ਰਾਮ ਮੰਦਰ ਦੇ ਨਿਰਮਾਣ ਨੂੰ ਲੈ ਕੇ ਹਰ ਪਾਸੇ ਖੁਸ਼ੀ, ਮਨੀਸ਼ ਤਿਵਾੜੀ ਨੇ ਇੰਝ ਦਿੱਤੀ ਵਧਾਈ

08/04/2020 1:00:58 PM

ਨਵੀਂ ਦਿੱਲੀ (ਭਾਸ਼ਾ)— ਕਾਂਗਰਸ ਨੇਤਾ ਮਨੀਸ਼ ਤਿਵਾੜੀ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਅਯੁੱਧਿਆ 'ਚ ਰਾਮ ਮੰਦਰ ਨਿਰਮਾਣ ਲਈ ਭੂਮੀ ਪੂਜਨ ਪ੍ਰੋਗਰਾਮ ਤੋਂ ਇਕ ਦਿਨ ਪਹਿਲਾਂ ਮੰਗਲਵਾਰ ਨੂੰ ਕਿਹਾ ਕਿ ਇਸ ਮੌਕੇ 'ਤੇ ਸਾਰੇ ਦੇਸ਼ ਵਾਸੀਆਂ ਅਤੇ ਸ਼ਰਧਾਲੂਆਂ ਨੂੰ ਵਧਾਈ ਦਿੰਦੇ ਹਨ। ਉਨ੍ਹਾਂ ਨੇ ਇਕ ਵੀਡੀਓ ਸ਼ੇਅਰ ਕਰਦੇ ਹੋਏ ਟਵੀਟ ਕੀਤਾ। ਇਹ ਟਵੀਟ 'ਚ ਇਕ ਭਜਨ ਹੈ, ਜੋ ਕਿ ਮਹਾਤਮਾ ਗਾਂਧੀ ਜੀ ਦਾ ਪ੍ਰਿਅ ਭਜਨ ਸੀ। 

ਕਾਂਗਰਸ ਨੇਤਾ ਤਿਵਾੜੀ ਨੇ ਕਿਹਾ ਕਿ ਹੁਣ ਅਯੁੱਧਿਆ ਵਿਚ ਰਾਮ ਮੰਦਰ ਨਿਰਮਾਣ ਲਈ ਭੂਮੀ ਪੂਜਨ ਹੋਣ ਜਾ ਰਿਹਾ ਹੈ। ਇਸ ਮੌਕੇ ਮੈਂ ਸਾਰੇ ਦੇਸ਼ ਵਾਸੀਆਂ ਅਤੇ ਸ਼ਰਧਾਲੂਆਂ ਨੂੰ ਕੋਟਿ-ਕੋਟਿ ਵਧਾਈ ਦਿੰਦਾ ਹਾਂ। ਜ਼ਿਕਰਯੋਗ ਹੈ ਕਿ ਅਯੁੱਧਿਆ 'ਚ ਬੁੱਧਵਾਰ ਯਾਨੀ ਕਿ 5 ਅਗਸਤ 2020 ਨੂੰ ਰਾਮ ਮੰਦਰ ਦੇ ਨਿਰਮਾਣ ਲਈ ਭੂਮੀ ਪੂਜਨ ਪ੍ਰੋਗਰਾਮ ਆਯੋਜਿਤ ਹੋਵੇਗਾ, ਜਿਸ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸ਼ਾਮਲ ਹੋਣ ਦਾ ਪ੍ਰੋਗਰਾਮ ਹੈ। ਪ੍ਰਧਾਨ ਮੰਤਰੀ ਭੂਮੀ ਪੂਜਨ ਤੋਂ ਪਹਿਲਾਂ ਰਾਮ ਮੰਦਰ ਦੇ ਨਿਰਮਾਣ ਲਈ ਨੀਂਹ ਪੱਥਰ ਰੱਖਣਗੇ। ਇਸ ਤੋਂ ਪਹਿਲਾਂ ਰਾਮ ਕੀ ਨਗਰੀ, ਅਯੁੱਘਿਆ ਖੂਬਸੂਰਤ ਢੰਗ ਨਾਲ ਸਜ ਕੇ ਤਿਆਰ ਹੋ ਗਈ ਹੈ।


Tanu

Content Editor

Related News