ਦਿੱਲੀ : ਮਨਜੀਤ ਸਿੰਘ ਜੀ. ਕੇ. ਨੇ ਪ੍ਰਧਾਨਗੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ

12/06/2018 5:28:55 PM

ਨਵੀਂ ਦਿੱਲੀ— ਵੀਰਵਾਰ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਇਕ ਅਹਿਮ ਬੈਠਕ ਹੋਈ। ਇਸ ਬੈਠਕ 'ਚ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਇਸ ਤੋਂ ਇਲਾਵਾ ਸਕੱਤਰ ਜਨਰਲ ਮਨਜਿੰਦਰ ਸਿੰਘ ਸਿਰਸਾ ਅਤੇ ਬਾਕੀ ਸਾਰੇ ਅਹੁਦੇਦਾਰਾਂ ਨੇ ਅਸਤੀਫਾ ਦੇ ਦਿੱਤਾ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਭੰਗ ਕਰ ਦਿੱਤੀ ਗਈ। ਮੰਨਿਆ ਜਾ ਰਿਹਾ ਹੈ ਕਿ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੇ ਮੱਦੇਨਜ਼ਰ ਜੀ. ਕੇ. ਨੇ ਇਹ ਕਦਮ ਚੁੱਕਿਆ ਹੈ। 

ਅਸਤੀਫਾ ਦੇਣ ਮਗਰੋਂ ਜੀ. ਕੇ. ਨੇ ਸਾਫ ਕੀਤਾ ਕਿ ਕਮੇਟੀ 'ਤੇ ਲੱਗੇ ਇਲਜ਼ਾਮਾਂ ਤੋਂ ਬਾਅਦ ਸਾਰੇ ਅਹੁਦੇਦਾਰਾਂ ਨੇ ਅਸਤੀਫਾ ਦੇਣ ਦਾ ਫੈਸਲਾ ਕੀਤਾ। ਉਨ੍ਹਾਂ ਕਿਹਾ ਕਿ 27 ਤੋਂ 30 ਦਸੰਬਰ ਤਕ ਚੋਣਾਂ ਕਰਵਾਉਣ ਦੀ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਗਈ ਹੈ। ਜੀ. ਕੇ. ਨੇ ਇਹ ਵੀ ਕਿਹਾ ਕਿ ਇਲਜ਼ਾਮਾਂ ਦੇ ਸਾਫ ਹੋਣ ਤਕ ਉਹ ਕਿਸੇ ਵੀ ਅਹੁਦੇ 'ਤੇ ਨਹੀਂ ਬੈਠਣਗੇ ਅਤੇ ਨਵੀਂ ਟੀਮ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਉੱਚ ਪੱਧਰੀ ਜਾਂਚ ਕਰਵਾਏਗੀ। ਫਿਲਹਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕਾਇਮ ਹੈ ਪਰ ਕਾਰਜਕਾਰਨੀ ਭੰਗ ਕਰ ਦਿੱਤੀ ਗਈ ਹੈ। 


Related News