੀਤੀ ਖ਼ੁਦਕੁਸ਼ੀ, ਕਰੋੜਾਂ ਦੀ ਜਾਇਦਾਦ ਹੋਣ ਦੇ ਬਾਵਜੂਦ ਤਰਸਦੇ ਸੀ ਰੋਟੀ ਨੂੰ

ਦੱਸ ਦੇਈਏ ਕਿ ਇਕ ਹਫ਼ਤਾ ਪਹਿਲਾਂ ਇਸ ਮਾਮਲੇ ਦੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਕੇਂਦਰੀ ਜਾਂਚ ਬਿਊਰੋ ਨੇ ਸ਼ਰਾਬ ਘਪਲਾ ਮਾਮਲੇ ਦਾ ਵੇਰਵਾ ਅਤੇ ਗਵਾਹਾਂ ਦੇ ਬਿਆਨ ਅਦਾਲਤ ਦੇ ਸਾਹਮਣੇ ਪੇਸ਼ ਕੀਤੇ ਸਨ। ਸੀ.ਬੀ.ਆਈ. ਦੀ ਦਲੀਲ ਤੋਂ ਪਹਿਲਾਂ ਸਾਬਕਾ ਡਿਪਟੀ ਸੀ.ਐੱਮ. ਮਨੀਸ਼ ਸਿਸੋਦੀਆ ਨੇ ਟਰਾਇਲ ਕੋਰਟ 'ਚ ਆਪਣੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਦੌਰਾਨ ਕਿਹਾ ਸੀ ਕਿ ਉਨ੍ਹਾਂ ਨੂੰ ਹਿਰਾਸਤ 'ਚ ਰੱਖਣ ਨਾਲ ਸੀ.ਬੀ.ਆਈ. ਦਾ ਮਕਸਦ ਪੂਰਾ ਨਹੀਂ ਹੋਵੇਗਾ। ਇਸ ਮਾਮਲੇ 'ਚ ਸਾਰੀ ਰਿਕਵਰੀ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ– 15 ਸਾਲ ਦੀ ਕੁੜੀ ਨੇ ਕੁਹਾੜੀ ਨਾਲ ਵੱਢ ਕੇ ਆਪਣੇ ਮਾਂ-ਬਾਪ ਨੂੰ ਉਤਾਰਿਆ ਮੌਤ ਦੇ ਘਾਟ

ਜ਼ਿਕਰਯੋਗ ਹੈ ਕਿ ਦਿੱਲੀ ਸ਼ਰਾਬ ਘਪਲਾ ਮਾਮਲੇ 'ਚ 26 ਫਰਵਰੀ ਨੂੰ ਮਨੀਸ਼ ਸਿਸੋਦੀਆ ਨੂੰ ਸੀ.ਬੀ.ਆਈ. ਨੇ ਗ੍ਰਿਫ਼ਤਾਰ ਕੀਤਾ ਸੀ। ਉਥੇ ਹੀ ਮਨੀ ਲਾਂਡਰਿੰਗ ਮਾਮਲੇ 'ਚ ਈ.ਡੀ. ਨੇ 9 ਮਾਰਚ ਨੂੰ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸ ਤੋਂ ਬਾਅਦ ਲਗਾਤਾਰ ਕੋਸ਼ਿਸ਼ਾਂ ਦੇ ਬਾਵਜੂਦ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਨਹੀਂ ਮਿਲੀ।

ਇਹ ਵੀ ਪੜ੍ਹੋ– ਗੋਲਡਮੈਨ ਸੈਸ਼ ਨੇ AI ਨੂੰ ਲੈ ਕੇ ਦਿੱਤੀ ਚਿਤਾਵਨੀ, 30 ਕਰੋੜ ਨੌਕਰੀਆਂ 'ਤੇ ਲਟਕੀ ਤਲਵਾਰ


author

Rakesh

Content Editor

Related News