ਗੁਰਦੁਆਰਾ ਚੋਣ ਕਮਿਸ਼ਨ ਵੱਲੋਂ ਲਈ ਗਈ ਗੁਰਮੁਖੀ ਦੀ ਪ੍ਰੀਖਿਆ ''ਚੋਂ ਫੇਲ੍ਹ ਹੋਏ ਮਨਜਿੰਦਰ ਸਿਰਸਾ

09/21/2021 11:32:18 PM

ਨਵੀਂ ਦਿੱਲੀ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਮੈਂਬਰਸ਼ਿਪ ਖਤਰੇ ਵਿੱਚ ਪੈ ਗਈ ਹੈ। ਦਰਅਸਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣ ਡਾਇਰੈਕਟੋਰੇਟ ਵੱਲੋਂ ਆਯੋਜਿਤ ਗੁਰਬਾਣੀ ਅਤੇ ਗੁਰਮੁਖੀ ਦੀ ਪ੍ਰੀਖਿਆ ਵਿੱਚ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਫੇਲ੍ਹ ਹੋ ਗਏ। ਗੁਰੂ ਗ੍ਰੰਥ ਸਾਹਿਬ ਦੇ ਅੰਗ 1358 'ਤੇ ਲਿਖਤ ਗੁਰਬਾਣੀ ਨਹੀਂ ਪੜ੍ਹ ਸਕੇ। ਸਿਰਸਾ ਨੇ ਗੁਰਮੁਖੀ ਵਿੱਚ ਆਪਣੀ ਪਸੰਦ ਦੇ ਕੁੱਲ 46 ਸ਼ਬਦ ਲਿਖੇ ਸਨ, ਜਿਨ੍ਹਾਂ ਵਿੱਚੋਂ 27 ਗਲਤ ਨਿਕਲੇ।

ਇਹ ਵੀ ਪੜ੍ਹੋ - ਮਹੰਤ ਨਰਿੰਦਰ ਗਿਰੀ ਦੀ ਮੌਤ ਦੇ ਮਾਮਲੇ 'ਚ ਆਨੰਦ ਗਿਰੀ ਹਰਿਦੁਆਰ ਤੋਂ ਗ੍ਰਿਫਤਾਰ 

ਸਿਰਸਾ ਨੂੰ ਡੀ.ਐੱਸ.ਜੀ.ਐੱਮ.ਸੀ. ਐਕਟ ਦੀ ਧਾਰਾ 10 ਦੇ ਤਹਿਤ ਕਮੇਟੀ ਦਾ ਮੈਂਬਰ ਬਣਨ ਦੀ ਯੋਗਤਾ ਪੂਰੀ ਨਾ ਕਰਨ ਲਈ ਅਯੋਗ ਠਹਿਰਾਇਆ ਗਿਆ। ਡਾਇਰੈਕਟੋਰੇਟ ਨੇ ਸਿਰਸਾ ਤੋਂ ਗੁਰਬਾਣੀ ਦਾ ਪਾਠ ਅਤੇ ਗੁਰਮੁਖੀ ਵਿੱਚ ਲਿਖੇ ਕੁਝ ਸ਼ਬਦ ਨੂੰ ਪੜ੍ਹਨ ਲਈ ਕਿਹਾ, ਜਿਸ ਵਿੱਚ ਸਿਰਸਾ ਫੇਲ੍ਹ ਹੋ ਗਏ। ਇਸ ਪੂਰੇ ਘਟਨਾਕ੍ਰਮ ਦਾ ਲਾਈਵ ਵੀਡੀਓ ਰਿਕਾਰਡ ਵੀ ਕੀਤਾ ਗਿਆ ਸੀ।

ਇਹ ਵੀ ਪੜ੍ਹੋ - CBSE ਦਾ ਮਨੁੱਖੀ ਫੈਸਲਾ, ਕੋਵਿਡ ਕਾਰਨ ਮਾਪੇ ਗੁਆਉਣ ਵਾਲੇ ਬੱਚਿਆਂ ਤੋਂ ਨਹੀਂ ਵਸੂਲੀ ਜਾਵੇਗੀ ਪ੍ਰੀਖਿਆ ਫੀਸ

ਸਾਬਕਾ ਪ੍ਰਧਾਨ ਸਰਨਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਨਜਿੰਦਰ ਸਿੰਘ ਸਿਰਸਾ ਨੂੰ ਦਿੱਲੀ ਗੁਰਦੁਆਰਾ ਕਮੇਟੀ ’ਚ ਆਪਣਾ ਨਾਮਜ਼ਦ ਮੈਂਬਰ ਬਣਾਉਣ ’ਤੇ ਵੀ ਇਤਰਾਜ਼ ਜ਼ਾਹਿਰ ਕਰਦਿਆਂ ਸ਼ਿਕਾਇਤ ਕੀਤੀ ਸੀ ਕਿ ਉਨ੍ਹਾਂ ਨੂੰ ਗੁਰਮੁਖੀ ਦਾ ਵੀ ਗਿਆਨ ਨਹੀਂ ਹੈ, ਜਦਕਿ ਕਮੇਟੀ ਮੈਂਬਰ ਬਣਨ ਲਈ ਗੁਰਮੁਖੀ ਦਾ ਗਿਆਨ ਹੋਣਾ ਜ਼ਰੂਰੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਅੰਮ੍ਰਿਤਧਾਰੀ ਹੋਣ ’ਤੇ ਵੀ ਸਵਾਲ ਚੁੱਕਿਆ ਗਿਆ ਸੀ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
 

Inder Prajapati

This news is Content Editor Inder Prajapati