ਮਨਜੀਤ ਸਿੰਘ ਜੀ.ਕੇ. ਦੀ ਸ਼੍ਰੋਮਣੀ ਅਕਾਲੀ ਦਲ ''ਚੋਂ ਛੁੱਟੀ

05/27/2019 6:58:46 PM

ਨਵੀਂ ਦਿੱਲੀ— ਦਿੱਲੀ 'ਚ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਵੱਡਾ ਫੈਸਲਾ ਲੈਂਦੇ ਹੋਏ ਸ਼੍ਰੋਮਣੀ ਅਕਾਲੀ ਦਲ 'ਚੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੂੰ ਬਾਹਰ ਕੱਢ ਦਿੱਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ 'ਚ ਹੋਈ ਇਸ ਬੈਠਕ 'ਚ ਦਿੱਲੀ ਇੰਚਾਰਜ ਬਲਵਿੰਦਰ ਸਿੰਘ ਭੂੰਦੜ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਸਮੇਤ ਕੌਰ ਕਮੇਟੀ ਦੇ ਮੈਂਬਰ ਮੌਜੂਦ ਹਨ।

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਵਲੋਂ ਲਗਾਤਾਰ ਮਨਜੀਤ ਸਿੰਘ ਜੀ.ਕੇ. ਨੂੰ ਪਾਰਟੀ ਤੋਂ ਬਰਖ਼ਾਸਤ ਕਰਨ ਦੀ ਮੰਗ ਕੀਤੀ ਜਾ ਰਹੀ ਸੀ, ਜਿਸ 'ਤੇ ਬੀਤੇ ਦਿਨੀਂ ਕਮੇਟੀ ਨੇ ਮਤਾ ਪਾਸ ਕਰ ਕੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਭੇਜ ਦਿੱਤਾ ਸੀ। ਇਸ ਤੋਂ ਬਾਅਦ ਸੋਮਵਾਰ ਨੂੰ ਸੁਖਬੀਰ ਬਾਦਲ ਨੇ ਮਤਾ ਪਾਸ ਕਰਨ ਦੇ ਨਾਲ ਹੀ ਜੀ.ਕੇ. ਦੀ ਛੁੱਟੀ ਕਰ ਦਿੱਤੀ ਸੀ। ਦੱਸਣਯੋਗ ਹੈ ਕਿ ਜੀ.ਕੇ. 'ਤੇ ਪਿਛਲੇ ਸਾਲ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਸਨ, ਜਿਸ ਮਗਰੋਂ ਉਨ੍ਹਾਂ ਨੇ ਗੁਰਦੁਆਰਾ ਕਮੇਟੀ ਦੀ ਪ੍ਰਧਾਨਗੀ ਤੋਂ ਵੀ ਅਸਤੀਫਾ ਦੇ ਦਿੱਤਾ ਸੀ।


DIsha

Content Editor

Related News