ਰਾਜ ਸਭਾ ਦੇ ਮੌਜੂਦਾ ਸੈਸ਼ਨ ’ਚ ਮਨਮੋਹਨ ਸਿੰਘ ਨਹੀਂ ਹੋਣਗੇ ਸ਼ਾਮਲ, ਜਾਣੋ ਕੀ ਹੈ ਵਜ੍ਹਾ

Thursday, Dec 02, 2021 - 06:03 PM (IST)

ਨਵੀਂ ਦਿੱਲੀ (ਭਾਸ਼ਾ)- ਸਾਬਕਾ ਪ੍ਰਧਾਨ ਮੰਤਰੀ ਅਤੇ ਰਾਜ ਸਭਾ ਮੈਂਬਰ ਡਾ. ਮਨਮੋਹਨ ਸਿੰਘ ਸਿਹਤ ਠੀਕ ਨਹੀਂ ਹੋਣ ਕਾਰਨ ਮੌਜੂਦਾ ਸਰਦ ਰੁੱਤ ਸੈਸ਼ਨ ’ਚ ਹਿੱਸਾ ਨਹੀਂ ਲੈ ਸਕਣਗੇ ਅਤੇ ਛੁੱਟੀ ਲਈ ਉਨ੍ਹਾਂ ਦੀ ਅਪੀਲ ਨੂੰ ਸਦਨ ਨੇ ਵੀਰਵਾਰ ਨੂੰ ਸਵੀਕਾਰ ਕਰ ਲਿਆ। ਸਾਬਕਾ ਪ੍ਰਧਾਨ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਮਨਮੋਹਨ ਸਿੰਘ ਰਾਜ ਸਭਾ ਦੇ ਮੈਂਬਰ ਹਨ। ਉੱਚ ਸਦਨ ਦੀ ਬੈਠਕ ਸ਼ੁਰੂ ਹੋਣ ’ਤੇ ਸਪੀਕਰ ਐੱਮ.ਵੈਂਕਈਆ ਨਾਇਡੂ ਨੇ ਦੱਸਿਆ ਕਿ ਉਨ੍ਹਾਂ ਨੂੰ ਡਾ. ਸਿੰਘ ਦੀ ਇਕ ਚਿੱਠੀ ਮਿਲੀ ਹੈ, ਜਿਸ ’ਚ ਉਨ੍ਹਾਂ ਨੇ ਸਿਹਤ ਸੰਬੰਧੀ ਕਾਰਨਾਂ ਕਰ ਕੇ ਰਾਜ ਸਭਾ ਦੇ ਮੌਜੂਦਾ 225ਵੇਂ ਸੈਸ਼ਨ ’ਚ ਹਿੱਸਾ ਲੈਣ ’ਚ ਅਸਮਰੱਥਾ ਜ਼ਾਹਰ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਿੰਘ ਨੇ 29 ਨਵੰਬਰ ਤੋਂ 23 ਦਸੰਬਰ ਤੱਕ ਛੁੱਟੀ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ : ਮਾਂ ਨੇ 6 ਮਹੀਨੇ ਦੀ ਮਾਸੂਮ ਧੀ ਨੂੰ ਲੱਕ ਨਾਲ ਬੰਨ੍ਹ ਕੇ ਪਾਣੀ ਦੀ ਟੈਂਕੀ 'ਚ ਮਾਰੀ ਛਾਲ

ਸਦਨ ਦੀ ਸਹਿਮਤੀ ਤੋਂ ਬਾਅਦ ਉਨ੍ਹਾਂ ਨੇ ਡਾ. ਸਿੰਘ ਨੂੰ ਮੌਜੂਦਾ ਸੈਸ਼ਨ ਤੋਂ ਛੁੱਟੀ ਦੀ ਮਨਜ਼ੂਰੀ ਦੇ ਦਿੱਤੀ। ਸਦਨ ਦੀ ਪਰੰਪਰਾ ਅਨੁਸਾਰ, ਜੇਕਰ ਕੋਈ ਮੈਂਬਰ ਸੈਸ਼ਨ ਦੌਰਾਨ ਛੁੱਟੀ ਲੈਣਾ ਚਾਹੁੰਦਾ ਹੈ ਤਾਂ ਉਸ ਨੂੰ ਸਦਨ ਤੋਂ ਇਸ ਦੀ ਮਨਜ਼ੂਰੀ ਲੈਣੀ ਪੈਂਦੀ ਹੈ। 2 ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਰਹੇ 89 ਸਾਲਾ ਡਾ. ਸਿੰਘ ਨੂੰ ਬੁਖ਼ਾਰ ਆਉਣ ਤੋਂ ਬਾਅਦ ਕਮਜ਼ੋਰੀ ਕਾਰਨ 13 ਅਕਤੂਬਰ ਨੂੰ ਇੱਥੇ ਅਖਿਲ ਭਾਰਤੀ ਆਯੂਰਵਿਗਿਆਨ ਸੰਸਥਾ (ਏਮਜ਼) ’ਚ ਦਾਖ਼ਲ ਕਰਵਾਇਆ ਗਿਆ ਸੀ। 31 ਅਕਤੂਬਰ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲੀ ਸੀ।

ਇਹ ਵੀ ਪੜ੍ਹੋ : ਰਾਹੁਲ ਦਾ ਸੰਸਦ ਕੰਪਲੈਕਸ ’ਚ ਧਰਨਾ, ਬੋਲੇ ਸਰਕਾਰ ਡਰਪੋਕ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


DIsha

Content Editor

Related News