ਮਨੋਹਰ ਖੱਟੜ ਦੀ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਨਸੀਹਤ, ਆਖ਼ੀ ਵੱਡੀ ਗੱਲ
Monday, Jan 06, 2025 - 12:48 PM (IST)
ਹਰਿਆਣਾ- ਕੇਂਦਰੀ ਮੰਤਰੀ ਅਤੇ ਕਰਨਾਲ ਲੋਕ ਸਭਾ ਸੰਸਦ ਮੈਂਬਰ ਮਨੋਹਰ ਲਾਲ ਖੱਟੜ ਨੇ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ 'ਤੇ ਬੈਠੇ ਕਿਸਾਨਾਂ ਨੂੰ ਪੰਜਾਬ ਦਾ ਮਾਮਲਾ ਦੱਸਿਆ। ਉਨ੍ਹਾਂ ਕਿਹਾ ਕਿ ਇਹ ਮਸਲਾ ਪੰਜਾਬ ਦਾ ਜ਼ਿਆਦਾ ਹੈ, ਹਰਿਆਣਾ 'ਚ ਅਜਿਹਾ ਕੁਝ ਨਹੀਂ ਹੈ। ਹਾਲਾਂਕਿ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਨ ਦੇ ਨਿਰਦੇਸ਼ ਦਿੱਤੇ ਸਨ। ਇਸ ਲਈ ਸੁਪਰੀਮ ਕੋਰਟ ਨੇ ਇਕ ਕਮੇਟੀ ਵੀ ਬਣਾਈ ਸੀ। ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕਰ ਚੁੱਕੀ ਹੈ ਅਤੇ 2-3 ਵਾਰ ਗੱਲਬਾਤ ਦਾ ਆਫ਼ਰ ਵੀ ਦੇ ਚੁੱਕੀ ਹੈ ਪਰ ਕੋਈ ਵੀ ਕਿਸਾਨ ਉਸ ਕਮੇਟੀ ਨੂੰ ਮਿਲਣ ਨਹੀਂ ਆਇਆ।
ਇਹ ਵੀ ਪੜ੍ਹੋ : ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ 66 ਸਾਲ ਪੁਰਾਣਾ ਸੋਨੇ ਦਾ ਬਿੱਲ, 1 ਤੋਲੇ ਦੀ ਕੀਮਤ ਸੁਣ ਹੋਵੋਗੇ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8