''ਦਿਲਜੀਤ ਨੇ ਹਮੇਸ਼ਾ ਦੇਸ਼ ਭਗਤੀ ਦੀ ਗੱਲ ਕੀਤੀ ਹੈ...'', ''ਸਰਦਾਰ ਜੀ 3'' ਬਾਰੇ ਛਿੜੇ ਵਿਵਾਦ ''ਤੇ ਬੋਲੇ ਮਨਜਿੰਦਰ ਸਿਰਸਾ
Tuesday, Jul 08, 2025 - 02:48 PM (IST)

ਨਵੀਂ ਦਿੱਲੀ (ਏਜੰਸੀ): ਦਿਲਜੀਤ ਦੋਸਾਂਝ ਦੀ ਨਵੀਂ ਫਿਲਮ 'ਸਰਦਾਰ ਜੀ 3' ਨੂੰ ਲੈ ਕੇ ਵਿਵਾਦ ਨੇ ਹੋਰ ਰੂਪ ਧਾਰ ਲਿਆ ਹੈ। ਪਾਕਿਸਤਾਨੀ ਅਦਾਕਾਰਾ ਹਾਨੀਆ ਆਮੀਰ ਨਾਲ ਕੰਮ ਕਰਨ ਨੂੰ ਲੈ ਕੇ ਉਨ੍ਹਾਂ ਦੀ ਆਲੋਚਨਾ ਹੋ ਰਹੀ ਹੈ। ਹੁਣ ਇਸ ਮਾਮਲੇ 'ਚ ਦਿੱਲੀ ਦੇ ਵਾਤਾਵਰਣ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਵੀ ਆਪਣਾ ਬਿਆਨ ਦਿੱਤਾ ਹੈ।
ਇਹ ਵੀ ਪੜ੍ਹੋ: ਫਿਲਮ ਇੰਡਸਟਰੀ 'ਚ ਸੋਗ ਦੀ ਲਹਿਰ, ਮਸ਼ਹੂਰ ਗੀਤਕਾਰ ਨੇ ਛੱਡੀ ਦੁਨੀਆ
ਦਿਲਜੀਤ ਨੂੰ ਦੇਸ਼ ਭਗਤ ਦੱਸਦੇ ਹੋਏ ਸਿਰਸਾ ਨੇ ਕਿਹਾ ਕਿ ਉਹ ਦਿਲਜੀਤ ਨੂੰ ਨਿੱਜੀ ਤੌਰ 'ਤੇ ਜਾਣਦੇ ਹਨ। ਉਸ ਆਦਮੀ ਨੇ ਹਮੇਸ਼ਾ ਦੇਸ਼ ਭਗਤੀ ਦੀ ਗੱਲ ਕੀਤੀ ਹੈ। ਪਰ ਇਸ ਮਾਮਲੇ ਵਿੱਚ, ਉਨ੍ਹਾਂ ਨੂੰ ਸਪਸ਼ਟਤਾ ਦੇਣੀ ਚਾਹੀਦੀ ਸੀ। ਮੈਨੂੰ ਲੱਗਦਾ ਹੈ ਕਿ ਉਹ ਕਿਸੇ ਤਰ੍ਹਾਂ ਅਜਿਹਾ ਕਰਨ ਵਿਚ ਨਾਕਾਮ ਰਹੇ। ਮੀਡੀਆ ਨਾਲ ਗੱਲਬਾਤ ਕਰਦਿਆਂ ਸਿਰਸਾ ਨੇ ਕਿਹਾ, "ਉਨ੍ਹਾਂ ਨੇ ਲੋਕਾਂ ਨੂੰ ਇਹ ਨਹੀਂ ਦੱਸਿਆ ਕਿ ਇਹ ਫਿਲਮ ਪਹਿਲਾਂ ਹੀ ਸ਼ੂਟ ਹੋ ਚੁੱਕੀ ਸੀ। ਉਨ੍ਹਾਂ ਨੇ ਇਸ 'ਤੇ ਕੋਈ ਸਪਸ਼ਟਤਾ ਨਹੀਂ ਦਿੱਤੀ। ਸਾਡੀ ਲੜਾਈ ਪਾਕਿਸਤਾਨ ਦੇ ਲੋਕਾਂ ਨਾਲ ਨਹੀਂ ਹੈ, ਸਾਡੀ ਲੜਾਈ ਉਥੋਂ ਦੀ ਵਿਵਸਥਾ ਨਾਲ ਹੈ। ਜਦੋਂ ਦੇਸ਼ ਦੀ ਗੱਲ ਆਉਂਦੀ ਹੈ, ਤਾਂ ਲੋਕਾਂ ਦੀਆਂ ਭਾਵਨਾਵਾਂ ਹੁੰਦੀਆਂ ਹਨ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਗਲਤ ਨਹੀਂ ਹੁੰਦੀਆਂ। ਇਸ ਲਈ ਮੈਨੂੰ ਲੱਗਦਾ ਹੈ ਕਿ ਦਿਲਜੀਤ ਨੇ ਇਸ ਮਾਮਲੇ ਨੂੰ ਉਸ ਤਰ੍ਹਾਂ ਪੇਸ਼ ਨਹੀਂ ਕੀਤਾ, ਜਿਵੇਂ ਉਨ੍ਹਾਂ ਨੂੰ ਕਰਨਾ ਚਾਹੀਦਾ ਸੀ।"
