ਮਨੀਸ਼ ਤਿਵਾੜੀ ਨੇ ਕੋਰੋਨਾ ਟੀਕੇ ਦੀ ਮਨਜ਼ੂਰੀ ’ਤੇ ਚੁੱਕੇ ਸਵਾਲ, ਟਵੀਟ ਕਰ ਆਖੀ ਇਹ ਗੱਲ

01/16/2021 2:58:13 PM

ਨਵੀਂ ਦਿੱਲੀ— ਦੇਸ਼ ’ਚ ਕੋਰੋਨਾ ਵਾਇਰਸ ਖ਼ਿਲਾਫ਼ ਟੀਕਾਕਰਨ ਮੁਹਿੰਮ ਸ਼ੁਰੂ ਹੋ ਗਈ ਹੈ। ਟੀਕਾਕਰਨ ਮੁਹਿੰਮ ਸ਼ੁਰੂ ਹੋਣ ਨੂੰ ਲੈ ਕੇ ਕਾਂਗਰਸ ਦੇ ਸੀਨੀਅਰ ਨੇਤਾ ਮਨੀਸ਼ ਤਿਵਾੜੀ ਨੇ ਟੀਕਿਆਂ ਦੇ ਇਸਤੇਮਾਲ ਦੀ ਮਨਜ਼ੂਰੀ ਦੀ ਪ੍ਰਕਿਰਿਆ ’ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਅੱਜ ਯਾਨੀ ਕਿ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਟੀਕਿਆਂ ਦੇ ਐਮਰਜੈਂਸੀ ਵਰਤੋਂ ਦੀ ਮਨਜ਼ੂਰੀ ਦੇਣ ਲਈ ਕੋਈ ਨੀਤੀਗਤ ਢਾਂਚਾ ਨਹੀਂ ਹੈ। 

ਇਹ ਵੀ ਪੜ੍ਹੋ: ਕੋਰੋਨਾ ਟੀਕਾਕਰਨ: ਏਮਜ਼ ’ਚ ਸਭ ਤੋਂ ਪਹਿਲਾਂ ਇਸ ਸ਼ਖਸ ਨੂੰ ਲੱਗਾ ‘ਟੀਕਾ’


ਮਨੀਸ਼ ਤਿਵਾੜੀ ਨੇ ਟਵੀਟ ਕੀਤਾ ਕਿ ਟੀਕਾਕਰਨ ਸ਼ੁਰੂ ਹੋ ਗਿਆ ਹੈ। ਜਿਵੇਂ ਹੀ ਟੀਕਾ ਰੋਲ ਆਉਟ ਕਰਨਾ ਸ਼ੁਰੂ ਹੁੰਦਾ ਹੈ, ਇਹ ਸਭ ਕੁਝ ਥੋੜਾ ਹੈਰਾਨ ਕਰਨ ਵਾਲਾ ਹੈ ਅਤੇ ਇਹ ਅਜੀਬੋ-ਗਰੀਬ ਹੈ ਕਿ ਭਾਰਤ ਕੋਲ ਐਮਰਜੈਂਸੀ ਵਰਤੋਂ ਨੂੰ ਅਧਿਕਾਰਤ ਕਰਨ ਦਾ ਕੋਈ ਨੀਤੀਗਤ ਢਾਂਚਾ ਨਹੀਂ ਹੈ। ਫਿਰ ਵੀ ਐਮਰਜੈਂਸੀ ਸਥਿਤੀ ’ਚ ਦੋ ਟੀਕਿਆਂ ਨੂੰ ਸੀਮਤ ਵਰਤੋਂ ਲਈ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕੋਵੈਕਸੀਨ ਇਕ ਵੱਖਰੀ ਕਹਾਣੀ ਹੈ। ਇਸ ਨੂੰ ਉੱਚਿਤ ਪ੍ਰਕਿਰਿਆ ਦੇ ਬਿਨਾਂ ਮਨਜ਼ੂਰੀ ਦਿੱਤੀ ਗਈ। 

ਇਹ ਵੀ ਪੜ੍ਹੋ: ਕੋਰੋਨਾ ਟੀਕਾਕਰਨ ਮੁਹਿੰਮ : PM ਮੋਦੀ ਬੋਲੇ- ਅੱਜ ਦੇ ਦਿਨ ਦੀ ਬੇਸਬਰੀ ਨਾਲ ਸੀ ਉਡੀਕ

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਕੋਵਿਡ-19 ਖ਼ਿਲਾਫ਼ ਦੁਨੀਆ ਦੇ ਸਭ ਤੋਂ ਵੱਡੇ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ। ਦੱਸ ਦੇਈਏ ਕਿ ਪਹਿਲੇ ਪੜਾਅ ਵਿਚ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ’ਚ ਕੁੱਲ 3006 ਟੀਕਾਕਰਨ ਕੇਂਦਰ ਬਣਾਏ ਗਏ ਹਨ। ਪਹਿਲੇ ਦਿਨ 3 ਲੱਖ ਤੋਂ ਵਧੇਰੇ ਸਿਹਤ ਕਾਮਿਆਂ ਨੂੰ ਕੋਵਿਡ-19 ਦੇ ਟੀਕੇ ਦੀ ਖ਼ੁਰਾਕ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: ਕੇਜਰੀਵਾਲ ਨੇ LNJP ਹਸਪਤਾਲ ’ਚ ਟੀਕਾਕਰਨ ਦਾ ਲਿਆ ਜਾਇਜ਼ਾ, ਕਿਹਾ- ਲੋਕ ਅਫ਼ਵਾਹਾਂ ’ਤੇ ਨਾ ਦੇਣ ਧਿਆਨ

ਨੋਟ- ਮਨੀਸ਼ ਤਿਵਾੜੀ ਦੇ ਇਸ ਬਿਆਨ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਰਾਏ

Tanu

This news is Content Editor Tanu