'ਮਨ ਕੀ ਬਾਤ' ਅਗਲੇ ਐਤਵਾਰ 11.30 ਵਜੇ ਹੋਵੇਗਾ ਪ੍ਰਸਾਰਿਤ, ਪਹਿਲਾਂ ਮਹਾਤਮਾ ਗਾਂਧੀ ਨੂੰ ਕੀਤਾ ਜਾਵੇਗਾ ਯਾਦ

01/23/2022 1:30:32 PM

ਨਵੀਂ ਦਿੱਲੀ (ਭਾਸ਼ਾ)- ਇਸ ਮਹੀਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 'ਮਨ ਕੀ ਬਾਤ' ਪ੍ਰੋਗਰਾਮ ਆਮ ਰੂਪ ਨਾਲ 11 ਵਜੇ ਦੀ ਬਜਾਏ 11.30 ਵਜੇ ਪ੍ਰਸਾਰਿਤ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਮਹਾਤਮਾ ਗਾਂਧੀ ਨੂੰ ਯਾਦ ਕੀਤਾ ਜਾਵੇਗਾ। 

ਪ੍ਰਧਾਨ ਮੰਤਰੀ ਦਫ਼ਤਰ (ਪੀ.ਐੱਮ.ਓ.) ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਇਸ ਮਹੀਨੇ ਦੇ ਆਖ਼ਰੀ ਐਤਵਾਰ 30 ਜਨਵਰੀ ਨੂੰ ਮਹਾਤਮਾ ਗਾਂਧੀ ਦੀ ਬਰਸੀ ਹੈ। ਪੀ.ਐੱਮ.ਓ. ਨੇ ਕਿਹਾ,''ਇਸ ਮਹੀਨੇ ਦੀ 30 ਤਾਰੀਖ਼ ਨੂੰ 'ਮਨ ਕੀ ਬਾਤ' ਪ੍ਰੋਗਰਾਮ ਗਾਂਧੀ ਜੀ ਨੂੰ ਉਨ੍ਹਾਂ ਦੀ ਬਰਸੀ 'ਤੇ ਯਾਦ ਕਰਨ ਤੋਂ ਬਾਅਦ ਦੁਪਹਿਰ 11.30 ਵਜੇ ਸ਼ੁਰੂ ਹੋਵੇਗਾ।''

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

DIsha

This news is Content Editor DIsha