ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਡੇਂਗੂ ਨਾਲ ਪੀੜਤ, ਫਿਲਹਾਲ ਖ਼ਤਰੇ ਤੋਂ ਬਾਹਰ

10/16/2021 2:04:30 PM

ਨਵੀਂ ਦਿੱਲੀ- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਡੇਂਗੂ ਨਾਲ ਪੀੜਤ ਹਨ ਅਤੇ ਫਿਲਹਾਲ ਖ਼ਤਰੇ ਤੋਂ ਬਾਹਰ ਹਨ। ਅਖਿਲ ਭਾਰਤੀ ਆਯੂਰਵਿਗਿਆਨ ਸੰਸਥਾ (ਏਮਜ਼) ਦੇ ਸੂਤਰਾਂ ਨੇ ਸ਼ਨੀਵਾਰ ਨੂੰ ਇੱਥੇ ਦੱਸਿਆ ਕਿ ਸਾਬਕਾ ਪ੍ਰਧਾਨ ਮੰਤਰੀ ਡੇਂਗੂ ਹੋਇਆ ਹੈ। ਡਾ. ਸਿੰਘ ਦੀ ਪਲੇਟਲੈਟਸ ’ਚ ਵਾਧਾ ਹੋ ਰਿਹਾ ਹੈ। ਉਨ੍ਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ। 

ਇਹ ਵੀ ਪੜ੍ਹੋ : ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਹਾਲਤ ਸਥਿਰ, ਸਿਹਤ ’ਚ ਹੋ ਰਿਹੈ ਸੁਧਾਰ

ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਪ੍ਰਧਾਨ ਮੰਤਰੀ ਨੂੰ ਸਿਹਤ ਖ਼ਰਾਬ ਹੋਣ ਤੋਂ ਬਾਅਦ 13 ਅਕਤੂਬਰ ਨੂੰ ਨਵੀਂ ਦਿੱਲੀ ਦੇ ਏਮਜ਼ ’ਚ ਦਾਖ਼ਲ ਕਰਵਾਇਆ ਗਿਆ ਸੀ। ਉਨ੍ਹਾਂ ਨੂੰ ਬੁਖ਼ਾਰ ਅਤੇ ਕਮਜ਼ੋਰੀ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਲਿਆਂਦਾ ਗਿਆ ਸੀ। ਮਨਮੋਹਨ ਸਿੰਘ ਇਸ ਸਾਲ 19 ਅਪ੍ਰੈਲ ਨੂੰ ਕੋਰੋਨਾ ਵਾਇਰਸ ਨਾਲ ਵੀ ਸੰਕ੍ਰਮਿਤ ਹੋ ਗਏ ਸਨ। ਸਾਬਕਾ ਪ੍ਰਧਾਨ ਮੰਤਰੀ ਨੇ ਚਾਰ ਮਾਰਚ ਅਤੇ ਤਿੰਨ ਅਪ੍ਰੈਲ ਨੂੰ ਕੋਰੋਨਾ ਟੀਕਾ ਲਗਵਾਇਆ। ਉਹ ਫਿਲਹਾਲ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਹਨ। ਉਹ 2004 ਤੋਂ 2014 ਤੱਕ ਦੇਸ਼ ਦੇ ਪ੍ਰਧਾਨ ਮੰਤਰੀ ਰਹੇ। ਸਾਲ 2009 ’ਚ ਏਮਜ਼ ’ਚ ਉਨ੍ਹਾਂ ਦੀ ਬਾਈਪਾਸ ਸਰਜਰੀ ਵੀ ਹੋਈ ਸੀ।

ਇਹ ਵੀ ਪੜ੍ਹੋ : ਡਾ. ਮਨਮੋਹਨ ਸਿੰਘ ਏਮਜ਼ ’ਚ ਦਾਖ਼ਲ, PM ਮੋਦੀ ਨੇ ਟਵੀਟ ਕਰ ਆਖੀ ਇਹ ਗੱਲ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


DIsha

Content Editor

Related News