ਮਨਮੋਹਨ ਸਿੰਘ ਦੀ ਪਤਨੀ ਤੇ ਧੀਆਂ ਨੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ, ਦੇਖੋ ਤਸਵੀਰਾਂ
Saturday, Dec 28, 2024 - 11:18 AM (IST)
ਨਵੀਂ ਦਿੱਲੀ- ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਅੱਜ ਯਾਨੀ ਕਿ ਸ਼ਨੀਵਾਰ ਨੂੰ ਸਰਕਾਰੀ ਸਨਮਾਨਾਂ ਨਾਲ ਕਰ ਦਿੱਤਾ ਜਾਵੇਗਾ। ਗ੍ਰਹਿ ਮੰਤਰਾਲੇ ਵੱਲੋਂ ਨਵੀਂ ਦਿੱਲੀ ਦੇ ਨਿਗਮਬੋਧ ਘਾਟ ਵਿਖੇ ਸਵੇਰੇ 11.45 ਵਜੇ ਅੰਤਿਮ ਸੰਸਕਾਰ ਕਰਨ ਦਾ ਫ਼ੈਸਲਾ ਲਿਆ ਗਿਆ ਹੈ।
ਇਹ ਵੀ ਪੜ੍ਹੋ - ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਤੇ ਟ੍ਰੈਫਿਕ ਐਡਵਾਈਜ਼ਰੀ ਜਾਰੀ, ਬੰਦ ਹੋਈਆਂ ਇਹ ਸੜਕਾਂ
ਮਰਹੂਮ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ ਅੰਤਿਮ ਸੰਸਕਾਰ ਲਈ ਰਵਾਨਾ ਹੋ ਗਈ ਹੈ। ਸਾਬਕਾ ਪ੍ਰਧਾਨ ਮੰਤਰੀ ਦਾ ਅੰਤਿਮ ਸੰਸਕਾਰ ਨਿਗਮਬੋਧ ਘਾਟ 'ਤੇ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਅੰਤਿਮ ਸੰਸਕਾਰ 'ਚ ਸ਼ਾਮਲ ਹੋਣਗੇ।
ਇਹ ਵੀ ਪੜ੍ਹੋ - ਅਗਲੇ 2 ਦਿਨਾਂ 'ਚ ਭਾਰੀ ਮੀਂਹ ਤੇ ਗੜੇਮਾਰੀ ਦੀ ਚਿਤਾਵਨੀ, ਅਲਰਟ ਜਾਰੀ
ਦੱਸ ਦੇਈਏ ਕਿ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ ਨਿਗਮਬੋਧ ਘਾਟ ਲਈ ਰਵਾਨਾ ਹੋ ਗਈ ਹੈ। ਅੰਤਿਮ ਯਾਤਰਾ ਤੋਂ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਪਰਿਵਾਰ ਨੇ ਉਹਨਾਂ ਨੂੰ ਨਮ ਅੱਖਾਂ ਨਾਲ ਸ਼ਰਧਾਂਜਲੀ ਦਿੰਦੇ ਹੋਏ ਅੰਤਿਮ ਵਿਦਾਈ ਦਿੱਤੀ। ਇਸ ਮੌਕੇ ਸਿੰਘ ਦੀ ਪਤਨੀ, ਉਹਨਾਂ ਦੀਆਂ ਕੁੜੀਆਂ ਉਪਿੰਦਰ ਸਿੰਘ, ਦਮਨ ਸਿੰਘ ਅਤੇ ਅੰਮ੍ਰਿਤ ਸਿੰਘ ਅਤੇ ਪਰਿਵਾਰ ਦੇ ਹੋਰ ਮੈਂਬਰ ਸ਼ਾਮਲ ਹਨ। ਉਹਨਾਂ ਨੇ ਕਾਂਗਰਸ ਹੈੱਡਕੁਆਰਟਰ ਵਿਖੇ ਡਾ. ਮਨਮੋਹਨ ਸਿੰਘ ਨੂੰ ਭਾਵੁਕ ਮਨ ਨਾਲ ਅੰਤਿਮ ਵਿਦਾਈ ਦਿੱਤੀ।
ਇਹ ਵੀ ਪੜ੍ਹੋ - ਸਾਵਧਾਨ! 3 ਸਾਲਾਂ ਤੱਕ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਮੋਬਾਈਲ ਸਿਮ ਕਾਰਡ
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਬੀਤੇ ਦਿਨ 92 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਵੀਰਵਾਰ ਸ਼ਾਮ ਨੂੰ ਬੇਹੋਸ਼ ਹੋ ਜਾਣ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਏਮਜ਼ 'ਚ ਭਰਤੀ ਕਰਵਾਇਆ ਗਿਆ, ਜਿੱਥੇ ਰਾਤ 9.51 'ਤੇ ਉਨ੍ਹਾਂ ਨੇ ਆਖਰੀ ਸਾਹ ਲਿਆ। ਉਨ੍ਹਾਂ ਦੇ ਸਨਮਾਨ ਵਿੱਚ ਕੇਂਦਰ ਸਰਕਾਰ ਨੇ ਸੱਤ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ।