ਸ਼ਰਾਬ ਨੀਤੀ ਘਪਲਾ: ਦਿੱਲੀ ਦੇ ਡਿਪਟੀ CM ਮਨੀਸ਼ ਸਿਸੋਦੀਆ ਤੋਂ ਤਕਰੀਬਨ 9 ਘੰਟੇ ਹੋਈ ਪੁੱਛਗਿੱਛ

10/17/2022 11:15:59 PM

ਨੈਸ਼ਨਲ ਡੈਸਕ : ਦਿੱਲੀ 'ਚ ਸ਼ਰਾਬ ਨੀਤੀ ਮਾਮਲੇ 'ਚ ਸੀ.ਬੀ.ਆਈ ਨੇ ਸੋਮਵਾਰ ਨੂੰ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੋਂ ਕਰੀਬ 9 ਘੰਟੇ ਪੁੱਛਗਿੱਛ ਕੀਤੀ। ਸੀਬੀਆਈ ਦਫ਼ਤਰ ਤੋਂ ਬਾਹਰ ਨਿਕਲਣ ਮਗਰੋਂ ਸਿਸੋਦੀਆ ਨੇ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਕਿਹਾ ਕਿ ਕੋਈ ਘਪਲਾ ਨਹੀਂ ਹੋਇਆ ਸਗੋਂ ਮੇਰੇ 'ਤੇ ਦਬਾਅ ਪਾਇਆ ਗਿਆ ਤੇ  ਸਾਰੇ ਦੋਸ਼ ਝੂਠੇ ਹਨ। ਉਨ੍ਹਾਂ ਕਿਹਾ ਕਿ ਇਹ ਕੇਸ ਫਰਜ਼ੀ ਹੈ। ਦਿੱਲੀ 'ਚ ਆਪਰੇਸ਼ਨ ਲੋਟਸ ਨੂੰ ਸਫ਼ਲ ਬਣਾਉਣ ਲਈ ਮੇਰੇ 'ਤੇ ਮਾਮਲਾ ਦਰਜ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸੋਮਵਾਰ ਦਿਨ ਭਰ ਭਾਜਪਾ ਅਤੇ ਆਮ ਆਦਮੀ ਪਾਰਟੀ ਵਿਚਕਾਰ ਜਵਾਬੀ ਹਮਲੇ ਦਾ ਦੌਰ ਜਾਰੀ ਰਿਹਾ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜੇਲ੍ਹ ਦੇ ਤਾਲੇ ਤੋੜੇ ਜਾਣਗੇ, ਮਨੀਸ਼ ਸਿਸੋਦੀਆ ਨੂੰ ਰਿਹਾਅ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਸੂਬਾ ਸਰਕਾਰ ਨੇ ਕੇਂਦਰ ਨੂੰ ਇਨ੍ਹਾਂ ਹਵਾਈ ਅੱਡਿਆਂ ਤੋਂ ਘਰੇਲੂ ਉਡਾਣਾਂ ਮੁੜ ਸ਼ੁਰੂ ਕਰਨ ਦੀ ਕੀਤੀ ਅਪੀਲ

ਪੁੱਛਗਿੱਛ 'ਚ ਸ਼ਾਮਲ ਹੋਣ ਤੋਂ ਪਹਿਲਾਂ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਵੇਰੇ ਰਾਜਘਾਟ 'ਤੇ ਮਹਾਤਮਾ ਗਾਂਧੀ ਦੀ ਸਮਾਧ 'ਤੇ ਪਹੁੰਚੇ। ਉਥੋਂ ਸਿੱਧਾ ਦਿੱਲੀ ਸਥਿਤ ਸੀ.ਬੀ.ਆਈ ਦਫ਼ਤਰ ਵੱਲ ਮਾਰਚ ਕੀਤਾ। ਇਸ ਦੌਰਾਨ ‘ਆਪ’ ਵਰਕਰਾਂ ਨੇ ਸੀ.ਬੀ.ਆਈ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ। ਦਿੱਲੀ ਪੁਲਸ ਨੇ 100 ਦੇ ਕਰੀਬ ‘ਆਪ’ ਕਾਰਕੁਨਾਂ ਨੂੰ ਹਿਰਾਸਤ 'ਚ ਰੱਖਿਆ। ਜ਼ਿਕਰਯੋਗ ਹੈ ਕਿ ਨਵੀਂ ਸ਼ਰਾਬ ਨੀਤੀ ਘਪਲੇ ਦੇ ਮਾਮਲੇ 'ਚ ਮਨੀਸ਼ ਸਿਸੋਦੀਆ ਤੋਂ ਪੁੱਛਗਿੱਛ ਕੀਤੀ ਸੀ। ਇਸ ਤੋਂ ਪਹਿਲਾਂ ਸੀ.ਬੀ.ਆਈ ਨੇ ਵਿਜੇ ਨਾਇਰ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ।


Mandeep Singh

Content Editor

Related News