ਦਿੱਲੀ ''ਚ ਵਾਪਰੇ ਭਿਆਨਕ ਹਾਦਸੇ ਲਈ ਸਿਰਸਾ ਨੇ ਕੇਜਰੀਵਾਲ ਨੂੰ ਦੱਸਿਆ ਜ਼ਿੰਮੇਦਾਰ

12/08/2019 3:28:54 PM

ਨਵੀਂ ਦਿੱਲੀ—ਅੱਜ ਤੜਕਸਾਰ ਦਿੱਲੀ ਦੇ ਅਨਾਜ ਮੰਡੀ ਇਲਾਕੇ 'ਚ ਇਕ ਵੱਡਾ ਹਾਦਸਾ ਵਾਪਰ ਗਿਆ। ਇਸ ਅੱਗ ਨਾਲ ਸਬੰਧਤ ਹਾਦਸੇ ਵਿਚ 43 ਲੋਕਾਂ ਦੀ ਜਾਨ ਚਲੀ ਗਈ। ਹਾਲਾਤਾਂ ਦੀ ਸਮੀਖਿਆ ਲਈ ਹਾਦਸੇ ਵਾਲੀ ਥਾਂ 'ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਸ਼ਹਿਰੀ ਆਵਾਜਾਈ ਮੰਤਰੀ ਹਰਦੀਪ ਸਿੰਘ ਪੁਰੀ ਪਹੁੰਚੇ। ਇਸ ਤੋਂ ਬਾਅਦ ਹਸਪਤਾਲ ਪਹੁੰਚੇ ਮਨਜਿੰਦਰ ਸਿਰਸਾ ਅਤੇ ਹਰਦੀਪ ਸਿੰਘ ਪੁਰੀ ਨੇ ਜ਼ਖਮੀਆਂ ਦਾ ਹਾਲ-ਚਾਲ ਜਾਣਿਆ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਇਹ ਹਾਦਸਾ ਨਹੀਂ ਸਗੋਂ ਅਣਗਹਿਲੀ ਕਾਰਨ ਵਾਪਰਿਆ ਸਮੂਹਿਕ ਕਤਲਕਾਂਡ ਹੈ। ਉਦਯੋਗ ਮੰਤਰੀ ਸਤਿੰਦਰ ਜੈਨ ਮਜ਼ਦੂਰਾਂ ਨੂੰ ਸੁਰੱਖਿਆ ਮੁਹੱਈਆ ਕਰਵਾਉਣ 'ਚ ਅਸਫਲ ਰਹੇ ਹਨ। ਲੋਕ ਨਾਰਾਇਣ ਜੈ ਪ੍ਰਕਾਸ਼ (ਐੱਲ.ਐੱਨ.ਜੇ.ਪੀ) ਹਸਪਤਾਲ ਪਹੁੰਚੇ ਮਨਜਿੰਦਰ ਸਿਰਸਾ ਨੇ ਪੀੜਤਾਂ ਨਾਲ ਹਮਦਰਦੀ ਜਤਾਈ ਤੇ ਉਹਨਾਂ ਨੂੰ ਰਾਹਤ ਦੇਣ ਦਾ ਭਰੋਸਾ ਦਿੱਤਾ।

PunjabKesari

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨਜਿੰਦਰ ਸਿਰਸਾ ਨੇ ਇਸ ਹਾਦਸੇ ਲਈ 'ਆਪ' ਸੁਪ੍ਰੀਮੋ ਅਰਵਿੰਦ ਕੇਜਰੀਵਾਲ ਨੂੰ ਜ਼ਿੰਮੇਦਾਰ ਠਹਿਰਾਇਆ।

PunjabKesari

ਉਨ੍ਹਾਂ ਨੇ ਕਿਹਾ ਕਿ ਜੇਕਰ ਪਿਛਲੇ 5 ਸਾਲਾਂ ਦੌਰਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਗੈਰ-ਕਾਨੂੰਨੀ ਕਾਲੋਨੀਆਂ 'ਚ ਚੱਲ ਰਹੀ ਇੰਡਸਟ੍ਰੀ ਤੇ ਰਿਹਾਇਸ਼ੀ ਸਮੱਸਿਆਵਾਂ ਪ੍ਰਤੀ ਇੰਨੀਂ ਲਾਪਰਵਾਹੀ ਨਾ ਵਰਤੀ ਹੁੰਦੀ ਤਾਂ ਅੱਜ ਇਸ ਭਿਆਨਕ ਹਾਦਸੇ ਦੌਰਾਨ 43 ਲੋਕਾਂ ਦੀ ਜਾਨ ਨਾ ਜਾਂਦੀ ਹੈ।

PunjabKesari

ਜ਼ਿਕਰਯੋਗ ਹੈ ਕਿ ਰਾਸ਼ਟਰੀ ਰਾਜਧਾਨੀ ਦਿੱਲੀ ਸਥਿਤ ਰਾਣੀ ਝਾਂਸੀ ਰੋਡ 'ਤੇ ਇਕ ਫੈਕਟਰੀ 'ਚ ਐਤਵਾਰ ਸਵੇਰੇ ਲੱਗੀ ਭਿਆਨਕ ਅੱਗ 'ਚ 43 ਮਜ਼ਦੂਰ ਮਾਰੇ ਗਏ।ਅੱਗ ਬੁਝਾਉਣ ਲਈ 30 ਗੱਡੀਆਂ ਮੌਕੇ 'ਤੇ ਭੇਜੀਆਂ ਗਈਆਂ। ਉਨ੍ਹਾਂ ਨੇ ਦੱਸਿਆ ਕਿ 150 ਕਰਮਚਾਰੀਆਂ ਨੇ ਬਚਾਅ ਮੁਹਿੰਮ ਚਲਾਇਆ ਅਤੇ 63 ਲੋਕਾਂ ਨੂੰ ਇਮਾਰਤ 'ਚੋਂ ਬਾਹਰ ਕੱਢਿਆ।ਅੱਗ ਬੁਝਾਊ ਅਧਿਕਾਰੀਆਂ ਨੇ ਦੱਸਿਆ ਕਿ 43 ਮਜ਼ਦੂਰ ਮਾਰੇ ਗਏ ਅਤੇ 2 ਫਾਇਰ ਕਰਮਚਾਰੀ ਜ਼ਖਮੀ ਹੋਏ ਹਨ। ਦਿੱਲੀ ਪੁਲਸ ਨੇ ਫੈਕਟਰੀ ਦੇ ਮਾਲਕ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। 

 


Iqbalkaur

Content Editor

Related News