ਸਾਬਕਾ PM ਮਨਮੋਹਨ ਸਿੰਘ ਨੇ ਜਿੱਤੀ ਕੋਰੋਨਾ ਖ਼ਿਲਾਫ਼ ਜੰਗ, ਹਸਪਤਾਲ ਤੋਂ ਮਿਲੀ ਛੁੱਟੀ

Thursday, Apr 29, 2021 - 03:10 PM (IST)

ਸਾਬਕਾ PM ਮਨਮੋਹਨ ਸਿੰਘ ਨੇ ਜਿੱਤੀ ਕੋਰੋਨਾ ਖ਼ਿਲਾਫ਼ ਜੰਗ, ਹਸਪਤਾਲ ਤੋਂ ਮਿਲੀ ਛੁੱਟੀ

ਨਵੀਂ ਦਿੱਲੀ- ਕੋਰੋਨਾ ਵਾਇਰਸ ਦੀ ਲਪੇਟ 'ਚ ਆਏ ਸਾਬਕਾ ਪ੍ਰਧਾਨ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਡਾ. ਮਨਮੋਹਨ ਸਿੰਘ ਨੇ ਹੁਣ ਲਾਗ਼ 'ਤੇ ਜਿੱਤ ਹਾਸਲ ਕਰ ਲਈ ਹੈ। ਕੋਰੋਨਾ ਪੀੜਤ ਹੋਣ ਤੋਂ ਬਾਅਦ ਦਿੱਲੀ ਦੇ ਅਖਿਲ ਭਾਰਤੀ ਆਯੂਵਿਗਿਆਨ ਸੰਸਥਾ (ਏਮਜ਼) 'ਚ ਦਾਖ਼ਲ ਮਨਮੋਹਨ ਸਿੰਘ ਨੂੰ ਵੀਰਵਾਰ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਦੱਸਣਯੋਗ ਹੈ ਕਿ ਕਾਂਗਰਸ ਨੇਤਾ ਮਨਮੋਹਨ ਸਿੰਘ 19 ਅਪ੍ਰੈਲ ਨੂੰ ਕੋਰੋਨਾ ਪਾਜ਼ੇਟਿਵ ਆਏ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਏਮਜ਼ ਦੇ ਟਰਾਮਾ ਸੈਂਟਰ 'ਚ ਦਾਖ਼ਲ ਕਰਵਾਇਆ ਗਿਆ ਸੀ। 
 

PunjabKesari

ਇਹ ਵੀ ਪੜ੍ਹੋ : ਸਾਬਕਾ ਪੀ. ਐੱਮ. ਮਨਮੋਹਨ ਸਿੰਘ ਕੋਰੋਨਾ ਪਾਜ਼ੇਟਿਵ, ਏਮਜ਼ ’ਚ ਦਾਖ਼ਲ

ਕੋਰੋਨਾ ਪਾਜ਼ੇਟਿਵ ਰਿਪੋਰਟ ਆਉਣ ਤੋਂ ਇਕ ਦਿਨ ਪਹਿਲਾਂ ਹੀ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਕੋਵਿਡ ਨਾਲ ਲੜਾਈ ਸੰਬੰਧੀ ਕੁਝ ਸੁਝਾਅ ਦਿੱਤੇ ਸਨ। ਮਨਮੋਹਨ ਨੇ ਚਿੱਠੀ 'ਚ ਵੈਕਸੀਨ ਦੀ ਘਾਟ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੂੰ ਸਪਲਾਈ ਵਧਾਉਣ ਦੀ ਮੰਗ ਕੀਤੀ ਸੀ। ਕੋਰੋਨਾ ਦਾ ਇਲਾਜ ਕਰਵਾ ਰਹੇ ਮਨਮੋਹਨ ਸਿੰਘ ਨੂੰ ਮਿਲਣ ਕੇਂਦਰੀ ਮੰਤਰੀ ਡਾ. ਹਰਸ਼ਵਰਧਨ ਵੀ ਏਮਜ਼ ਪਹੁੰਚੇ ਸਨ। ਇਸ ਦੌਰਾਨ ਹਰਸ਼ਵਰਧਨ ਨੇ ਹਸਪਤਾਲ 'ਚ ਡਾਕਟਰਾਂ ਦੀ ਟੀਮ ਨਾਲ ਵੀ ਗੱਲਬਾਤ ਕੀਤੀ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਹਾਲਤ 'ਤੇ ਚਰਚਾ ਕੀਤੀ।

ਇਹ ਵੀ ਪੜ੍ਹੋ : ਕੋਰੋਨਾ ਨੂੰ ਲੈ ਕੇ ਮਨਮੋਹਨ ਸਿੰਘ ਨੇ ਪੀ.ਐੱਮ. ਮੋਦੀ ਨੂੰ ਲਿਖੀ ਚਿੱਠੀ, ਵੈਕਸੀਨ ’ਚ ਤੇਜ਼ੀ ਸਮੇਤ ਦਿੱਤੇ ਇਹ ਸੁਝਾਅ


author

DIsha

Content Editor

Related News