ਮਨਜਿੰਦਰ ਸਿੰਘ ਸਿਰਸਾ ਨੇ ਹਰਿਆਣਾ 'ਚ ਪ੍ਰੀਖਿਆਵਾਂ ਲਈ ਧਾਰਮਿਕ ਚਿੰਨ੍ਹਾਂ 'ਤੇ ਪਾਬੰਦੀ ਲਗਾਉਣ ਦਾ ਕੀਤਾ ਵਿਰੋਧ
Saturday, Sep 04, 2021 - 09:52 PM (IST)
ਹਰਿਆਣਾ,ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਪ੍ਰਧਾਨ ਅਤੇ ਅਕਾਲੀ ਦਲ ਦੇ ਕੌਮੀ ਬੁਲਾਰੇ ਮਨਜਿੰਦਰ ਸਿੰਘ ਸਿਰਸਾ ਨੇ ਹਰਿਆਣਾ ਸਰਕਾਰ ਵੱਲੋਂ ਐੱਚ. ਪੀ. ਐੱਸ. ਸੀ. ਪ੍ਰੀਖਿਆਵਾਂ ਵਿਚ ਧਾਰਮਿਕ ਚਿੰਨ੍ਹਾਂ ਨੂੰ ਨਾਲ ਲਿਜਾਣ ‘ਤੇ ਪਾਬੰਦੀ ਦਾ ਸਖਤ ਵਿਰੋਧ ਕੀਤਾ ਹੈ।
ਇਹ ਵੀ ਪੜ੍ਹੋ : ਕੈਪਟਨ ਨੇ ਅਗਲੀ ਰਣਨੀਤੀ ਅਧੀਨ ਹੁਣ ਚੋਣ ਸਰਗਰਮੀਆਂ ਸ਼ੁਰੂ ਕਰਨ ਦੇ ਦਿੱਤੇ ਸੰਕੇਤ
ਸਰਦਾਰ ਸਿਰਸਾ ਨੇ ਹੈਰਾਨੀ ਪ੍ਰਗਟ ਕੀਤੀ ਕਿ ਹਰਿਆਣਾ ਸਰਕਾਰ ਨੇ ਐੱਚ. ਪੀ. ਐੱਸ. ਸੀ. ਉਮੀਦਵਾਰਾਂ (12 ਸਤੰਬਰ ਦੀ ਪ੍ਰੀਖੀਆ) ਲਈ ਤਾਨਾਸ਼ਾਹੀ ਹੁਕਮ ਜਾਰੀ ਕੀਤਾ ਹੈ, ਜਿੱਥੇ ਉਮੀਦਵਾਰਾਂ ਨੂੰ ਕਿਸੇ ਵੀ ਧਾਰਮਿਕ ਚਿੰਨ੍ਹ ਪਹਿਨਣ ਦੀ ਸਖਤ ਮਨਾਹੀ ਹੈ। ਉਨ੍ਹਾਂ ਕਿਹਾ ਕਿ ਇਹ ਹੁਕਮ ਗੈਰ ਸੰਵਿਧਾਨਕ ਅਤੇ ਸਿੱਖ ਚਿੰਨ੍ਹਾਂ ਜਿਵੇਂ ਕੱੜਾ ਅਤੇ ਸ੍ਰੀ ਸਾਹਿਬ ਦੇ ਵਿਰੁੱਧ ਹੈ ਜਿਨ੍ਹਾਂ ਨੂੰ ਅੰਮ੍ਰਿਤਧਾਰੀ ਸਿੱਖ ਹਰ ਸਮੇਂ ਪਾ ਕੇ ਰੱਖਦੇ ਹਨ।
ਇਹ ਵੀ ਪੜ੍ਹੋ : ਲਿੰਕ ਸੜਕਾਂ ਨੂੰ ਪ੍ਰਧਾਨ ਮੰਤਰੀ ਯੋਜਨਾ ਅਧੀਨ ਤਬਦੀਲ ਕਰਨ ਦੀ ਬੀਬੀ ਭੱਟੀ ਨੇ ਪੰਜਾਬ ਸਰਕਾਰ ਨੂੰ ਭੇਜੀ ਤਜਵੀਜ
ਉਨ੍ਹਾਂ ਕਿਹਾ ਕਿ ਸਿੱਖ ਪਹਿਲਾਂ ਹੀ ਦੇਸ਼ ਵਿੱਚ ਵੱਖੋ ਵੱਖਰੀਆਂ ਪ੍ਰੀਖਿਆਵਾਂ ਵਿੱਚ ਧਾਰਮਿਕ ਚਿੰਨ੍ਹਾਂ ਨੂੰ ਪਹਿਨਣ ਨੂੰ ਲੈ ਕੇ ਕਾਨੂੰਨੀ ਲੜਾਈ ਲੜ ਰਹੇ ਹਨ ਅਤੇ ਹਰਿਆਣਾ ਸਰਕਾਰ ਵੱਲੋਂ ਜਾਰੀ ਕੀਤਾ ਗਿਆ ਇਹ ਹੁਕਮ ਪੂਰੀ ਤਰ੍ਹਾਂ ਗੈਰ ਸੰਵਿਧਾਨਕ ਅਤੇ ਮਨੋਵਿਗਿਆਨਕ ਹੁਕਮ ਹੈ।