ਖੱਟੜ ਬੋਲੇ- ਅੰਦੋਲਨ ਦੀ ਬਜਾਏ ਕਿਸਾਨ ਤਿੰਨੋਂ ਖੇਤੀ ਕਾਨੂੰਨਾਂ ਬਾਰੇ ਜਾਣਨ

Wednesday, Jun 23, 2021 - 11:54 AM (IST)

ਹਰਿਆਣਾ— ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਵਾਲੇ ਕਿਸਾਨਾਂ ਦੇ ਇਕ ਵਫ਼ਦ ਨੇ ਮੰਗਲਵਾਰ ਨੂੰ ਇੱਥੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨਾਲ ਮੁਲਾਕਾਤ ਕੀਤੀ। ਇਸ ਮੌਕੇ ’ਤੇ ਕਿਸਾਨਾਂ ਨੂੰ ਸਲਾਹ ਦਿੱਤੀ ਗਈ ਕਿ ਉਹ ਸੂਬੇ ਦੇ ਹਰ ਪਿੰਡ ’ਚ ਕਾਨੂੰਨਾਂ ਬਾਰੇ ਜਾਗਰੂਕਤਾ ਲਿਆਉਣ ਦੇ ਲਿਹਾਜ਼ ਨਾਲ ਤੱਥਾਂ ਦੀ ਜਾਣਕਾਰੀ ਰੱਖਣ ਵਾਲੇ 30-40 ਮੈਂਬਰਾਂ ਦੇ ਸਮੂਹ ਗਠਿਤ ਕਰੇ, ਜੋ ਪਿੰਡ-ਪਿੰਡ ਜਾ ਕੇ ਹੋਰਨਾਂ ਕਿਸਾਨਾਂ ਨੂੰ ਖੇਤੀਬਾੜੀ ਕਾਨੂੰਨਾਂ ਦੇ ਫਾਇਦੇ ਅਤੇ ਉਨ੍ਹਾਂ ਦੀਆਂ ਬਾਰੀਕੀਆਂ ਬਾਰੇ ਦੱਸਣ। ਇਸ ਵਫ਼ਦ ਦੀ ਅਗਵਾਈ ਭਾਰਤੀ ਕਿਸਾਨ ਯੂਨੀਅਨ ਦੇ ਹਰਿਆਣਾ ਸੂਬੇ ਦੇ ਆਗੂ ਗੁਣੀ ਪ੍ਰਕਾਸ਼ ਨੇ ਕੀਤਾ। 

ਇਹ ਵੀ ਪੜ੍ਹੋ : ਕਿਸਾਨ ਅੰਦੋਲਨ: ਟਿਕੈਤ ਬੋਲੇ-ਸਰਕਾਰ ਮੰਨਣ ਵਾਲੀ ਨਹੀਂ ਹੈ, ਟਰੈਕਟਰਾਂ ਨਾਲ ਆਪਣੀ ਤਿਆਰੀ ਰੱਖੋ

