ਜੇਲ੍ਹ 'ਚੋਂ ਰਿਹਾਅ ਹੋਣ ਮਗਰੋਂ ਸਿਸੋਦੀਆ ਨੇ ਤਸਵੀਰ ਕੀਤੀ ਸਾਂਝੀ, ਕਿਹਾ- 'ਆਜ਼ਾਦ ਸਵੇਰ ਦੀ ਪਹਿਲੀ ਚਾਹ'

Saturday, Aug 10, 2024 - 10:47 AM (IST)

ਜੇਲ੍ਹ 'ਚੋਂ ਰਿਹਾਅ ਹੋਣ ਮਗਰੋਂ ਸਿਸੋਦੀਆ ਨੇ ਤਸਵੀਰ ਕੀਤੀ ਸਾਂਝੀ, ਕਿਹਾ- 'ਆਜ਼ਾਦ ਸਵੇਰ ਦੀ ਪਹਿਲੀ ਚਾਹ'

ਨਵੀਂ ਦਿੱਲੀ- ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਨੇ ਤਿਹਾੜ ਜੇਲ੍ਹ ਤੋਂ ਜ਼ਮਾਨਤ 'ਤੇ ਰਿਹਾਅ ਹੋਣ ਦੇ ਇਕ ਦਿਨ ਬਾਅਦ ਸ਼ਨੀਵਾਰ ਨੂੰ ਆਪਣੀ ਪਤਨੀ ਨਾਲ ਸਵੇਰ ਦੀ ਚਾਹ ਪੀਂਦੇ ਹੋਏ ਇਕ ਤਸਵੀਰ ਸਾਂਝੀ ਕੀਤੀ। ਸਿਸੋਦੀਆ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਤਸਵੀਰ ਸਾਂਝੀ ਕਰਦਿਆਂ ਲਿਖਿਆ- ਆਜ਼ਾਦ ਸਵੇਰ ਦੀ ਪਹਿਲੀ ਚਾਹ... 17 ਮਹੀਨੇ ਬਾਅਦ। ਉਹ ਆਜ਼ਾਦੀ ਜੋ ਸੰਵਿਧਾਨ ਨੇ ਸਾਨੂੰ ਸਾਰੇ ਭਾਰਤੀਆਂ ਨੂੰ ਜਿਊਣ ਦੇ ਅਧਿਕਾਰ ਦੀ ਗਾਰੰਟੀ ਦੇ ਰੂਪ ਵਿਚ ਦਿੱਤੀ ਹੈ। ਉਹ ਆਜ਼ਾਦੀ ਜੋ ਪਰਮਾਤਮਾ ਨੇ ਸਾਨੂੰ ਸਾਰਿਆਂ ਨੂੰ ਖੁੱਲ੍ਹੀ ਹਵਾ ਵਿਚ ਸਾਹ ਲੈਣ ਲਈ ਦਿੱਤੀ ਹੈ।

ਇਹ ਵੀ ਪੜ੍ਹੋ- 17 ਮਹੀਨੇ ਬਾਅਦ ਜੇਲ੍ਹ ਤੋਂ ਬਾਹਰ ਆਉਣਗੇ ਸਿਸੋਦੀਆ, ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ

PunjabKesari

ਦੱਸਣਯੋਗ ਹੈ ਕਿ ਮਨੀਸ਼ ਸਿਸੋਦੀਆ ਦਿੱਲੀ ਆਬਕਾਰੀ ਨੀਤੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੇ ਸਿਲਸਿਲੇ 'ਚ ਲੱਗਭਗ 17 ਮਹੀਨੇ ਤੋਂ ਜੇਲ੍ਹ ਵਿਚ ਸਨ। ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਨੇ ਸਿਸੋਦੀਆ ਨੂੰ ਜ਼ਮਾਨਤ ਦੇ ਦਿੱਤੀ ਸੀ, ਜਿਸ ਤੋਂ ਬਾਅਦ ਇਹ ਉਨ੍ਹਾਂ ਦੀ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਪਹਿਲੀ ਪੋਸਟ ਹੈ।

ਇਹ ਵੀ ਪੜ੍ਹੋ- ਜੇਲ੍ਹ ਤੋਂ ਬਾਹਰ ਆਏ ਸਿਸੋਦੀਆ, ਕਿਹਾ- ਸੰਵਿਧਾਨ ਤੇ ਸੱਚ ਦੇ ਬਲ 'ਤੇ ਮਿਲੀ ਜ਼ਮਾਨਤ

ਦੱਸ ਦੇਈਏ ਕਿ ਸੀ.ਬੀ.ਆਈ. ਨੇ ਸ਼ਰਾਬ ਨੀਤੀ ਮਾਮਲੇ 'ਚ ਸਿਸੋਦੀਆ ਦੀ ਭੂਮਿਕਾ ਨੂੰ ਲੈ ਕੇ 26 ਫਰਵਰੀ 2023 ਨੂੰ ਗ੍ਰਿਫ਼ਤਾਰ ਕੀਤਾ ਸੀ। ਈ.ਡੀ. ਨੇ ਸੀ.ਬੀ.ਆਈ. ਦੀ FIR ਦੇ ਅਧਾਰ 'ਤੇ ਮਨੀ ਲਾਂਡਰਿੰਗ ਦੇ ਮਾਮਲੇ 'ਚ 9 ਮਾਰਚ 2023 ਨੂੰ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਸਿਸੋਦੀਆ ਨੇ ਪਿਛਲੇ ਸਾਲ 28 ਫਰਵਰੀ ਨੂੰ ਦਿੱਲੀ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ ਸੀ। 

 


author

Tanu

Content Editor

Related News