ਰਾਹੁਲ ਗਾਂਧੀ ਦੇ ਸਿੱਖਾਂ ਨੂੰ ਲੈ ਕੇ ਆਏ ਬਿਆਨ 'ਤੇ ਗਰਮਾਈ ਸਿਆਸਤ, ਸਿਰਸਾ ਦਾ ਵੱਡਾ ਬਿਆਨ

Tuesday, Sep 10, 2024 - 05:30 PM (IST)

ਰਾਹੁਲ ਗਾਂਧੀ ਦੇ ਸਿੱਖਾਂ ਨੂੰ ਲੈ ਕੇ ਆਏ ਬਿਆਨ 'ਤੇ ਗਰਮਾਈ ਸਿਆਸਤ, ਸਿਰਸਾ ਦਾ ਵੱਡਾ ਬਿਆਨ

ਨਵੀਂ ਦਿੱਲੀ : ਵਿਦੇਸ਼ੀ ਦੌਰੇ ਦੌਰਾਨ ਰਾਹੁਲ ਗਾਂਧੀ ਨੇ RSS ਬਾਰੇ ਬੋਲਦੇ ਹੋਏ ਸਿੱਖਾਂ ਦੀ ਦਸਤਾਰ ਤੇ ਗੁਰਦੁਆਰਾ ਸਾਹਿਬ ਜਾਣ ਨੂੰ ਲੈ ਕੇ ਵੱਡਾ ਬਿਆਨ ਦਿੱਤਾ, ਜਿਸ ਨਾਲ ਸਿਆਸਤ ਗਰਮਾ ਗਈ ਹੈ। ਇਹਨਾਂ ਸ਼ਬਦਾਂ ਦੀ ਮਨਜਿੰਦਰ ਸਿਰਸਾ ਨੇ ਨਿੰਦਾ ਕੀਤੀ ਹੈ। ਉਹਨਾਂ ਨੇ ਕਿਹਾ ਕਿ ਰਾਹੁਲ ਗਾਂਧੀ ਵਲੋਂ ਅੱਜ ਅਮਰੀਕਾ ਵਿਚ ਸਿੱਖਾਂ ਦੇ ਪ੍ਰਤੀ ਨਫ਼ਰਤ ਭਰੀ ਭੱਦੀ ਸ਼ਬਦਾਵਲੀ ਦਾ ਇਸਤੇਮਾਲ ਕੀਤਾ, ਮੈਂ ਉਸ ਦੀ ਸਖ਼ਤ ਸ਼ਬਦਾਂ ਵਿਚ ਨਿੱਦਾ ਕਰਦਾ ਹਾਂ। ਰਾਹੁਲ ਗਾਂਧੀ ਨੇ ਕਿਹਾ ਕਿ ਭਾਰਤ ਦੇ ਅੰਦਰ ਸਿੱਖਾਂ ਦੀ ਦਸਤਾਰ ਤੇ ਕੜਾ ਸੁਰੱਖਿਅਤ ਨਹੀਂ। ਉਕਤ ਲੋਕ ਗੁਰਦੁਆਰਾ ਸਾਹਿਬ ਜਾ ਸਕਦੇ ਹਨ ਜਾਂ ਨਹੀਂ, ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਮੈਂ ਰਾਹੁਲ ਨੂੰ ਦੱਸਣਾ ਚਾਹੁੰਦਾ ਹਾ ਕਿ ਇਹ ਕੋਸ਼ਿਸ਼ਾਂ ਜ਼ਕਰੀਆ ਖਾਨ, ਔਰੰਗਜ਼ੇਬ, ਅਬਦਾਲੀ, ਗੋਰਿਆ ਤੋਂ ਲੈ ਕੇ ਕਾਂਗਰਸ ਤੱਕ ਸਾਰਿਆਂ ਨੇ ਕੀਤੀਆਂ ਹਨ।

