''ਸਿੱਖ ਸਰਦਾਰ ਕਦੇ ਗੱਦਾਰ ਨਹੀਂ ਹੁੰਦਾ'', ਰਾਹੁਲ-ਬਿੱਟੂ ਤਕਰਾਰ ''ਤੇ ਮਨਜਿੰਦਰ ਸਿਰਸਾ ਦਾ ਵੱਡਾ ਬਿਆਨ

Wednesday, Feb 04, 2026 - 02:13 PM (IST)

''ਸਿੱਖ ਸਰਦਾਰ ਕਦੇ ਗੱਦਾਰ ਨਹੀਂ ਹੁੰਦਾ'', ਰਾਹੁਲ-ਬਿੱਟੂ ਤਕਰਾਰ ''ਤੇ ਮਨਜਿੰਦਰ ਸਿਰਸਾ ਦਾ ਵੱਡਾ ਬਿਆਨ

ਨਵੀਂ ਦਿੱਲੀ: ਦਿੱਲੀ ਤੋਂ ਮੰਤਰੀ ਅਤੇ ਭਾਜਪਾ ਨੇਤਾ ਮਨਜਿੰਦਰ ਸਿੰਘ ਸਿਰਸਾ ਨੇ ਰਾਹੁਲ ਗਾਂਧੀ ਵੱਲੋਂ ਇੱਕ ਸਿੱਖ ਮੰਤਰੀ (ਰਵਨੀਤ ਬਿੱਟੂ) ਵਿਰੁੱਧ ਵਰਤੀ ਗਈ ਸ਼ਬਦਾਵਲੀ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਸਿਰਸਾ ਨੇ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਇੱਕ ਸਿੱਖ ਨੂੰ 'ਗੱਦਾਰ' ਕਹਿਣਾ ਨਾ ਸਿਰਫ਼ ਸ਼ਰਮਨਾਕ ਹੈ, ਸਗੋਂ ਇਹ ਪੂਰੀ ਸਿੱਖ ਕੌਮ ਦਾ ਅਪਮਾਨ ਹੈ। 

ਇਹ ਵੀ ਪੜ੍ਹੋ : ਰਾਹੁਲ ਗਾਂਧੀ ਨਾਲ ਹੋਈ ਬਹਿਸ ਮਗਰੋਂ ਰਵਨੀਤ ਬਿੱਟੂ ਨੇ ਦਿੱਤਾ ਵੱਡਾ ਬਿਆਨ (ਵੀਡੀਓ)

ਸਿਰਸਾ ਨੇ ਰਾਹੁਲ ਗਾਂਧੀ ਨੂੰ ਕਰਾਰਾ ਜਵਾਬ ਦਿੰਦਿਆਂ ਕਿਹਾ, "ਜੇਕਰ ਕੋਈ ਗੱਦਾਰ ਹੈ ਤਾਂ ਉਹ ਤੁਸੀਂ ਹੋ ਰਾਹੁਲ ਗਾਂਧੀ। ਇੱਕ ਸਿੱਖ ਸਰਦਾਰ ਕਦੇ ਵੀ ਗੱਦਾਰ ਨਹੀਂ ਹੋ ਸਕਦਾ। ਸਿੱਖਾਂ ਲਈ ਅਜਿਹੀ ਮਾਨਸਿਕਤਾ ਰੱਖਣਾ ਅਤੇ ਅਜਿਹੇ ਸ਼ਬਦ ਵਰਤਣਾ ਸਾਬਤ ਕਰਦਾ ਹੈ ਕਿ ਕਾਂਗਰਸ ਦੀ ਸੋਚ ਅੱਜ ਵੀ ਨਹੀਂ ਬਦਲੀ।" ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਪਾਰਟੀ ਦੀ ਸੋਚ ਅਜੇ ਵੀ 1980 ਦੇ ਦਹਾਕੇ ਦੇ ਜ਼ਹਿਰ ਵਿੱਚ ਡੁੱਬੀ ਹੋਈ ਹੈ। ਉਨ੍ਹਾਂ ਅੱਗੇ ਕਿਹਾ ਕਿ ਅਸਲ ਗੱਦਾਰ ਉਹ ਪਰਿਵਾਰ ਹੈ ਜਿਸ ਨੇ ਸ੍ਰੀ ਦਰਬਾਰ ਸਾਹਿਬ 'ਤੇ ਟੈਂਕਾਂ-ਤੋਪਾ ਨਾਲ ਹਮਲਾ ਕਰਵਾਇਆ। ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਨੁਕਸਾਨ ਪਹੁੰਚਾਇਆ। ਬੇਗੁਨਾਹ ਸਿੱਖਾਂ ਨੂੰ ਜ਼ਿੰਦਾ ਸਾੜਿਆ। 

ਇਹ ਵੀ ਪੜ੍ਹੋ : 'ਜੇ ਦਾਰੂ ਰੱਖਦੇ ਹੋ ਤਾਂ ਚਿਪਸ ਵੀ ਰੱਖਿਆ ਕਰੋ...', ਚੋਰੀ ਕਰਨ ਆਏ ਚੋਰ ਨੇ ਮਕਾਨ ਮਾਲਕ ਨੂੰ ਪਾਈ ਝਾੜ

ਇੰਨਾ ਹੀ ਨਹੀਂ, ਸਿਰਸਾ ਨੇ 1980 ਦੇ ਦਹਾਕੇ ਦੀਆਂ ਘਟਨਾਵਾਂ ਦਾ ਵੀ ਜ਼ਿਕਰ ਕੀਤਾ। ਮਨਜਿੰਦਰ ਸਿੰਘ ਸਿਰਸਾ ਨੇ ਰਾਹੁਲ ਗਾਂਧੀ ਦੇ ਬਿਆਨ ਨੂੰ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ 'ਪਾਪ' ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸਿੱਖ ਕੌਮ ਇਸ ਅਪਮਾਨ ਨੂੰ ਬਰਦਾਸ਼ਤ ਨਹੀਂ ਕਰੇਗੀ। ਸਿਰਸਾ ਨੇ ਲੋਕ ਸਭਾ ਦੇ ਸਪੀਕਰ ਨੂੰ ਅਪੀਲ ਕੀਤੀ ਹੈ ਕਿ ਰਾਹੁਲ ਗਾਂਧੀ ਵਿਰੁੱਧ ਇਨ੍ਹਾਂ ਭੱਦੇ ਸ਼ਬਦਾਂ ਦੀ ਵਰਤੋਂ ਕਰਨ ਲਈ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ : ਪੁਰਾਣਾ ਯਾਰ...ਹੁਣ ਗੱਦਾਰ! ਸੰਸਦ ਕੰਪਲੈਕਸ ਦੇ ਬਾਹਰ ਰਾਹੁਲ ਗਾਂਧੀ-ਰਵਨੀਤ ਬਿੱਟੂ ਦੀ ਤਿੱਖੀ ਬਹਿਸ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News