ਭਾਜਪਾ ’ਚ ਸ਼ਾਮਲ ਹੋਏ ਮਨਜਿੰਦਰ ਸਿੰਘ ਸਿਰਸਾ
Wednesday, Dec 01, 2021 - 10:17 PM (IST)
ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅੱਜ ਯਾਨੀ ਬੁੱਧਵਾਰ ਨੂੰ ਭਾਜਪਾ ’ਚ ਸ਼ਾਮਲ ਹੋ ਗਏ। ਰਾਜਧਾਨੀ ਦਿੱਲੀ ਸਥਿਤ ਪਾਰਟੀ ਹੈੱਡ ਕੁਆਰਟਰ ’ਚ ਕੇਂਦਰੀ ਮੰਤਰੀਆਂ ਧਰਮੇਂਦਰ ਪ੍ਰਧਾਨ ਅਤੇ ਗਜੇਂਦਰ ਸਿੰਘ ਸ਼ੇਖਾਵਤ ਨੇ ਉਨ੍ਹਾਂ ਨੂੰ ਭਾਜਪਾ ਦੀ ਮੈਂਬਰਤਾ ਦਿਵਾਈ। ਭਾਜਪਾ ’ਚ ਸ਼ਾਮਲ ਹੋਣ ਤੋਂ ਪਹਿਲਾਂ ਸਿਰਸਾ ਨੇ ਭਾਜਪਾ ਪ੍ਰਧਾਨ ਜੇ.ਪੀ. ਨੱਢਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਸਿਰਸਾ 2 ਵਾਰ ਦਿੱਲੀ ਤੋਂ ਵਿਧਾਇਕ ਰਹੇ ਹਨ ਅਤੇ ਲੰਬੇ ਸਮੇਂ ਤੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ.ਐੱਸ.ਜੀ.ਐੱਮ.ਸੀ.) ਦੇ ਵੱਖ-ਵੱਖ ਅਹੁਦਿਆਂ ’ਤੇ ਸੇਵਾਵਾਂ ਦੇ ਚੁਕੇ ਹਨ।
ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਦੇ ਇੰਚਾਰਜ ਸ਼ੇਖਾਵਤ ਨੇ ਕਿਹਾ ਕਿ ਸਿਰਸਾ ਨੂੰ ਪਾਰਟੀ ’ਚ ਸ਼ਾਮਲ ਕਰਨ ਨਾਲ ਯਕੀਨੀ ਰੂਪ ਨਾਲ ਸੂਬੇ ’ਚ ਅਗਲੇ ਸਾਲ ਦੀ ਸ਼ੁਰੂਆਤ ’ਚ ਹੋਣ ਵਾਲੀਂ ਚੋਣਾਂ ’ਚ ਮਦਦ ਮਿਲੇਗੀ।
ਸੰਸਦ ਦੇ ਹਾਲ ਹੀ ’ਚ ਤਿੰਨੋਂ ਕਾਨੂੰਨ ਰੱਦ ਕਰਨ ਲਈ ਇਕ ਬਿੱਲ ਪਾਸ ਕੀਤਾ, ਜਿਸ ਨੂੰ ਪ੍ਰਦਰਸ਼ਨਕਾਰੀ ਕਿਸਾਨਾਂ, ਜਿਨ੍ਹਾਂ ’ਚ ਵੱਡੀ ਗਿਣਤੀ ’ਚ ਪੰਜਾਬ ਦੇ ਸਿੱਖ ਹਨ ਨੂੰ ਸ਼ਾਂਤ ਕਰਨ ਦੀ ਭਾਜਪਾ ਦੀ ਕੋਸ਼ਿਸ਼ ਦੇ ਰੂਪ ’ਚ ਦੇਖਿਆ ਗਿਆ ਹੈ। ਪ੍ਰਧਾਨ ਨੇ ਿਕਹਾ ਕਿ ਸਿਰਸਾ ਦੇ ਸ਼ਾਮਲ ਹੋਣ ਨਾਲ ਭਾਜਪਾ ਮਜ਼ਬੂਤ ਹੋਵੇਗੀ ਅਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪਾਰਟੀ ’ਚ ਸ਼ਾਮਲ ਹੋਣ ਤੋਂ ਪਹਿਲਾਂ ਡੀ.ਐੱਸ.ਜੀ.ਐੱਮ.ਸੀ. ’ਚ ਆਪਣਾ ਅਹੁਦਾ ਛੱਡ ਦਿੱਤਾ ਸੀ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈੰਟ ਬਾਕਸ ’ਚ ਦਿਓ ਜਵਾਬ