ਇਹ ਵੀ ਪੜ੍ਹੋ RSS ਨੂੰ ਲੈ ਕੇ ਰਾਹੁਲ ਗਾਂਧੀ ਦਾ ਵੱਡਾ ਬਿਆਨ

ਸਿਰਸਾ ਨੇ ਕਿਹਾ ਕਿ ਸਿੱਖਾਂ ਦੀ ਦਸਤਾਰ 'ਤੇ ਹੱਥ ਪਾਉਣ ਦੀ ਕੋਈ ਕਲਪਨਾ ਨਹੀਂ ਕਰ ਸਕਦਾ ਤੇ ਨਾ ਹੀ ਕੋਈ ਇਸ ਦਾ ਸੁਫ਼ਨਾ ਲੈ ਸਕਦਾ ਹੈ। ਇਸ ਦੇ ਨਾਲ ਹੀ ਮੈਂ ਇਹ ਵੀ ਕਹਿਣਾ ਚਾਹੁੰਦਾ ਹਾਂ ਕਿ ਇਸ ਦੇਸ਼ ਦੇ ਅੰਦਰ ਉੱਚੇ ਅਹੁਦੇ 'ਤੇ ਦੇਸ਼ ਦੇ ਪ੍ਰਧਾਨ ਮੰਤਰੀ ਹੋਣ, ਰਾਸ਼ਟਰਪਤੀ ਹੋਣ, ਸੈਨਾ ਮੁੱਖੀ ਹੋਵੇ ਜਾਂ ਸੁਪਰੀਮ ਕੋਰਟ ਦੇ ਚੀਫ ਜਸਟਿਸ ਹੋਣ, ਇਹਨਾਂ ਸਾਰਿਆਂ 'ਤੇ ਸਿੱਖ ਬੈਠੇ ਹੋਏ ਹਨ। ਅੱਜ ਦੇ ਸਮੇਂ ਵਿਚ ਲੋਕ ਸਿੱਖਾਂ ਨੂੰ ਬਹੁਤ ਸਨਮਾਨ ਦਿੰਦੇ ਹਨ ਪਰ ਤੁਸੀਂ ਹਮੇਸ਼ਾ ਹੀ ਇਸ 'ਤੇ ਦੇਸ਼ ਵੰਡ, ਧਰਮ ਵੰਡ ਅਤੇ ਕੌਮ ਵੰਡ ਵਰਗੀ ਰਾਜਨੀਤੀ ਕੀਤੀ ਹੈ। ਇਸ ਨਫ਼ਰਤ ਭਰੀ ਰਾਜਨੀਤੀ ਦੇ ਮੱਦੇਨਜ਼ਰ 1984 ਵਿਚ ਤੁਸੀਂ ਸਿੱਖਾਂ ਦਾ ਕਤਲੇਆਮ ਵੀ ਕਰਵਾਇਆ। 

ਇਹ ਵੀ ਪੜ੍ਹੋ ਪਿਓ ਤੋਂ ਪਏ ਥੱਪੜ ਕਾਰਨ ਗੁੱਸੇ ਹੋਏ ਪੁੱਤ ਨੇ ਗਲੇ ਲਾਈ ਮੌਤ, ਪਰਿਵਾਰ 'ਚ ਮਚਿਆ ਚੀਕ-ਚਿਹਾੜਾ

