GST ਟੀਮਾਂ ਨੂੰ ਹਥਿਆਰ ਵਜੋਂ ਵਰਤ ਰਹੀ ਪੰਜਾਬ ਸਰਕਾਰ : ਸਿਰਸਾ

Thursday, Feb 05, 2026 - 05:15 PM (IST)

GST ਟੀਮਾਂ ਨੂੰ ਹਥਿਆਰ ਵਜੋਂ ਵਰਤ ਰਹੀ ਪੰਜਾਬ ਸਰਕਾਰ : ਸਿਰਸਾ

ਨਵੀਂ ਦਿੱਲੀ- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਤਿੱਖਾ ਨਿਸ਼ਾਨਾ ਵਿੰਨ੍ਹਦੇ ਦੋਸ਼ ਲਾਇਆ ਹੈ ਕਿ ਸੂਬੇ 'ਚ ਕੇਜਰੀਵਾਲ-ਮਾਨ ਦੀ ਜੋੜੀ ਨੇ ਪੰਜਾਬ ਨੂੰ ਬਦਲਾਖੋਰੀ ਦੀ ਰਾਜਨੀਤੀ ਦੀ ਪ੍ਰਯੋਗਸ਼ਾਲਾ ਬਣਾ ਦਿੱਤਾ ਹੈ।
ਸਿਰਸਾ ਨੇ ਪੰਜਾਬ ਕੇਸਰੀ ਗਰੁੱਪ ਵਿਰੁੱਧ ਕੀਤੀ ਗਈ ਕਾਰਵਾਈ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਲੋਕਾਂ ਦੀ ਸੇਵਾ ਕਰਨ ਅਤੇ ਸ਼ਾਸਨ ਚਲਾਉਣ ਦੀ ਬਜਾਏ, ਆਜ਼ਾਦ ਮੀਡੀਆ ਦੀ ਆਵਾਜ਼ ਨੂੰ ਦਬਾਉਣ 'ਚ ਲੱਗੀ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਮੀਡੀਆ ਨੂੰ ਡਰਾਉਣ-ਧਮਕਾਉਣ ਲਈ ਜੀਐੱਸਟੀ (GST) ਛਾਪਿਆਂ ਨੂੰ ਇਕ ਹਥਿਆਰ ਵਜੋਂ ਵਰਤ ਰਹੀ ਹੈ।

PunjabKesari

ਭਾਜਪਾ ਆਗੂ ਨੇ ਪੰਜਾਬ ਕੇਸਰੀ ਵਿਰੁੱਧ ਕੀਤੀ ਗਈ ਇਸ ਕਾਰਵਾਈ ਨੂੰ "ਤਾਨਾਸ਼ਾਹੀ ਧੌਂਸਬਾਜ਼ੀ" (authoritarian bullying) ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਜਿਹੜੀ ਵੀ ਸਰਕਾਰ ਆਜ਼ਾਦ ਪੱਤਰਕਾਰੀ ਤੋਂ ਡਰਦੀ ਹੈ, ਉਹ ਅਸਲ 'ਚ ਲੋਕਤੰਤਰ ਤੋਂ ਡਰਦੀ ਹੈ। ਸਿਰਸਾ ਮੁਤਾਬਕ, ਇਹ ਸਾਰਾ ਘਟਨਾਕ੍ਰਮ ਆਮ ਆਦਮੀ ਪਾਰਟੀ ਦੀ ਨਿਰਾਸ਼ਾ ਅਤੇ ਸੂਬੇ 'ਚ ਹੋ ਰਹੀ ਨਿਰਪੱਖ ਜਾਂਚ-ਪੜਤਾਲ ਪ੍ਰਤੀ ਉਨ੍ਹਾਂ ਦੀ ਅਸਹਿਣਸ਼ੀਲਤਾ ਨੂੰ ਉਜਾਗਰ ਕਰਦਾ ਹੈ। ਮਨਜਿੰਦਰ ਸਿੰਘ ਸਿਰਸਾ ਨੇ ਸਪੱਸ਼ਟ ਕੀਤਾ ਕਿ ਉਹ ਅਤੇ ਉਨ੍ਹਾਂ ਦੀ ਪਾਰਟੀ ਆਜ਼ਾਦ ਪ੍ਰੈਸ ਦੇ ਨਾਲ ਚਟਾਨ ਵਾਂਗ ਖੜ੍ਹੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਤੰਤਰੀ ਆਵਾਜ਼ਾਂ ਨੂੰ ਕੁਚਲਣ ਦੀ ਹਰ ਕੋਸ਼ਿਸ਼ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

DIsha

Content Editor

Related News