91 ਦੇ ਹੋਏ ਮਨਮੋਹਨ ਸਿੰਘ, ਰਾਹੁਲ ਸਣੇ ਕਾਂਗਰਸ ਨੇਤਾਵਾਂ ਨੇ ਜਨਮ ਦਿਨ ਦੀ ਦਿੱਤੀ ਵਧਾਈ
Tuesday, Sep 26, 2023 - 10:35 AM (IST)
ਨਵੀਂ ਦਿੱਲੀ- ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਅੱਜ ਜਨਮ ਦਿਨ ਹੈ, ਉਹ 91 ਸਾਲ ਦੇ ਹੋ ਗਏ ਹਨ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਕਈ ਹੋਰ ਸੀਨੀਅਰ ਨੇਤਾਵਾਂ ਨੇ ਮੰਗਲਵਾਰ ਯਾਨੀ ਕਿ ਅੱਜ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਅਤੇ ਜਨਤਕ ਜੀਵਨ 'ਚ ਉਨ੍ਹਾਂ ਦੀਆਂ ਸੇਵਾਵਾਂ ਅਤੇ ਯੋਗਦਾਨ ਨੂੰ ਯਾਦ ਕੀਤਾ।
ਇਹ ਵੀ ਪੜ੍ਹੋ- ਰਾਧਾ ਸੁਆਮੀ ਸਤਿਸੰਗ ਸਭਾ ਦੇ ਬਾਹਰ ਚੱਲੇ ਇੱਟਾਂ-ਰੋੜੇ, ਪੁਲਸ ਤੇ ਲੋਕਾਂ ਵਿਚਾਲੇ ਹੋਈ ਝੜਪ (ਵੇਖੋ ਵੀਡੀਓ)
ਖੜਗੇ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਲਿਖਿਆ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜੀ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਮੈਂ ਦਿਲੋਂ ਸ਼ੁੱਭਕਾਮਨਾਵਾਂ ਦਿੰਦਾ ਹਾਂ। ਉਹ ਰਾਜਨੀਤੀ 'ਚ ਸਾਦਗੀ, ਮਾਣ ਅਤੇ ਸ਼ਿਸ਼ਟਾਚਾਰ ਦੀ ਇਕ ਦੁਰਲੱਭ ਮਿਸਾਲ ਹਨ। ਇਕ ਸੱਚੇ ਰਾਜਨੇਤਾ ਪ੍ਰਧਾਨ ਮੰਤਰੀ, ਜਿਨ੍ਹਾਂ ਦੇ ਕੰਮ ਉਨ੍ਹਾਂ ਦੇ ਸ਼ਬਦਾਂ ਤੋਂ ਵੱਧ ਬੋਲਦੇ ਹਨ, ਅਸੀਂ ਰਾਸ਼ਟਰ ਪ੍ਰਤੀ ਉਨ੍ਹਾਂ ਦੇ ਯੋਗਦਾਨ ਲਈ ਹਮੇਸ਼ਾ ਧੰਨਵਾਦੀ ਹਾਂ। ਉਨ੍ਹਾਂ ਦੀ ਚੰਗੀ ਸਿਹਤ, ਖੁਸ਼ੀ ਅਤੇ ਲੰਬੇ ਜੀਵਨ ਦੀ ਕਾਮਨਾ ਕਰਦਾ ਹਾਂ।
