ਡਾ. ਮਨਮੋਹਨ ਸਿੰਘ ਦੇ ਜਨਮ ਦਿਨ ''ਤੇ PM ਮੋਦੀ ਨੇ ਟਵੀਟ ਕਰ ਦਿੱਤੀ ਵਧਾਈ
Thursday, Sep 26, 2019 - 11:12 AM (IST)

ਨਵੀਂ ਦਿੱਲੀ— ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਪ੍ਰਧਾਨ ਮੰਤਰੀ ਦਾ ਅੱਜ 87ਵਾਂ ਜਨਮ ਦਿਨ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਨਮੋਹਨ ਸਿੰਘ ਨੂੰ ਜਨਮ ਦਿਨ ਦੀ ਵਧਾਈ ਦਿੱਤੀ। ਮੋਦੀ ਨੇ ਟਵੀਟ ਕੀਤਾ, ''ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਜੀ ਨੂੰ ਜਨਮ ਦਿਨ ਦੀ ਵਧਾਈ, ਮੈਂ ਉਨ੍ਹਾਂ ਦੀ ਲੰਬੀ ਅਤੇ ਸਿਹਤਮੰਦ ਜ਼ਿੰਦਗੀ ਦੀ ਕਾਮਨਾ ਕਰਦਾ ਹਾਂ।''
ਮਨਮੋਹਨ ਸਿੰਘ ਦਾ ਜਨਮ 26 ਸਤੰਬਰ 1932 ਨੂੰ ਗਾਹ (ਜੋ ਹੁਣ ਪਾਕਿਸਤਾਨ ਦੇ ਪੰਜਾਬ ਸੂਬੇ ਦਾ ਹਿੱਸਾ ਹੈ) 'ਚ ਹੋਇਆ ਸੀ। ਡਾ. ਮਨਮੋਹਨ ਸਿੰਘ 2004 ਤੋਂ 2014 ਤਕ ਭਾਰਤ ਦੇ ਪ੍ਰਧਾਨ ਮੰਤਰੀ ਰਹੇ। ਉਨ੍ਹਾਂ ਨੇ ਯੂ. ਪੀ. ਏ. ਸਰਕਾਰ 'ਚ ਵਿੱਤ ਮੰਤਰੀ ਦਾ ਅਹੁਦਾ ਸੰਭਾਲਿਆ ਸੀ। ਉਨ੍ਹਾਂ ਨੇ ਪੀ. ਐੱਮ. ਅਹੁਦੇ 'ਤੇ ਰਹਿੰਦੇ ਹੋਏ ਮਨਰੇਗਾ ਦੀ ਸ਼ੁਰੂਆਤ ਕੀਤੀ, ਜਿਸ ਨਾਲ ਕਈ ਗਰੀਬ ਲੋਕਾਂ ਨੂੰ ਰੋਜ਼ਗਾਰ ਮਿਲ ਸਕਿਆ।