ਮਨੀਸ਼ ਸਿਸੋਦੀਆ ਨੇ ਚਾਂਦਨੀ ਚੌਕ ਸਥਿਤ ਇਕ ਮੰਦਰ ''ਚ ਕੀਤੀ ਪੂਜਾ ਅਰਚਨਾ

Monday, Aug 12, 2024 - 10:25 AM (IST)

ਨਵੀਂ ਦਿੱਲੀ (ਭਾਸ਼ਾ) - ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਚਾਂਦਨੀ ਚੌਕ ਸਥਿਤ ਗੌਰੀ ਸ਼ੰਕਰ ਮੰਦਿਰ 'ਚ ਸਾਵਣ ਮਹੀਨੇ ਦੇ ਸੋਮਵਾਰ ਦੇ ਸ਼ੁਭ ਮੌਕੇ 'ਤੇ ਪੂਜਾ ਅਰਚਨਾ ਕੀਤੀ। ਇਸ ਮੌਕੇ ਉਹਨਾਂ ਨੇ ਕਿਹਾ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ। ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਪਿਛਲੇ ਸ਼ੁੱਕਰਵਾਰ ਨੂੰ ਤਿਹਾੜ ਜੇਲ੍ਹ ਤੋਂ ਬਾਹਰ ਆਏ ਸਿਸੋਦੀਆ ਸੋਮਵਾਰ ਸਵੇਰੇ ਭਗਵਾਨ ਸ਼ਿਵ ਦੀ ਪੂਜਾ ਕਰਨ ਲਈ ਗੌਰੀ ਸ਼ੰਕਰ ਮੰਦਰ ਪਹੁੰਚੇ।

ਇਹ ਵੀ ਪੜ੍ਹੋ - ਰੱਖੜੀ ਤੋਂ ਪਹਿਲਾਂ ਭੈਣਾਂ ਨੂੰ ਮਿਲੇਗਾ ਵੱਡਾ ਤੋਹਫ਼ਾ, ਅੱਜ ਆਉਣਗੇ ਖਾਤਿਆਂ 'ਚ ਪੈਸੇ

ਸਿਸੋਦੀਆ ਨੇ ਇਸ ਮੌਕੇ ਕਿਹਾ, “ਭਗਵਾਨ ਸ਼ਿਵ ਪਿਆਰ ਦੇ ਪ੍ਰਤੀਕ ਹਨ। ਜਿਨ੍ਹਾਂ ਦੇ ਹਿਰਦੇ ਵਿੱਚ ਭਗਵਾਨ ਸ਼ਿਵ ਦਾ ਵਾਸ ਹੁੰਦਾ ਹੈ, ਉਹਨਾਂ ਦੇ ਦਿਲ ਵਿਚ ਦੂਜਿਆਂ ਪ੍ਰਤੀ ਨਫ਼ਰਤ ਨਹੀਂ ਹੋ ਸਕਦਾ। ਮੈਂ ਅਸ਼ੀਰਵਾਦ ਮੰਗਿਆ ਹੈ ਕਿ ਭਗਵਾਨ ਸ਼ਿਵ ਮੇਰੇ ਹਰ ਕਣ ਵਿਚ ਦਿਖਾਈ ਦੇਣ।'' 'ਆਪ' ਦੇ ਉੱਘੇ ਨੇਤਾ ਸਿਸੋਦੀਆ ਨੇ ਜੇਲ੍ਹ ਤੋਂ ਬਾਹਰ ਆਉਂਦੇ ਹੀ ਅਗਲੇ ਸਾਲ ਦੇ ਸ਼ੁਰੂ ਵਿਚ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਉਹ ਸੋਮਵਾਰ ਨੂੰ ਪਾਰਟੀ ਵਿਧਾਇਕਾਂ ਨਾਲ ਦਿੱਲੀ ਦੀ ਸਿਆਸੀ ਸਥਿਤੀ 'ਤੇ ਚਰਚਾ ਕਰਨਗੇ। ਸਿਸੋਦੀਆ 14 ਅਗਸਤ ਨੂੰ ਰਾਸ਼ਟਰੀ ਰਾਜਧਾਨੀ ਦੇ ਲੋਕਾਂ ਨੂੰ ਮਿਲਣ ਲਈ ਪਦਯਾਤਰਾ ਵੀ ਕਰਨਗੇ।

ਇਹ ਵੀ ਪੜ੍ਹੋ - ਅੰਗਰੇਜ਼ੀ ਨਾ ਪੜ੍ਹ ਸਕਣ ਵਾਲੇ ਬਿਜਲੀ ਖਪਤਕਾਰਾਂ ਲਈ ਚੰਗੀ ਖ਼ਬਰ, ਹੁਣ ਹਿੰਦੀ 'ਚ ਆਵੇਗਾ ਬਿੱਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=


rajwinder kaur

Content Editor

Related News