ਖੱਟੜ ਨੇ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਦੀ ਬਜਾਏ ਹਰ ਕਿਸਾਨ ਨੂੰ ਇਨ੍ਹਾਂ ਕਾਨੂੰਨਾਂ ਦੇ ਫਾਇਦਿਆਂ ਬਾਰੇ ਬਾਖੂਬੀ ਪਤਾ ਹੋਣਾ ਚਾਹੀਦਾ ਹੈ, ਤਾਂ ਕਿ ਗਲਤ ਸੂਚਨਾਵਾਂ ਫੈਲਾਉਣ ਵਾਲੇ ਅਤੇ ਕਿਸਾਨਾਂ ਨੂੰ ਗੁੰਮਰਾਹ ਕਰਨ ਵਾਲੇ ਆਪਣੇ ਨਿੱਜੀ ਸਵਾਰਥ ’ਚ ਸਫ਼ਲ ਨਾ ਹੋਣ। ਉਨ੍ਹਾਂ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਕਿਸਾਨਾਂ ਨੂੰ ਇਨ੍ਹਾਂ ਕਾਨੂੰਨਾਂ ਬਾਰੇ ਉੱਚਿਤ ਜਾਣਕਾਰੀ ਪ੍ਰਦਾਨ ਕਰਨ ਲਈ ਅਤੇ ਜਾਗਰੂਕਤਾ ਫੈਲਾਉਣ ਲਈ ਸਿੱਖਿਅਕ ਕੀਤਾ ਜਾਣਾ ਚਾਹੀਦਾ ਹੈ। ਓਧਰ ਪ੍ਰਕਾਸ਼ ਨੇ ਮੁੱਖ ਮੰਤਰੀ ਨੂੰ ਖੇਤੀ ਕਾਨੂੰਨਾਂ ਦੇ ਸਮਰਥਨ ਦਾ ਪੱਤਰ ਸੌਂਪਿਆ ਅਤੇ ਕਿਹਾ ਕਿ ਕਿ ਅਸਲ ’ਚ ਕਿਸਾਨ ਪਹਿਲੇ ਦਿਨ ਤੋਂ ਇਨ੍ਹਾਂ ਦੇ ਸਮਰਥਨ ਵਿਚ ਹਨ, ਜਦਕਿ ਕਿਸਾਨਾਂ ਨੇ ਇਸ ਸ਼ਾਂਤੀਪੂਰਨ ਅੰਦੋਲਨ ਨੂੰ ਸਿਆਸੀ ਰੰਗ ਦੇ ਦਿੱਤਾ ਹੈ। ਸਾਡੇ ਵਰਗੇ ਕਿਸਾਨ ਇਸ ਦਾ ਨੁਕਸਾਨ ਝੱਲ ਰਹੇ ਹਨ। ਇਸ ਮੌਕੇ ਖੱਟੜ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਅਤੇ ਖੇਤੀਬਾੜੀ ਭਾਈਚਾਰੇ ਦੇ ਹਿੱਤਾਂ ਦੀ ਸੁਰੱਖਿਆ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ’ਚ ਕਈ ਕਦਮ ਚੁੱਕੇ ਗਏ ਹਨ।

ਇਹ ਵੀ ਪੜ੍ਹੋ : ਕਿਸਾਨਾਂ ਦਾ ਐਲਾਨ- ਅੰਦੋਲਨ ਦੇ 7 ਮਹੀਨੇ ਪੂਰੇ ਹੋਣ ਮੌਕੇ 26 ਜੂਨ ਨੂੰ ਰਾਜ ਭਵਨ ’ਤੇ ਕਰਨਗੇ ਪ੍ਰਦਰਸ਼ਨ

ਦੱਸ ਦੇਈਏ ਕਿ ਦਿੱਲੀ ਦੀਆਂ ਸਰਹੱਦਾਂ ’ਤੇ ਪਿਛਲੇ ਕਰੀਬ 7 ਮਹੀਨਿਆਂ ਤੋਂ ਕਿਸਾਨ ਡਟੇ ਹੋਏ ਹਨ। ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ ’ਤੇ ਅੜੇ ਹੋਏ ਹਨ ਅਤੇ ਜਦਕਿ ਸਰਕਾਰ ਕਾਨੂੰਨਾਂ ਵਿਚ ਸੋਧ ਲਈ ਤਿਆਰ ਹੈ। ਕਿਸਾਨਾਂ ਅਤੇ ਸਰਕਾਰ ਵਿਚਾਲੇ ਹੁਣ ਤੱਕ 11 ਦੌਰ ਦੀ ਬੈਠਕ ਹੋ ਚੁੱਕੀ ਹੈ ਪਰ ਅਜੇ ਤੱਕ ਕੋਈ ਸਿੱਟਾ ਨਹੀਂ ਨਿਕਲਿਆ ਹੈ।

ਇਹ ਵੀ ਪੜ੍ਹੋ : ਕਿਸਾਨੀ ਘੋਲ ਦੇ 6 ਮਹੀਨੇ ਪੂਰੇ, ਜਾਣੋ ਅੰਦੋਲਨ ਦੀ ਸ਼ੁਰੂਆਤ ਤੋਂ ਹੁਣ ਤਕ ਦੀ ਪੂਰੀ ਕਹਾਣੀ, ਤਸਵੀਰਾਂ ਦੀ ਜ਼ੁਬਾਨੀ


Tanu

Content Editor

Related News