ਇਹ ਵੀ ਪੜ੍ਹੋ- ਘਿਨੌਣੀ ਵਾਰਦਾਤ: ਪਹਿਲਾਂ ਔਰਤ ਨੂੰ ਨਗਨ ਕਰ ਕੇ ਡੰਡਿਆਂ ਨਾਲ ਕੁੱਟਿਆ ਫਿਰ ਮੂੰਹ 'ਤੇ ਕੀਤਾ ਪਿਸ਼ਾਬ
ਰਾਹੁਲ ਗਾਂਧੀ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜੀ ਦੀ ਅਖੰਡਤਾ, ਰਾਸ਼ਟਰ ਨਿਰਮਾਣ ਅਤੇ ਜਨਤਾ ਦੇ ਆਰਥਿਕ ਵਿਕਾਸ ਪ੍ਰਤੀ ਅਟੁੱਟ ਵਚਨਬੱਧਤਾ ਮੇਰੇ ਲਈ ਹਮੇਸ਼ਾ ਪ੍ਰੇਰਣਾ ਬਣੀ ਰਹੇਗੀ। ਉਨ੍ਹਾਂ ਦੇ ਜਨਮ ਦਿਨ 'ਤੇ ਉਨ੍ਹਾਂ ਦੀ ਚੰਗੀ ਸਿਹਤ ਅਤੇ ਖੁਸ਼ੀ ਦੀ ਕਾਮਨਾ ਕਰਦਾ ਹਾਂ।
ਇਹ ਵੀ ਪੜ੍ਹੋ- ਪਤੀ ਦੀ ਹੱਲਾਸ਼ੇਰੀ ਨੇ ਬਦਲ ਦਿੱਤਾ ਜੀਵਨ ਦਾ ਰਾਹ, IAS ਅਫ਼ਸਰ ਬਣ ਪਤਨੀ ਨੇ ਸਿਰਜਿਆ ਇਤਿਹਾਸ
ਜੈਰਾਮ ਰਮੇਸ਼ ਨੇ ਕਿਹਾ ਕਿ ਅੱਜ ਮਨਮੋਹਨ ਸਿੰਘ 91 ਸਾਲ ਦੇ ਹੋ ਗਏ ਹਨ। ਉਹ ਹਮੇਸ਼ਾ ਹੀ ਵਿਦਵਤਾ ਦਾ ਬੇਮਿਸਾਲ ਪ੍ਰਤੀਕ ਰਹੇ ਹਨ ਪਰ ਇਸ ਤੋਂ ਵੱਧ ਉਹ ਜੋ ਵੀ ਅਹੁਦੇ 'ਤੇ ਰਹੇ ਉਹ ਹਮੇਸ਼ਾ ਸੰਜਮ, ਨਿਮਰਤਾ ਅਤੇ ਮਾਣ ਦੇ ਪ੍ਰਤੀਕ ਰਹੇ ਹਨ। ਇਹ ਸਾਡੇ ਜਨਤਕ ਜੀਵਨ 'ਚ ਬਹੁਤ ਹੀ ਦੁਰਲੱਭ ਗੁਣ ਹਨ। ਮੈਂ ਰਾਸ਼ਟਰਪਤੀਆਂ ਅਤੇ ਪ੍ਰਧਾਨ ਮੰਤਰੀਆਂ ਨੂੰ ਉਨ੍ਹਾਂ ਨੂੰ ਗੁਰੂ ਕਹਿੰਦੇ ਸੁਣਿਆ ਹੈ।
ਦੱਸ ਦੇਈਏ ਕਿ ਮਨਮੋਹਨ ਸਿੰਘ ਅੱਜ 91 ਸਾਲ ਦੇ ਹੋ ਗਏ ਹਨ। 1990 ਦੇ ਦਹਾਕੇ ਵਿਚ ਆਰਥਿਕ ਸੁਧਾਰ 'ਚ ਮਹੱਤਵਪੂਰਨ ਭੂਮਿਕਾ ਅਦਾ ਕਰਨ ਵਾਲੇ ਮਸ਼ਹੂਰ ਅਰਥਸ਼ਾਸਤਰੀ ਸਿੰਘ 10 ਸਾਲ ਤੱਕ ਪ੍ਰਧਾਨ ਮੰਤਰੀ ਰਹੇ। ਕਾਂਗਰਸ ਨੇਤਾ ਮਨਮੋਹਨ ਸਿੰਘ ਦਾ ਜਨਮ 26 ਸਤੰਬਰ 1932 ਵਿਚ ਹੋਇਆ। ਉਨ੍ਹਾਂ ਦਾ ਜਨਮ ਪੰਜਾਬ ਦੇ ਗਾਹ ਪਿੰਡ 'ਚ ਹੋਇਆ ਸੀ, ਜੋ ਹੁਣ ਪਾਕਿਸਤਾਨ ਦਾ ਹਿੱਸਾ ਹੈ।