ਮਨਮੋਹਨ ਸਿੰਘ ਨੇ ਲੋਕ ਸਭਾ ਚੋਣਾਂ ਲਈ ਘਰੋਂ ਪਾਈ ਵੋਟ
Friday, May 24, 2024 - 10:36 PM (IST)

ਨਵੀਂ ਦਿੱਲੀ — ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਚੋਣ ਕਮਿਸ਼ਨ ਵੱਲੋਂ ਦਿੱਤੀ ਗਈ ਸਹੂਲਤ ਮੁਤਾਬਕ ਲੋਕ ਸਭਾ ਚੋਣਾਂ ਲਈ ਆਪਣੇ ਘਰ ਤੋਂ ਹੀ ਵੋਟ ਪਾਈ। ਸੂਤਰਾਂ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਬਜ਼ੁਰਗ ਵੋਟਰਾਂ ਨੂੰ ਘਰੋਂ ਵੋਟ ਪਾਉਣ ਦੀ ਸਹੂਲਤ ਮੁਹੱਈਆ ਕਰਾਉਣ ਦੇ ਮੱਦੇਨਜ਼ਰ ਮਨਮੋਹਨ ਸਿੰਘ ਅਤੇ ਉਨ੍ਹਾਂ ਦੀ ਪਤਨੀ ਗੁਰਸ਼ਰਨ ਕੌਰ ਨੇ ਪਿਛਲੇ ਹਫ਼ਤੇ ਆਪਣੇ ਅਧਿਕਾਰਤ ਨਿਵਾਸ ਸਥਾਨ ਤੋਂ ਹੀ ਆਪਣੀ ਵੋਟ ਦਾ ਇਸਤੇਮਾਲ ਕੀਤਾ।
ਇਹ ਵੀ ਪੜ੍ਹੋ- ਬੰਗਲਾਦੇਸ਼ ਐਮਪੀ ਕਤਲ ਕੇਸ: ਕਸਾਈ ਗ੍ਰਿਫ਼ਤਾਰ, ਲਾਸ਼ ਦੇ ਟੁਕੜੇ ਲੱਭਣ 'ਚ ਮੁਲਜ਼ਮ ਦੀ ਲਈ ਜਾ ਰਹੀ ਮਦਦ
ਮਨਮੋਹਨ ਸਿੰਘ 91 ਸਾਲ ਦੇ ਹਨ ਅਤੇ ਉਨ੍ਹਾਂ ਦੀ ਪਤਨੀ 86 ਸਾਲ ਦੀ ਹੈ। ਇਹ ਜੋੜਾ ਨਵੀਂ ਦਿੱਲੀ ਸੰਸਦੀ ਹਲਕੇ ਦੇ ਵੋਟਰ ਹਨ ਜਿੱਥੇ ਆਮ ਆਦਮੀ ਪਾਰਟੀ ਦੇ ਸੋਮਨਾਥ ਭਾਰਤੀ 'ਇੰਡੀਆ' ਗਠਜੋੜ ਤੋਂ ਉਮੀਦਵਾਰ ਹਨ। ਭਾਰਤੀ ਭਾਜਪਾ ਦੇ ਬਾਂਸੂਰੀ ਸਵਰਾਜ ਵਿਰੁੱਧ ਚੋਣ ਲੜ ਰਹੇ ਹਨ। ਦਿੱਲੀ ਦੀਆਂ ਸਾਰੀਆਂ ਸੱਤ ਲੋਕ ਸਭਾ ਸੀਟਾਂ ਲਈ 25 ਮਈ ਸ਼ਨੀਵਾਰ ਨੂੰ ਵੋਟਾਂ ਪੈਣੀਆਂ ਹਨ। ਚੋਣ ਕਮਿਸ਼ਨ ਨੇ 85 ਸਾਲ ਤੋਂ ਵੱਧ ਉਮਰ ਦੇ ਲੋਕਾਂ ਅਤੇ ਅਪਾਹਜ ਵੋਟਰਾਂ ਲਈ ਘਰ ਬੈਠੇ ਹੀ ਵੋਟ ਪਾਉਣ ਦੀ ਸਹੂਲਤ ਮੁਹੱਈਆ ਕਰਵਾਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਦਾ ਬਦਲਿਆ ਮਿਜਾਜ਼; ਤੇਜ਼ ਹਨ੍ਹੇਰੀ ਤੋਂ ਬਾਅਦ ਹੋਈ ਬਾਰਿਸ਼, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e