ਸ੍ਰੀ ਦਰਬਾਰ ਸਾਹਿਬ ਬੇਅਦਬੀ ਮਾਮਲਾ: ਅਭਿਸ਼ੇਕ ਦੇ ਟਵੀਟ ’ਤੇ ਭੜਕੇ ਸਿਰਸਾ, ਬੋਲੇ- ‘ਦੋਹਰੀ ਖੇਡ ਖੇਡਣਾ ਬੰਦ ਕਰੋ’

Monday, Dec 20, 2021 - 01:34 PM (IST)

ਨੈਸ਼ਨਲ ਡੈਸਕ— ਬੀਤੇ ਦਿਨੀਂ ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਵਾਪਰੀ, ਜਿਸ ਨੂੰ ਲੈ ਕੇ ਸਿੱਖਾਂ ’ਚ ਰੋਸ ਦੀ ਲਹਿਰ ਹੈ। ਹਾਲਾਂਕਿ ਬੇਅਦਬੀ ਕਰਨ ਵਾਲੇ ਨੌਜਵਾਨ ਨੂੰ ਸੰਗਤ ਵਲੋਂ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ ਹੈ। ਇਸ ਦਰਮਿਆਨ ਕਾਂਗਰਸ ਨੇਤਾ ਅਤੇ ਰਾਜ ਸਭਾ ਮੈਂਬਰ ਅਭਿਸ਼ੇਕ ਮਨੂੰ ਸਿੰਘਵੀ ਨੇ ਟਵੀਟ ਕੀਤਾ। ਉਨ੍ਹਾਂ ਟਵੀਟ ਕਰ ਕੇ ਕਿਹਾ, ‘‘ਬੇਅਦਬੀ ਭਿਆਨਕ ਹੈ ਪਰ ਸੱਭਿਅਕ ਦੇਸ਼ ’ਚ ਲਿੰਚਿੰਗ (ਭੀੜ ਵਲੋਂ ਕੁੱਟਮਾਰ ਕਰਨਾ) ਘੱਟ ਭਿਆਨਕ ਨਹੀਂ ਹੈ। ਮੈਂ ਅਧਿਕਾਰੀਆਂ ਨੂੰ ਬੇਨਤੀ ਕਰਦਾ ਹਾਂ ਕਿ ਉਨ੍ਹਾਂ ਸਾਰਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰੋ, ਜਿਨ੍ਹਾਂ ਨੇ ਕਾਨੂੰਨ ਨੂੰ ਆਪਣੇ ਹੱਥਾਂ ’ਚ ਲਿਆ।

ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ’ਚ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਮੁਲਜ਼ਮ ਨੂੰ ਸੰਗਤ ਨੇ ਕੁੱਟ-ਕੁੱਟ ਕੇ ਮਾਰਿਆ (ਵੀਡੀਓ)

 

ਅਭਿਸ਼ੇਕ ਸਿੰਘਵੀ ਦੇ ਇਸ ਟਵੀਟ ਨੂੰ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਰੀਟਵੀਟ ਕਰਦਿਆਂ ਕਿਹਾ ਦੋਹਰੀ ਖੇਡ ਖੇਡਣਾ ਬੰਦ ਕਰੋ।ਸਿਰਸਾ ਨੇ ਕਿਹਾ ਕਿ ਮਨੂੰ ਸਿੰਘਵੀ ਦੋਹਾਂ ਪਾਸਿਆਂ ਦੀ ਗੱਲ ਕਰ ਰਿਹਾ ਹੈ। ਸਿਰਸਾ ਨੇ ਕਿਹਾ ਕਿ ਗੁਰੂ ਘਰ 'ਚ ਹੋਈ ਬੇਅਦਬੀ ਦੀ ਜਾਂਚ ਕਰਨ ਤੋਂ ਕੌਣ ਰੋਕ ਰਿਹਾ ਹੈ।ਉਨ੍ਹਾਂ ਕਿਹਾ ਕਿ ਸਰਕਾਰ ਕਾਂਗਰਸ ਦੀ, ਤੁਹਾਡਾ ਮੁੱਖ ਮੰਤਰੀ ਹੈ, ਤੁਹਾਡੀ ਹੀ ਪੁਲਸ ਹੈ ਅਤੇ ਤੁਹਾਡੀ ਇੰਟੈਲੀਜੈਂਸ ਬਿਊਰੋ ਹੈ।  ਜਿਨ੍ਹਾਂ ਲੋਕਾਂ ਨੇ ਅੱਜ ਤੱਕ ਬੇਅਦਬੀ ਕੀਤੀ, ਉਨ੍ਹਾਂ ਨੂੰ ਤੁਸੀਂ ਲੋਕਾਂ ’ਤੇ ਕਾਰਵਾਈ ਨਹੀਂ ਕੀਤੀ। ਹੁਣ ਤੁਸੀਂ ਫਿਰ ਉਸੇ ਲਾਈਨ ’ਤੇ ਤੁਰ ਰਹੇ ਹੋ, ਜਿਸ ਨੂੰ 1980 ਦੇ ਦਹਾਕੇ ’ਚ ਗਾਂਧੀ ਪਰਿਵਾਰ ਨੇ ਅਪਣਾਇਆ। 

