‘ਮਨ ਕੀ ਬਾਤ’ ’ਚ ਕਿਸਾਨੀ ਮੁੱਦੇ ’ਤੇ ਪ੍ਰਧਾਨ ਮੰਤਰੀ ਮੋਦੀ ਦੀ ਚੁੱਪੀ ਹੈਰਾਨ ਕਰਦੀ ਹੈ: ਰਵਨੀਤ ਬਿੱਟੂ

12/27/2020 6:16:49 PM

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯਾਨੀ ਕਿ ਐਤਵਾਰ ਨੂੰ ਰੇਡੀਓ ’ਤੇ ਪ੍ਰਸਾਰਿਤ ਪ੍ਰੋਗਰਾਮ ‘ਮਨ ਕੀ ਬਾਤ’ ਕੀਤੀ। ਪ੍ਰਧਾਨ ਮੰਤਰੀ ਦੀ ‘ਮਨ ਕੀ ਬਾਤ’ ਦਾ ਅੱਜ ਚਾਰੋਂ ਪਾਸੇ ਵਿਰੋਧ ਕੀਤਾ ਜਾ ਰਿਹਾ ਹੈ। ਦਿੱਲੀ ਧਰਨੇ ’ਤੇ ਬੈਠੇ ਕਿਸਾਨਾਂ ਨੇ ਥਾਲੀਆਂ ਅਤੇ ਪੀਪੇ ਖੜਕਾ ਕੇ ਮੋਦੀ ਦੀ ‘ਮਨ ਕੀ ਬਾਤ’ ਪ੍ਰੋਗਰਾਮ ਦਾ ਵਿਰੋਧ ਜਤਾਇਆ ਹੈ। ਕਾਂਗਰਸ ਪਾਰਟੀ ਨੇ ਵੀ ਮੋਦੀ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਅਤੇ ਕਿਹਾ ਕਿ ਪ੍ਰਧਾਨ ਮੰਤਰੀ ਨੇ ‘ਮਨ ਕੀ ਬਾਤ’ ’ਚ ਇਕ ਮਹੀਨੇ ਤੋਂ ਅੰਦਲੋਨ ਕਰ ਰਹੇ ਕਿਸਾਨਾਂ ਨੂੰ ਲੈ ਕੇ ਕੁਝ ਨਹੀਂ ਕਿਹਾ ਅਤੇ ਉਨ੍ਹਾਂ ਦੀ ਚੁੱਪੀ ਹੈਰਾਨ ਕਰਨ ਵਾਲੀ ਹੈ। 

ਇਹ ਵੀ ਪੜ੍ਹੋ: ‘ਮਨ ਕੀ ਬਾਤ’ ’ਚ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਜ਼ਿਕਰ, ਜਾਣੋ ਹੋਰ ਕੀ ਬੋਲੇ PM ਮੋਦੀ

