ਜੇਲ੍ਹ 'ਚੋਂ ਬਾਹਰ ਆਏ ਮਨੀਸ਼ ਸਿਸੋਦੀਆ, ਲਗਾਏ 'ਭਾਰਤ ਮਾਤਾ ਦੀ ਜੈ' ਦੇ ਨਾਅਰੇ

Friday, Aug 09, 2024 - 07:56 PM (IST)

ਜੇਲ੍ਹ 'ਚੋਂ ਬਾਹਰ ਆਏ ਮਨੀਸ਼ ਸਿਸੋਦੀਆ, ਲਗਾਏ 'ਭਾਰਤ ਮਾਤਾ ਦੀ ਜੈ' ਦੇ ਨਾਅਰੇ

ਨਵੀਂ ਦਿੱਲੀ- ਸ਼ਰਾਬ ਘੁਟਾਲਾ ਮਾਮਲੇ 'ਚ ਜ਼ਮਾਨਤ ਮਿਲਣ ਤੋਂ ਬਾਅਦ ਮਨੀਸ਼ ਸਿਸੋਦੀਆ ਸ਼ੁੱਕਰਵਾਰ ਸ਼ਾਮ ਨੂੰ ਜੇਲ ਤੋਂ ਬਾਹਰ ਆਏ। ਵੱਡੀ ਗਿਣਤੀ 'ਚ 'ਆਪ' ਵਰਕਰ ਜੇਲ੍ਹ ਦੇ ਬਾਹਰ ਇਕੱਠੇ ਹੋਏ ਅਤੇ ਸਿਸੋਦੀਆ ਦੀ ਰਿਹਾਈ ਦਾ ਜਸ਼ਨ ਮਨਾਇਆ। ਰਿਹਾਈ ਦੇ ਸਮੇਂ ਮਨੀਸ਼ ਸਿਸੋਦੀਆ ਦੇ ਨਾਲ 'ਆਪ' ਸਾਂਸਦ ਸੰਜੇ ਸਿੰਘ ਵੀ ਨਜ਼ਰ ਆਏ। ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਸਿਸੋਦੀਆ ਨੇ ਕਿਹਾ ਕਿ ਉਹ ਬਾਬਾ ਸਾਹਿਬ ਦੇ ਸੰਵਿਧਾਨ ਦੀ ਬਦੌਲਤ ਹੀ ਜੇਲ੍ਹ 'ਚੋਂ ਬਾਹਰ ਆ ਸਕੇ ਹਨ ਅਤੇ ਇਸੇ ਆਧਾਰ ’ਤੇ ਕੇਜਰੀਵਾਲ ਨੂੰ ਵੀ ਜਲਦੀ ਰਿਹਾਅ ਕਰ ਦਿੱਤਾ ਜਾਵੇਗਾ।

ਤਿਹਾੜ 'ਚ ਬੰਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸ਼ੁੱਕਰਵਾਰ ਨੂੰ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਮਨੀਸ਼ ਸਿਸੋਦੀਆ 17 ਮਹੀਨਿਆਂ ਤੋਂ ਤਿਹਾੜ ਜੇਲ੍ਹ ਵਿੱਚ ਬੰਦ ਸਨ। ਕਥਿਤ ਸ਼ਰਾਬ ਘੁਟਾਲੇ ਦੀ ਸੁਣਵਾਈ ਸ਼ੁਰੂ ਕਰਨ ਵਿਚ ਹੋ ਰਹੀ ਦੇਰੀ ਦੇ ਮੱਦੇਨਜ਼ਰ ਸੁਪਰੀਮ ਕੋਰਟ ਨੇ ਸੀ.ਬੀ.ਆਈ. ਅਤੇ ਈ.ਡੀ. ਦੋਵਾਂ ਮਾਮਲਿਆਂ ਵਿਚ ਜ਼ਮਾਨਤ ਦੇ ਦਿੱਤੀ ਹੈ।

ਜ਼ਮਾਨਤ ਮਿਲਣ ਤੋਂ ਬਾਅਦ ਉਹ ਜੇਲ੍ਹ 'ਚੋਂ ਬਾਹਰ ਆ ਗਏ ਹਨ ਅਤੇ ਬਾਹਰ ਆਉਂਦੇ ਹੀ ਉਹ ਭਾਵੁਕ ਹੋ ਗਏ ਅਤੇ 'ਭਾਰਤ ਮਾਤਾ ਦੀ ਜੈ' ਦੇ ਨਾਅਰੇ ਲਗਾਏ। ਉਨ੍ਹਾਂ ਦੇ ਸਮਰਥਕ ਅਤੇ ਪਾਰਟੀ ਵਰਕਰ ਵੱਡੀ ਗਿਣਤੀ 'ਚ ਜੇਲ੍ਹ ਦੇ ਬਾਹਰ ਉਨ੍ਹਾਂ ਦੇ ਸਵਾਗਤ ਲਈ ਪਹੁੰਚੇ। 


author

Rakesh

Content Editor

Related News