ਮਨੀਸ਼ ਸਿਸੋਦੀਆ ਨੇ ਭਾਰਤ-ਪਾਕਿਸਤਾਨ ਵਿਚਾਲੇ ਅਚਾਨਕ ਹੋਈ ਜੰਗਬੰਦੀ ਨੂੰ ਲੈ ਕੇ ਚੁੱਕੇ ਸਵਾਲ
Tuesday, May 13, 2025 - 10:23 AM (IST)

ਨਵੀਂ ਦਿੱਲੀ- ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਨੇ ਅੱਜ ਯਾਨੀ ਮੰਗਲਵਾਰ ਨੂੰ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ 22 ਅਪ੍ਰੈਲ ਨੂੰ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਬਾਰੇ ਗੱਲ ਕੀਤੀ। ਉਨ੍ਹਾਂ ਕਿਹਾ ਕਿ ਪਹਿਲਗਾਮ ਹਮਲੇ ਦੇ ਜਵਾਬ ਜੋ 'ਆਪਰੇਸ਼ਨ ਸਿੰਦੂਰ' ਹੋਇਆ ਉਸ ਨੂੰ ਲੈ ਕੇ ਲੋਕ ਕਾਫ਼ੀ ਮਾਣ ਮਹਿਸੂਸ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਈ ਜੰਗਬੰਦੀ ਨੂੰ ਲੈ ਕੇ ਵੀ ਸਵਾਲ ਚੁੱਕੇ। ਸਿਸੋਦੀਆ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੇ ਕੱਲ੍ਹ ਜੋ ਸੰਬੋਧਨ ਕੀਤਾ, ਉਸ ਤੋਂ ਸਾਰਿਆਂ ਨੂੰ ਉਮੀਦ ਸੀ ਕਿ ਉਹ ਅਚਾਨਕ ਹੋਈ ਜੰਗਬੰਦੀ ਨੂੰ ਲੈ ਕੇ ਕੁਝ ਬੋਲਣਗੇ ਪਰ ਅਜਿਹਾ ਨਹੀਂ ਹੋਇਆ।
ਸਿਸੋਦੀਆ ਨੇ ਇਸ ਦੌਰਾਨ ਕੁਝ ਸਵਾਲ ਵੀ ਕੀਤੇ। ਉਨ੍ਹਾਂ ਕਿਹਾ ਕਿ ਜੇਕਰ ਤੁਸੀਂ ਮੰਨਦੇ ਹੋ ਕਿ ਪਾਕਿਸਤਾਨ ਇਕ ਅੱਤਵਾਦੀ ਦੇਸ਼ ਹੈ ਤਾਂ ਤੁਸੀਂ ਸੀਜਫਾਇਰ ਕਿਉਂ ਕਰ ਦਿੱਤਾ?