ਸਾਬਕਾ PM ਮਨਮੋਹਨ ਸਿੰਘ ਨੇ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ 'ਤੇ ਜਤਾਇਆ ਦੁਖ਼
Wednesday, Apr 26, 2023 - 12:28 PM (IST)
ਨਵੀਂ ਦਿੱਲੀ- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ 'ਤੇ ਬੁੱਧਵਾਰ ਨੂੰ ਦੁਖ਼ ਜਤਾਇਆ ਹੈ ਅਤੇ ਜਨਤਕ ਜੀਵਨ 'ਚ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ। ਬਾਦਲ (95) ਦਾ ਮੰਗਲਵਾਰ ਨੂੰ ਮੋਹਾਲੀ 'ਚ ਦਿਹਾਂਤ ਹੋ ਗਿਆ। ਉਹ ਇਕ ਨਿੱਜੀ ਹਸਪਤਾਲ 'ਚ ਦਾਖ਼ਲ ਸਨ। ਮਨਮੋਹਨ ਸਿੰਘ ਨੇ ਪ੍ਰਕਾਸ਼ ਬਾਦਲ ਦੇ ਪੁੱਤ ਅਤੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਭੇਜੇ ਗਏ ਆਪਣੇ ਸੋਗ ਸੰਦੇਸ਼ 'ਚ ਕਿਹਾ ਹੈ ਕਿ ਬਾਦਲ ਇਕ ਦਿੱਗਜ ਨੇਤਾ ਸਨ, ਜਿਨ੍ਹਾਂ ਨੇ ਪੰਜਾਬ ਦੀ ਰਾਜਨੀਤੀ 'ਚ ਕਈ ਦਹਾਕਿਆਂ ਤੱਕ ਮਹੱਤਵਪੂਰਨ ਭੂਮਿਕਾ ਨਿਭਾਈ।
ਉਨ੍ਹਾਂ ਕਿਹਾ,''ਲੰਮੇ ਸਿਆਸੀ ਅਤੇ ਪ੍ਰਸ਼ਾਸਨਿਕ ਕਰੀਅਰ 'ਚ ਉਹ 5 ਵਾਰ ਮੁੱਖ ਮੰਤਰੀ ਰਹੇ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਅਤੇ ਸਮਾਜ ਦੇ ਕਮਜ਼ੋਰ ਤਬਕਿਆਂ ਦੇ ਕਲਿਆਣ ਲਈ ਜ਼ਿਕਰਯੋਗ ਯੋਗਦਾਨ ਦਿੱਤਾ।'' ਮਨਮੋਹਨ ਸਿੰਘ ਅਨੁਸਾਰ, ਉਨ੍ਹਾਂ ਦੀ ਕਈ ਮੁੱਦਿਆਂ 'ਤੇ ਪ੍ਰਕਾਸ਼ ਸਿੰਘ ਬਾਦਲ ਨਾਲ ਗੱਲਬਾਤ ਦੀਆਂ ਸੁਖ਼ਦ ਯਾਦਾਂ ਹਨ। ਉਨ੍ਹਾਂ ਨੇ ਬਾਦਲ ਪਰਿਵਾਰ ਦੇ ਪ੍ਰਤੀ ਡੂੰਘੀ ਹਮਦਰਦੀ ਪ੍ਰਗਟ ਕੀਤਾ।