ਪੰਜਾਬ ਕਾਂਗਰਸ ਦੇ ਨੇਤਾ ਅਤੇ ਪਾਰਟੀ ਸੰਸਦ ਮੈਂਬਰ ਰਵਨੀਤ ਸਿੰਘੂ ਬਿੱਟੂ, ਜਸਵੀਰ ਸਿੰਘ ਗਿੱਲ ਅਤੇ ਪੰਜਾਬ ਵਿਧਾਨ ਸਭਾ ’ਚ ਪਾਰਟੀ ਮੈਂਬਰ ਕੁਲਬੀਰ ਸਿੰਘ ਜ਼ੀਰਾ ਨੇ ਇੱਥੇ ਪਾਰਟੀ ਹੈੱਡਕੁਆਰਟਰ ਵਿਚ ਪੱਤਰਕਾਰ ਸੰਮੇਲਨ ’ਚ ਕਿਹਾ ਕਿ ਰੇਡੀਓ ’ਤੇ ਮੋਦੀ ਦੀ ‘ਮਨ ਕੀ ਬਾਤ’ ਦਾ ਇਸ ਸਾਲ ਦਾ ਇਹ ਆਖ਼ਰੀ ਐਪੀਸੋਡ ਸੀ ਪਰ ਉਨ੍ਹਾਂ ਨੇ ਇਕ ਮਹੀਨੇ ਤੋਂ ਖੇਤੀ ਸਬੰਧੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਅੰਦੋਲਨ ਕਰ ਰਹੇ ਕਿਸਾਨਾਂ ਬਾਰੇ ਕੁਝ ਨਹੀਂ ਕਿਹਾ। ਕਾਂਗਰਸ ਨੇਤਾਵਾਂ ਨੇ ਕਿਹਾ ਕਿ ਇਹ ਹੈਰਾਨੀ ਦੀ ਗੱਲ ਹੈ ਕਿ ਮੋਦੀ ਨੇ ਵਾਤਾਵਰਣ, ਜੰਗਲੀ ਅਤੇ ਆਵਾਰਾ ਜਾਨਵਰਾਂ, ਨੌਜਵਾਨਾਂ ਅਤੇ ਆਤਮ-ਨਿਰਭਰਤਾ ਆਦਿ ਦੀ ਗੱਲ ਕੀਤੀ ਹੈ ਪਰ ਜੋ ਕਿਸਾਨ ਕੜਾਕੇ ਦੀ ਠੰਡ ਵਿਚ ਅੰਦੋਲਨ ਕਰ ਰਹੇ ਹਨ, ਉਨ੍ਹਾਂ ਬਾਰੇ ਇਕ ਸ਼ਬਦ ਤੱਕ ਨਹੀਂ ਬੋਲਿਆ। ਇਹ ਪੂਰੇ ਦੇਸ਼ ਲਈ ਹੈਰਾਨ ਕਰਨ ਵਾਲੀ ਗੱਲ ਹੈ। ਦੱਸ ਦੇਈਏ ਕਿ ਪੰਜਾਬ ਕਾਂਗਰਸ ਦੇ ਆਗੂਆਂ ਨੇ ਇਸ ਤੋਂ ਪਹਿਲਾਂ ਵੀ ਨਰਿੰਦਰ ਮੋਦੀ ਦੀ ‘ਮਨ ਕੀ ਬਾਤ’ ਦੇ ਪ੍ਰਸਾਰਣ ਦੌਰਾਨ ਇੱਥੇ ਜੰਤਰ-ਮੰਤਰ ’ਤੇ ਪ੍ਰਦਰਸ਼ਨ ਕੀਤਾ ਅਤੇ ਖੇਤੀ ਸਬੰਧੀ ਤਿੰਨੋਂ ਕਾਨੂੰਨਾਂ ਨੂੰ ਕਿਸਾਨ ਵਿਰੋਧੀ ਦੱਸਦੇ ਹੋਏ ਸਰਕਾਰ ਨੂੰ ਇਹ ਕਾਲੇ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਕਿਸਾਨ ਆਗੂਆਂ ਨੇ ਤੈਅ ਕੀਤਾ ਕੇਂਦਰ ਨਾਲ ਬੈਠਕ ਦਾ ਸਮਾਂ ਅਤੇ ਤਾਰੀਖ਼

ਦੱਸਣਯੋਗ ਹੈ ਕਿ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਦਿੱਲੀ ਦੀਆਂ ਸਰਹੱਦਾਂ ’ਤੇ ਹਜ਼ਾਰਾਂ ਦੀ ਗਿਣਤੀ ’ਚ ਕਿਸਾਨ ਕਰੀਬ ਇਕ ਮਹੀਨੇ ਤੋਂ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ ’ਤੇ ਅੜੇ ਹੋਏ ਹਨ, ਜਦਕਿ ਸਰਕਾਰ ਖੇਤੀ ਕਾਨੂੰਨਾਂ ’ਚ ਸੋਧ ਲਈ ਤਿਆਰ ਹੈ। ਕਿਸਾਨ ਜਥੇਬੰਦੀਆਂ ਨੇ ਆਪਣੇ ਅੰਦੋਲਨ ਤੇਜ਼ ਕਰਨ ਦਾ ਵੀ ਫ਼ੈਸਲਾ ਕੀਤਾ ਹੈ।

 

ਇਹ ਵੀ ਪੜ੍ਹੋ: ਹੱਕਾਂ ਲਈ ਡਟੇ ਹਾਂ, ਹੁਣ ਤਾਂ ਰੋਕਿਆਂ ਨਹੀਂ ਰੁਕਦੇ, ਵੇਖੋ ਕਿਸਾਨਾਂ ਦਾ ਸੰਘਰਸ਼ ਤਸਵੀਰਾਂ ਦੀ ਜ਼ੁਬਾਨੀ

ਨੋਟ- ਕਾਂਗਰਸ ਆਗੂਆਂ ਦੇ ਇਸ ਬਿਆਨ ’ਤੇ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ
 


Tanu

Content Editor

Related News