ਮੁੱਖ ਮੰਤਰੀ ਖੱਟੜ ਦਾ ਵੱਡਾ ਬਿਆਨ- ਕਿਸਾਨ ਅੰਦੋਲਨ ’ਚ ਧੀਆਂ-ਭੈਣਾਂ ਦੀ ਲੁੱਟੀ ਜਾ ਰਹੀ ਹੈ ਇੱਜ਼ਤ

Wednesday, Jun 30, 2021 - 06:52 PM (IST)

ਹਰਿਆਣਾ— ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਿਸਾਨ ਅੰਦੋਲਨ ਬਾਰੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸ਼ਬਦ ਬਹੁਤ ਪਵਿੱਤਰ ਸ਼ਬਦ ਹੈ। ਕਿਸਾਨਾਂ ਪ੍ਰਤੀ ਸਾਰਿਆਂ ਦੀ ਸ਼ਰਧਾ ਹੈ, ਉਨ੍ਹਾਂ ਦੀ ਵੀ ਹੀ ਜੋ ਅੰਦੋਲਨ ਕਰ ਰਹੇ ਹਨ ਪਰ ਇਸ ਅੰਦੋਲਨ ਦਾ ਇਕ ਦੁਖਦਾਈ ਪਹਿਲੂ ਨਿਕਲ ਕੇ ਸਾਹਮਣੇ ਆਇਆ ਹੈ, ਜਿਸ ’ਚ ਕਈ ਅਜਿਹੀਆਂ ਘਟਨਾਵਾਂ ਵਾਪਰੀਆਂ ਹਨ। ਇਨ੍ਹਾਂ ਘਟਨਾਵਾਂ ਕਾਰਨ ਕਿਸਾਨ ਸ਼ਬਦ ਬਦਨਾਮ ਹੋ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅੰਦੋਲਨ ’ਚ ਧੀਆਂ-ਭੈਣਾਂ ਦੀ ਇੱਜ਼ਤ ਲੁੱਟੀ ਜਾ ਰਹੀ ਹੈ, ਅਪਰਾਧ ਹੋ ਰਹੇ ਹਨ ਅਤੇ ਕਿਸਾਨਾਂ ਦਾ ਸਥਾਨਕ ਲੋਕਾਂ ਨਾਲ ਝਗੜਾ ਹੋ ਰਿਹਾ ਹੈ। ਮੁੱਖ ਮੰਤਰੀ ਨੇ ਇਹ ਗੱਲ ਇਕ ਪ੍ਰੈੱਸ ਕਾਨਫਰੰਸ ’ਚ ਆਖੀ, ਜਿਸ ਨੂੰ ਉਨ੍ਹਾਂ ਨੇ ਆਪਣੇ ਟਵਿੱਟਰ ਹੈਂਡਲ ’ਤੇ ਸਾਂਝਾ ਕੀਤਾ ਹੈ। 

ਇਹ ਵੀ ਪੜ੍ਹੋ : ਕਿਸਾਨੀ ਘੋਲ ਦੇ 6 ਮਹੀਨੇ ਪੂਰੇ, ਜਾਣੋ ਅੰਦੋਲਨ ਦੀ ਸ਼ੁਰੂਆਤ ਤੋਂ ਹੁਣ ਤਕ ਦੀ ਪੂਰੀ ਕਹਾਣੀ, ਤਸਵੀਰਾਂ ਦੀ ਜ਼ੁਬਾਨੀ

 

ਮੁੱਖ ਮੰਤਰੀ ਖੱਟੜ ਨੇ ਇਸ ਦੇ ਨਾਲ ਹੀ ਕਿਹਾ ਕਿ ਕਿਸਾਨਾਂ ਲਈ ਜੋ ਖੇਤੀ ਕਾਨੂੰਨ ਬਣਾਏ ਹਨ, ਇਸ ’ਚ ਕਮੀ ਕੀ ਹੈ ਕਿਸਾਨ ਖੁੱਲ੍ਹ ਕੇ ਦੱਸੇ ਬਿਨਾਂ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਜਿੱਦ ਕਰ ਕੇ ਬੈਠੇ ਹਨ। ਜਿੱਦ ਨਹੀਂ ਫੜ੍ਹਨੀ ਚਾਹੀਦੀ। ਸਰਕਾਰ ਗੱਲਬਾਤ ਲਈ ਤਿਆਰ ਹੈ। ਕੁਝ ਦਿਨ ਪਹਿਲਾਂ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਨੇ ਵੀ ਇਹ ਗੱਲ ਆਖੀ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਇਹ ਲੋਕ ਕਿਸਾਨ ਸ਼ਬਦ ਦੀ ਪਵਿੱਤਰਤਾ ਨੂੰ ਖਤਮ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦਾ ਨੁਕਸਾਨ ਨਾ ਕਰਨ ਇਹ ਮੇਰੀ ਅਪੀਲ ਹੈ। 

ਇਹ ਵੀ ਪੜ੍ਹੋ : ਟਿਕੈਤ ਦੀ ਸਰਕਾਰ ਨੂੰ ਦੋ ਟੁੱਕ- ‘4 ਲੱਖ ਟਰੈਕਟਰ ਵੀ ਇੱਥੇ ਹਨ, 26 ਤਾਰੀਖ਼ ਵੀ ਹਰ ਮਹੀਨੇ ਆਉਂਦੀ ਹੈ’

ਦੱਸਣਯੋਗ ਹੈ ਕਿ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਪਿਛਲੇ 7 ਮਹੀਨਿਆਂ ਤੋਂ ਡਟੇ ਹੋਏ। ਕਿਸਾਨ ਚਾਹੁੰਦੇ ਹਨ ਕਿ ਖੇਤੀ ਕਾਨੂੰਨ ਰੱਦ ਹੋ ਅਤੇ ਘੱਟੋ-ਘੱਟ ਸਮਰਥਨ ਮੁੱਲ ਦਾ ਗਰੰਟੀ ਕਾਨੂੰਨ ਬਣਾਇਆ ਜਾਵੇ। ਹੁਣ ਤੱਕ ਕਿਸਾਨਾਂ ਅਤੇ ਸਰਕਾਰ ਵਿਚਾਲੇ 11ਦੌਰ ਦੀ ਗੱਲਬਾਤ ਹੋ ਚੁੱਕੀ ਹੈ ਪਰ ਕੋਈ ਸਿੱਟਾ ਨਹੀਂ ਨਿਕਲਿਆ। 

ਇਹ ਵੀ ਪੜ੍ਹੋ : ਰਾਕੇਸ਼ ਟਿਕੈਤ ਨੇ ਕਿਸਾਨਾਂ ਨੂੰ ਦਿੱਤਾ 'Tripple-T' ਦਾ ਫਾਰਮੂਲਾ, ਕਿਹਾ ਇਵੇਂ ਜਿੱਤਾਂਗੇ 'ਜੰਗ'


Tanu

Content Editor

Related News