ਸਿਰਸਾ ਨੇ ਕਿਹਾ ਕਿ ਤੁਹਾਡੇ ਪਰਿਵਾਰ ਵਲੋਂ ਇਨਾ ਵੱਡਾ ਕਤਲੇਆਮ ਕਰਵਾਉਣ ਤੋਂ ਬਾਅਦ ਕਤਲੇਆਮ ਕਰਨ ਵਾਲੇ ਜਗਦੀਸ਼ ਟਾਇਟਲਰ ਨੂੰ ਤੁਸੀਂ ਅੱਜ ਵੀ ਆਪਣੀ ਪਾਰਟੀ ਵਿਚ ਰੱਖਿਆ ਹੋਇਆ ਹੈ। ਇਹ ਸਭ ਕੁਝ ਦਰਸਾਉਂਦਾ ਹੈ ਕਿ ਤੁਹਾਡੇ ਮਨਾਂ ਦੇ ਅੰਦਰ ਸਿੱਖਾਂ ਦੇ ਪ੍ਰਤੀ ਕਿੰਨੀ ਨਫ਼ਰਤ ਹੈ, ਇਹ ਦਰਸਾਉਂਦਾ ਹੈ ਕਿ ਤੁਸੀਂ ਸਿੱਖਾਂ ਨੂੰ ਕਿਵੇਂ ਇਸਤੇਮਾਲ ਕਰਦੇ ਹੋ। ਤੁਸੀਂ ਅੱਜ ਵੀ ਆਪਣੀ ਗੰਦੀ ਅਤੇ ਨਫ਼ਰਤ ਭਰੀ ਰਾਜਨੀਤੀ ਦੇ ਵਾਸਤੇ ਸਿੱਖਾਂ ਦੀ ਦਸਤਾਰ, ਕਕਾਰ ਅਤੇ ਗੁਰਦੁਆਰਾ ਸਾਹਿਬ ਨੂੰ ਵਿਚ ਲੈ ਕੇ ਆਏ ਹੋ। ਇਸ ਦੀ ਮੈਂ ਕੜੇ ਸ਼ਬਦਾਂ ਵਿਚ ਨਿੰਦਾ ਕਰਦਾ ਹਾਂ। 

ਇਹ ਵੀ ਪੜ੍ਹੋ ਮੁੜ ਵਾਪਰੀ ਸ਼ਰਮਨਾਕ ਘਟਨਾ : 15 ਸਾਲਾ ਕੁੜੀ ਨਾਲ ਦਰਿੰਦਗੀ, ਸੜਕ 'ਤੇ ਮਿਲੀ ਬੇਹੋਸ਼

ਦੱਸ ਦੇਈਏ ਕਿ ਰਾਹੁਲ ਗਾਂਧੀ ਨੇ ਵਾਸ਼ਿੰਗਟਨ ਦੇ ਵਰਜੀਨੀਆ ਉਪਨਗਰ 'ਚ ਹਰਨਡਨ 'ਚ ਭਾਰਤੀ-ਅਮਰੀਕੀ ਭਾਈਚਾਰੇ ਦੇ ਸੈਂਕੜੇ ਲੋਕਾਂ ਵਿਚੋਂ ਪਹਿਲੀ ਕਤਾਰ ਵਿੱਚ ਹਾਜ਼ਰੀਨ ਵਿੱਚ ਬੈਠੇ ਇੱਕ ਸਿੱਖ ਨੂੰ ਪੁੱਛਿਆ, "ਮੇਰੇ ਪੱਗ ਵਾਲੇ ਭਰਾ, ਤੁਹਾਡਾ ਨਾਮ ਕੀ ਹੈ?" ਉਹਨਾਂ ਕਿਹਾ, ''ਲੜਾਈ ਇਸ ਗੱਲ ਦੀ ਹੈ ਕਿ ਕੀ ਇਕ ਸਿੱਖ ਨੂੰ ਭਾਰਤ ਵਿੱਚ ਦਸਤਾਰ ਜਾਂ ਕੜਾ ਪਾਉਣ ਦਾ ਅਧਿਕਾਰ ਹੈ ਜਾਂ ਨਹੀਂ। ਜਾਂ ਇਕ ਸਿੱਖ ਹੋਣ ਦੇ ਨਾਤੇ ਉਹ ਗੁਰਦੁਆਰੇ ਜਾ ਸਕਦਾ ਹੈ ਜਾਂ ਨਹੀਂ। ਲੜਾਈ ਇਸੇ ਗੱਲ ਲਈ ਹੈ ਅਤੇ ਇਹ ਸਿਰਫ਼ ਉਨ੍ਹਾਂ ਲਈ ਨਹੀਂ ਸਗੋਂ ਸਾਰੇ ਧਰਮਾਂ ਲਈ ਹੈ।''

ਇਹ ਵੀ ਪੜ੍ਹੋ ਤੰਦੂਰੀ ਰੋਟੀ ਖਾਣ ਵਾਲੇ ਲੋਕ ਹੋਣ ਸਾਵਧਾਨ, ਵੀਡੀਓ ਵੇਖ ਤੁਸੀਂ ਵੀ ਲਓਗੇ 'ਕਚੀਚੀਆਂ'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News