ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਅਹੁਦੇ ਤੋਂ ਦਿੱਤਾ ਅਸਤੀਫ਼ਾ
Wednesday, Dec 01, 2021 - 06:50 PM (IST)
ਨਵੀਂ ਦਿੱਲੀ— ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (DSGMC) ਦੇ ਪ੍ਰਧਾਨ ਅਹੁਦੇ ਤੋਂ ਮਨਜਿੰਦਰ ਸਿੰਘ ਸਿਰਸਾ ਨੇ ਅਸਤੀਫ਼ਾ ਦੇ ਦਿੱਤਾ ਹੈ। ਮਨਜਿੰਦਰ ਸਿਰਸਾ ਨੇ ਨਿੱਜੀ ਕਾਰਨਾਂ ਕਰ ਕੇ ਅਸਤੀਫ਼ਾ ਦਿੱਤਾ ਹੈ। ਸਿਰਸਾ ਨੇ ਐਲਾਨ ਕੀਤਾ ਹੈ ਕਿ ਉਹ ਪ੍ਰਧਾਨ ਅਹੁਦੇ ਲਈ ਚੋਣ ਨਹੀਂ ਲੜਨਗੇ। ਦੱਸ ਦੇਈਏ ਕਿ ਹਾਲ ਹੀ ’ਚ ਦਿੱਲੀ ਕਮੇਟੀ ਦੀਆਂ ਚੋਣਾਂ ਹੋਈਆਂ ਸਨ। ਸਿਰਸਾ ਆਪਣੇ ਚੋਣ ਖੇਤਰ ਪੰਜਾਬੀ ਬਾਗ ਤੋਂ ਚੋਣਾਂ ਹਾਰ ਗਏ ਸਨ। ਬਾਵਜੂਦ ਇਸ ਦੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿਰਸਾ ਨੂੰ ਕਮੇਟੀ ਦਾ ਪ੍ਰਧਾਨ ਬਣਾਉਣ ਦਾ ਐਲਾਨ ਕੀਤਾ ਸੀ ਪਰ ਪੰਜਾਬੀ ਭਾਸ਼ਾ ਦੇ ਗਿਆਨ ਦੀ ਪ੍ਰੀਖਿਆ ਵਿਚ ਅਸਫ਼ਲ ਰਹਿਣ ਕਾਰਨ ਸਿਰਸਾ ਨੂੰ ਅਯੋਗ ਕਰਾਰ ਦਿੱਤਾ ਗਿਆ।
ਇਹ ਵੀ ਪੜ੍ਹੋ : ਭਾਜਪਾ ’ਚ ਸ਼ਾਮਲ ਹੋਏ ਮਨਜਿੰਦਰ ਸਿੰਘ ਸਿਰਸਾ
ਸਿਰਸਾ ਨੇ ਟਵੀਟ ਕਰਦਿਆਂ ਕਿਹਾ ਕਿ ਮੈਂ, ਮੇਰੇ ਨਾਲ ਕੰਮ ਕਰਨ ਵਾਲੇ ਸਾਰੇ ਅਹੁਦਾ ਅਧਿਕਾਰੀਆਂ, ਮੈਂਬਰਾਂ, ਕਾਮਿਆਂ ਅਤੇ ਲੋਕਾਂ ਪ੍ਰਤੀ ਧੰਨਵਾਦ ਜ਼ਾਹਰ ਕਰਦਾ ਹਾਂ। ਮੈਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਅਹੁਦੇ ਤੋਂ ਅਸਤੀਫ਼ਾ ਦੇ ਰਿਹਾ ਹਾਂ। ਮੈਂ ਆਗਾਮੀ ਦਿੱਲੀ ਕਮੇਟੀ ਦੀਆਂ ਚੋਣਾਂ ਨਹੀਂ ਲੜਾਂਗਾ। ਆਪਣੇ ਭਾਈਚਾਰੇ, ਮਨੁੱਖਤਾ ਅਤੇ ਰਾਸ਼ਟਰ ਦੀ ਸੇਵਾ ਕਰਨ ਦੀ ਮੇਰੀ ਵਚਨਬੱਧਤਾ ਇਕ ਬਰਾਬਰ ਹੈ।
ਇਹ ਵੀ ਪੜ੍ਹੋ : ਹਰਿਆਣਾ ਦੀਆਂ ਜਥੇਬੰਦੀਆਂ ਨੇ ਕਿਹਾ- ਕਿਸਾਨਾਂ ’ਤੇ ਦਰਜ ਮੁਕੱਦਮੇ ਵਾਪਸ ਨਾ ਹੋਣ ਤੱਕ ਘਰ ਵਾਪਸੀ ਨਹੀਂ