ਮਨਜਿੰਦਰ ਸਿਰਸਾ ਨੇ ਜਥੇਦਾਰ ਹਰਪ੍ਰੀਤ ਸਿੰਘ ਨੂੰ ਸੁਰੱਖਿਆ ਦੇਣ ''ਤੇ ਅਮਿਤ ਸ਼ਾਹ ਦਾ ਕੀਤਾ ਧੰਨਵਾਦ

Friday, Jun 03, 2022 - 03:39 PM (IST)

ਮਨਜਿੰਦਰ ਸਿਰਸਾ ਨੇ ਜਥੇਦਾਰ ਹਰਪ੍ਰੀਤ ਸਿੰਘ ਨੂੰ ਸੁਰੱਖਿਆ ਦੇਣ ''ਤੇ ਅਮਿਤ ਸ਼ਾਹ ਦਾ ਕੀਤਾ ਧੰਨਵਾਦ

ਨਵੀਂ ਦਿਲੀ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਕੇਂਦਰ ਸਰਕਾਰ ਨੇ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦੇਣ ਦਾ ਫ਼ੈਸਲਾ ਕੀਤਾ ਹੈ। ਉੱਥੇ ਹੀ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੁਰੱਖਿਆ ਦੇਣ ਲਈ ਗ੍ਰਹਿ ਮੰਤਰਾਲਾ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਰਾ ਵਲੋਂ ਖ਼ਤਰੇ ਦੇ ਮੁਲਾਂਕਣ 'ਤੇ ਵਿਚਾਰ ਕਰਦੇ ਹੋਏ ਧਾਰਮਿਕ ਪ੍ਰਮੁੱਖਾਂ ਨੂੰ ਉੱਚਿਤ ਸੁਰੱਖਿਆ ਪ੍ਰਦਾਨ ਕਰਨਾ ਸ਼ਲਾਘਾਯੋਗ ਹੈ।

 

ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਪੰਜਾਬ ਸਰਕਾਰ ਨੇ ਜਥੇਦਾਰ ਤੋਂ ਅੱਧੀ ਸੁਰੱਖਿਆ ਵਾਪਸ ਲੈ ਲਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਪੁਲਸ ਦੀ ਪੂਰੀ ਸੁਰੱਖਿਆ ਵਾਪਸ ਭੇਜ ਦਿੱਤੀ ਸੀ ਅਤੇ ਆਖਿਆ ਸੀ ਕਿ ਉਨ੍ਹਾਂ ਨੂੰ ਪੰਜਾਬ ਸਰਕਾਰ ਦੀ ਸਕਿਓਰਿਟੀ ਦੀ ਜ਼ਰੂਰਤ ਨਹੀਂ ਹੈ, ਸਿੱਖ ਨੌਜਵਾਨ ਹੀ ਉਨ੍ਹਾਂ ਦੀ ਸੁਰੱਖਿਆ ਲਈ ਕਾਫ਼ੀ ਹਨ। ਜਥੇਦਾਰ ਦੀ ਸੁਰੱਖਿਆ ਵਾਪਸ ਲੈਣ ਦੇ ਫ਼ੈਸਲੇ ਤੋਂ ਬਾਅਦ ਪੰਜਾਬ ਸਰਕਾਰ ਦੀ ਕਾਫੀ ਆਲੋਚਨਾ ਹੋਈ ਸੀ ਅਤੇ ਪੰਜਾਬ ਸਰਕਾਰ ਨੇ ਬਕਾਇਦਾ 2 ਵਾਰ ਸਿੰਘ ਸਾਹਿਬ ਨੂੰ ਸੁਰੱਖਿਆ ਵਾਪਸ ਦੇਣ ਦਾ ਐਲਾਨ ਵੀ ਕੀਤਾ ਸੀ ਪਰ ਇਸ ਦੇ ਬਾਵਜੂਦ ਉਨ੍ਹਾਂ ਨੇ ਪੰਜਾਬ ਪੁਲਸ ਦੀ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਸੀ।

ਇਹ ਵੀ ਪੜ੍ਹੋ : ਕੇਂਦਰ ਸਰਕਾਰ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਜ਼ੈੱਡ ਸਕਿਓਰਿਟੀ ਦੇਣ ਦਾ ਫ਼ੈਸਲਾ


author

DIsha

Content Editor

Related News