ਇਹ ਵੀ ਪੜ੍ਹੋ : ਵੱਡੀ ਖ਼ਬਰ : ਸ੍ਰੀ ਦਰਬਾਰ ਸਾਹਿਬ ’ਚ ਵਾਪਰੀ ਘਟਨਾ ਦੇ ਮਾਮਲੇ ’ਚ ਐੱਫ. ਆਈ.ਆਰ. ਦਰਜ

PunjabKesari

ਸਿਰਸਾ ਨੇ ਅੱਗੇ ਕਿਹਾ ਕਿ ਪਹਿਲਾਂ ਸਿੱਖਾਂ ਦੇ ਗੁਰੂ ਧਾਮਾਂ ’ਤੇ ਹਮਲੇ ਕਰੋ, ਉਨ੍ਹਾਂ ਨੂੰ ਗੁੱਸਾ ਦਿਵਾਓ ਫਿਰ ਉਨ੍ਹਾਂ ਨੂੰ ਇਨਸਾਫ ਨਾ ਲੈਣ ਦਿਓ। ਇੱਥੋਂ ਤੱਕ ਕਿ ਉਨ੍ਹਾਂ ਨੂੰ ਅੱਤਵਾਦੀ ਘੋਸ਼ਿਤ ਕਰ ਕੇ ਉਨ੍ਹਾਂ ਨੂੰ ਮਰਵਾਉਣ ਦਾ ਕੰਮ ਕਰੋ। ਉਹ ਹੀ ਦੋਹਰੀ ਖੇਡ ਖੇਡਣਾ ਬੰਦ ਕਰੋ, ਜੋ ਇੰਦਰਾ ਗਾਂਧੀ ਨੇ ਸਿੱਖ ਧਰਮ ’ਤੇ ਹਮਲਾ ਕਰਨ, ਨਿਆਂ ਤੋਂ ਇਨਕਾਰ ਕਰਨ ਅਤੇ ਸਿੱਖਾਂ ਨੂੰ 80 ਦੇ ਦਹਾਕੇ ਵਾਂਗ ਭਿਆਨਕ ਚਰਿੱਤਰ ਕਰਨ ਲਈ ਖੇਡਿਆ ਸੀ। ਅੱਜ ਕਾਂਗਰਸ ਫਿਰ ਉਸੇ ਰਾਹ ’ਤੇ ਹੈ। ਮਨੂੰ ਸਿੰਘਵੀ ਦੇ ਇਸ ਟਵੀਟ ਤੋਂ ਇਹ ਗੱਲ ਸਪੱਸ਼ਟ ਹੈ ਕਿ ਖ਼ੁਦ ਦੀ ਸਰਕਾਰ ਅਤੇ ਖ਼ੁਦ ਹੀ ਕਾਰਵਾਈ ਤੋਂ ਦੌੜ ਰਹੇ ਹਨ ਅਤੇ ਸਾਨੂੰ ਮਰਵਾਉਣ ਦਾ ਕੰਮ ਕਰਨਾ ਚਾਹੁੰਦੇ ਹਨ। 

ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਵਾਪਰੀ ਘਟਨਾ ਸੰਬੰਧੀ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਦਾ ਵੱਡਾ ਖ਼ੁਲਾਸਾ


Tanu

Content Editor

Related News