ਇਹ ਵੀ ਪੜ੍ਹੋ: ਪਿਓ-ਪੁੱਤ ਦੋਵਾਂ ਨਾਲ ਰੋਮਾਂਸ ਕਰ ਚੁੱਕੀ ਹੈ ਇਹ ਅਦਾਕਾਰਾ, ਦਿੱਤੇ ਸਨ ਬੋਲਡ ਸੀਨ
'ਸਰਦਾਰ ਜੀ 3' 27 ਜੂਨ ਨੂੰ ਵਿਦੇਸ਼ੀ ਥੀਏਟਰਾਂ ਵਿੱਚ ਰਿਲੀਜ਼ ਹੋਈ ਸੀ, ਪਰ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਅਤੇ 'ਓਪਰੇਸ਼ਨ ਸਿੰਦੂਰ' ਦੇ ਆਰੰਭ ਤੋਂ ਬਾਅਦ, ਭਾਰਤ-ਪਾਕਿ ਤਣਾਅ ਦੇ ਮਾਹੌਲ ਵਿੱਚ ਇਹ ਫਿਲਮ ਵਿਵਾਦਾਂ 'ਚ ਆ ਗਈ। ਇਹ ਵਿਵਾਦ ਸਿਰਫ਼ ਸੋਸ਼ਲ ਮੀਡੀਆ ਤੱਕ ਹੀ ਸੀਮਿਤ ਨਹੀਂ ਰਿਹਾ, ਸਗੋਂ Federation of Western India Cine Employees (FWICE) ਨੇ ਵੀ ਦਿਲਜੀਤ ਨੂੰ ਲੈ ਕੇ ਸਵਾਲ ਖੜੇ ਕੀਤੇ ਹਨ।
ਇਨ੍ਹਾਂ ਸਾਰੀਆਂ ਆਲੋਚਨਾਵਾਂ ਦੇ ਵਿਚਕਾਰ ਦਿਲਜੀਤ ਨੇ 'ਬਾਰਡਰ 2' ਦੀਆਂ BTS ਤਸਵੀਰਾਂ ਪੋਸਟ ਕਰਕੇ ਆਪਣੇ ਫੈਨਜ਼ ਨੂੰ ਯਕੀਨ ਦਵਾਇਆ ਕਿ ਉਹ ਫਿਲਮ 'ਚ ਹਨ, ਜਿਸ ਨਾਲ ਉਨ੍ਹਾਂ ਨੇ ਫਿਲਮ ਤੋਂ ਬਾਹਰ ਹੋਣ ਦੀਆਂ ਅਫਵਾਹਾਂ 'ਤੇ ਰੋਕ ਲੱਗ ਗਈ। 'ਬਾਰਡਰ 2' 1997 ਦੀ ਹਿੱਟ ਫਿਲਮ ਦਾ ਸੀਕੁਅਲ ਹੈ ਜਿਸ 'ਚ ਸੰਨੀ ਦਿਓਲ, ਵਰੁਣ ਧਵਨ ਅਤੇ ਅਹਾਨ ਸ਼ੈੱਟੀ ਵੀ ਸ਼ਾਮਲ ਹਨ। ਫਿਲਮ ਦਾ ਨਿਰਦੇਸ਼ਨ ਅਨੁਰਾਗ ਸਿੰਘ ਕਰ ਰਹੇ ਹਨ ਅਤੇ ਇਹ ਭੂਸ਼ਣ ਕੁਮਾਰ, ਕ੍ਰਿਸ਼ਨ ਕੁਮਾਰ, ਜੇ.ਪੀ. ਦੱਤਾ ਅਤੇ ਨਿਧੀ ਦੱਤਾ ਦੁਆਰਾ ਨਿਰਮਿਤ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਜਾਣੋ ਮਾਧੁਰੀ ਦੀਕਸ਼ਿਤ ਅਤੇ ਰਿਸ਼ੀ ਕਪੂਰ ਦੀ ਜੋੜੀ ਕਿਉਂ ਕਹਿਲਾਈ 'ਮਨਹੂਸ'
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8