ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਮਨਜਿੰਦਰ ਸਿਰਸਾ, ਟਵੀਟ ਕਰ ਆਖੀ ਇਹ ਗੱਲ

Monday, Sep 12, 2022 - 06:08 PM (IST)

ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਮਨਜਿੰਦਰ ਸਿਰਸਾ, ਟਵੀਟ ਕਰ ਆਖੀ ਇਹ ਗੱਲ

ਨਵੀਂ ਦਿੱਲੀ- ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਯਾਨੀ ਸੋਮਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਮੁਲਾਕਾਤ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਅਮਿਤ ਸ਼ਾਹ ਦਾ ਧੰਨਵਾਦ ਕੀਤਾ।

PunjabKesari

ਮਨਜਿੰਦਰ ਸਿਰਸਾ ਨੇ ਟਵੀਟ ਕਰ ਲਿਖਿਆ,''ਪੰਜਾਬ ਦੇ ਵਿਕਾਸ ਤੋਂ ਇਲਾਵਾ ਭਾਈਚਾਰੇ ਦੇ ਹੱਕਾਂ ਅਤੇ ਇਸ ਦੀ ਬਿਹਤਰੀ ਲਈ ਮੇਰੇ ਵਲੋਂ ਉਠਾਈਆਂ ਗਈਆਂ ਵੱਖ-ਵੱਖ ਚਿੰਤਾਵਾਂ ਦੂਰ ਕਰਨ ਲਈ ਆਪਣਾ ਸਮਾਂ ਅਤੇ ਭਰੋਸਾ ਦੇਣ ਲਈ ਅਮਿਤ ਸ਼ਾਹ ਜੀ ਦਾ ਹਮੇਸ਼ਾ ਧੰਨਵਾਦੀ ਹਾਂ।''

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

 


author

DIsha

Content Editor

Related News