ਜਨਤਾ ਨੂੰ ਦਿਖਾਇਆ ਕੋਈ ਸੁਪਨਾ ਮੋਦੀ ਨੇ ਪੂਰਾ ਨਹੀਂ ਕੀਤਾ : ਡਾ. ਮਨਮੋਹਨ

12/14/2019 5:49:54 PM

ਨਵੀਂ ਦਿੱਲੀ— ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਦੋਸ਼ ਲਾਇਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 6 ਸਾਲ ਪਹਿਲਾਂ ਦੇਸ਼ ਦੀ ਅਰਥ ਵਿਵਸਥਾ ਨੂੰ ਮਜ਼ਬੂਤ ਕਰਨ ਦੇ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਹੈ। ਡਾ. ਸਿੰਘ ਨੇ ਸ਼ਨੀਵਾਰ ਭਾਵ ਅੱਜ ਇੱਥੇ ਰਾਮ ਲੀਲਾ ਮੈਦਾਨ 'ਤੇ ਕਾਂਗਰਸ ਦੀ 'ਭਾਰਤ ਬਚਾਓ ਰੈਲੀ' ਨੂੰ ਸੰਬੋਧਿਤ ਕਰਦਿਆਂ ਇਹ ਗੱਲ ਆਖੀ। ਮੋਦੀ ਨੇ 2024 ਤਕ ਦੇਸ਼ ਦੀ ਅਰਥ ਵਿਵਥਾ ਨੂੰ 5 ਖਰਬ ਡਾਲਰ ਦੀ ਬਣਾਉਣ ਦੇ ਨਾਲ ਹੀ ਕਿਸਾਨਾਂ ਦੀ ਆਮਦਨ ਦੋਗੁਣੀ ਕਰਨ ਅਤੇ ਹਰ ਸਾਲ ਦੋ ਕਰੋੜ ਲੋਕਾਂ ਲਈ ਰੋਜ਼ਗਾਰ ਦੇ ਸਾਧਨ ਪੈਦਾ ਕਰਨ ਦਾ ਵਾਅਦਾ ਕੀਤਾ ਸੀ ਪਰ ਇਹ ਵਾਅਦੇ ਝੂਠੇ ਸਾਬਤ ਹੋਏ ਅਤੇ ਦੇਸ਼ ਦੀ ਜਨਤਾ ਨੂੰ ਸਿਰਫ ਗੁੰਮਰਾਹ ਕੀਤਾ ਗਿਆ ਹੈ।

PunjabKesari

ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਮੋਦੀ ਸਰਕਾਰ ਦੇ ਵਾਅਦਿਆਂ ਤੋਂ ਗੁੰਮਰਾਹ ਹੋਣ ਦੀ ਬਜਾਏ ਉਸ ਨੂੰ ਅਸਲੀਅਤ ਦਾ ਸ਼ੀਸ਼ਾ ਦਿਖਾਉਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਲਈ ਅੱਜ ਜ਼ਰੂਰਤ ਹੈ ਕਿ ਤੁਸੀਂ ਲੋਕ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੇ ਹੱਥ ਮਜ਼ਬੂਤ ਕਰੋ, ਤਾਂ ਕਿ ਦੇਸ਼ ਨੂੰ ਅੱਗੇ ਲਿਜਾਇਆ ਜਾ ਸਕੇ। ਮਨਮੋਹਨ ਸਿੰਘ ਨੇ ਕਿਹਾ ਕਿ ਮੋਦੀ ਨੇ ਦੇਸ਼ ਦੀ ਜਨਤਾ ਨੂੰ ਉਦੋਂ ਵੱਡੇ-ਵੱਡੇ ਸੁਪਨੇ ਦਿਖਾਏ ਸਨ ਅਤੇ ਉਨ੍ਹਾਂ ਸੁਪਨਿਆਂ ਦਾ ਕੀ ਹੋਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਇਸ ਰੈਲੀ 'ਚ ਜੋ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਉਹ ਦੇਸ਼ ਨੂੰ ਨਵੀਂ ਦਿਸ਼ਾ ਦੇਵੇਗਾ।


Tanu

Content Editor

Related News