ਸਾਬਕਾ ਪੀ.ਐੱਮ. ਮਨਮੋਹਨ ਸਿੰਘ ਦੀ ਵਿਗੜੀ ਸਿਹਤ, ਏਮਜ਼ ''ਚ ਦਾਖਲ

Wednesday, Oct 13, 2021 - 07:03 PM (IST)

ਸਾਬਕਾ ਪੀ.ਐੱਮ. ਮਨਮੋਹਨ ਸਿੰਘ ਦੀ ਵਿਗੜੀ ਸਿਹਤ, ਏਮਜ਼ ''ਚ ਦਾਖਲ

ਨਵੀਂ ਦਿੱਲੀ - ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਬੁਖਾਰ ਦੀ ਸ਼ਿਕਾਇਤ ਤੋਂ ਬਾਅਦ ਏਮਜ਼ ਦਿੱਲੀ ਵਿੱਚ ਦਾਖਲ ਕਰਾਇਆ ਗਿਆ ਹੈ। ਸਾਲ 2004 ਤੋਂ 2014 ਤੱਕ ਪੀ.ਐੱਮ. ਰਹੇ ਮਨਮੋਹਨ ਸਿੰਘ ਇਸ ਸਾਲ ਕੋਰੋਨਾ ਵਾਇਰਸ ਤੋਂ ਪੀੜਤ ਹੋ ਗਏ ਸਨ। ਉਨ੍ਹਾਂ ਨੂੰ 19 ਅਪ੍ਰੈਲ ਨੂੰ ਕੋਰੋਨਾ ਪਾਜ਼ੇਟਿਵ ਹੋਣ ਤੋਂ ਬਾਅਦ ਏਮਜ਼ ਦੇ ਟਰਾਮਾ ਸੈਂਟਰ ਵਿੱਚ ਦਾਖਲ ਕਰਾਇਆ ਗਿਆ ਸੀ। ਇਸ ਤੋਂ ਬਾਅਦ 29 ਅਪ੍ਰੈਲ ਨੂੰ ਉਨ੍ਹਾਂ ਨੂੰ ਏਮਜ਼ ਦੇ ਟਰਾਮਾ ਸੈਂਟਰ ਤੋਂ ਛੁੱਟੀ ਦੇ ਦਿੱਤੀ ਗਈ ਸੀ। ਉਨ੍ਹਾਂ ਦੀ ਉਮਰ 88 ਸਾਲ ਹੈ ਅਤੇ ਉਨ੍ਹਾਂ ਨੂੰ ਸ਼ੂਗਰ ਦੀ ਵੀ ਬੀਮਾਰੀ ਹੈ।

ਸਾਬਕਾ ਪੀ.ਐੱਮ. ਦੀਆਂ ਦੋ ਬਾਈਪਾਸ ਸਰਜਰੀਆਂ ਵੀ ਹੋਈਆਂ ਹਨ। ਉਨ੍ਹਾਂ ਦੀ ਪਹਿਲੀ ਸਰਜਰੀ ਸਾਲ 1990 ਵਿੱਚ ਯੂਨਾਈਟਿਡ ਕਿੰਗਡਮ ਵਿੱਚ ਹੋਈ ਸੀ। ਜਦੋਂ ਕਿ 2009 ਵਿੱਚ ਏਮਜ਼ ਵਿੱਚ ਉਨ੍ਹਾਂ ਦੀ ਦੂਜੀ ਬਾਈਪਾਸ ਸਰਜਰੀ ਕੀਤੀ ਗਈ ਸੀ। ਪਿਛਲੇ ਸਾਲ ਮਈ ਮਹੀਨੇ ਵਿੱਚ ਵੀ ਉਨ੍ਹਾਂ ਨੂੰ ਬੁਖਾਰ ਦੇ ਚੱਲਦੇ ਹਸਪਤਾਲ ਵਿੱਚ ਦਾਖਲ ਹੋਣਾ ਪਿਆ ਸੀ।

ਨੋਟ -ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

Inder Prajapati

Content Editor

Related News